ਨਿਰਭਯਾ ਮਾਮਲਾ: ਦੋਸ਼ੀ ਵਿਨੇ ਸ਼ਰਮਾ ਨੇ ਦਯਾ ਪਟੀਸ਼ਨ ਖਾਰਿਜ ਕਰਨ ਦੇ ਫੈਸਲੇ ਨੂੰ SC ''ਚ ਦਿੱਤੀ ਚੁਣੌਤੀ

02/11/2020 4:55:36 PM

ਨਵੀਂ ਦਿੱਲੀ—ਨਿਰਭਯਾ ਗੈਂਗਰੇਪ ਅਤੇ ਹੱਤਿਆ ਮਾਮਲੇ 'ਚ ਚਾਰੇ ਦੋਸ਼ੀਆਂ 'ਚੋਂ ਇਕ ਵਿਨੈ ਸ਼ਰਮਾ ਨੇ ਰਾਸ਼ਟਰਪਤੀ ਵੱਲੋਂ ਉਸ ਦੀ ਦਯਾ ਪਟੀਸ਼ਨ ਖਾਰਿਜ ਕਰਨ ਦੇ ਫੈਸਲੇ ਨੂੰ ਅੱਜ ਭਾਵ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ। ਵਿਨੈ ਸ਼ਰਮਾ ਨੇ ਇਹ ਪਟੀਸ਼ਨ ਆਪਣੇ ਵਕੀਲ ਏ.ਪੀ. ਸਿੰਘ ਰਾਹੀਂ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਦੀ ਬੇਨਤੀ ਕੀਤੀ ਗਈ ਹੈ। ਦੱਸ ਦੇਈਏ ਕਿ ਸਰਕਾਰ ਵੱਲੋ ਦਾਇਰ ਪਟੀਸ਼ਨ 'ਚ ਨਿਰਭਯਾ ਦੇ ਚਾਰੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਨਾ ਦੇਣ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ 'ਤੇ ਅੱਜ ਦੁਪਹਿਰ ਨੂੰ ਸੁਣਵਾਈ ਹੋਈ।

PunjabKesari

ਦੱਸਣਯੋਗ ਹੈ ਕਿ ਅਦਾਲਤ ਨੇ ਪਿਛਲੀ ਸੁਣਵਾਈ 'ਚ ਨਿਰਭਯਾ ਦੇ ਚਾਰੇ ਦੋਸ਼ੀਆਂ (ਅਕਸ਼ੈ, ਮੁਕੇਸ਼, ਵਿਨੈ ਅਤੇ ਪਵਨ) ਨੂੰ ਵੱਖ-ਵੱਖ ਫਾਂਸੀ ਦੇਣ ਦੇ ਮਾਮਲੇ 'ਚ ਨੋਟਿਸ ਜਾਰੀ ਕੀਤੀ ਹੈ। ਕੋਰਟ ਨੇ ਇਹ ਨੋਟਿਸ ਜਾਰੀ ਕਰਦੇ ਹੋਏ ਕਿਹਾ ਸੀ ਕਿ ਦਿੱਲੀ ਹਾਈ ਕੋਰਟ ਦਾ ਇਕ ਹਫਤੇ ਦਾ ਸਮਾਂ 11 ਫਰਵਰੀ ਨੂੰ ਸਮਾਪਤ ਹੋ ਰਿਹਾ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਦਿੱਲੀ ਹਾਈ ਕੋਰਟ ਨੇ ਸਾਰੇ ਦੋਸ਼ੀਆਂ ਨੂੰ ਆਪਣੇ ਸਾਰੇ ਕਾਨੂੰਨੀ ਆਪਸ਼ਨਾਂ ਨੂੰ ਇਕ ਹਫਤੇ ਦੌਰਾਨ ਵਰਤੋਂ ਕਰਨ ਲਈ ਕਿਹਾ ਸੀ।


Iqbalkaur

Content Editor

Related News