ਨਿਰਭਯਾ ਕੇਸ : ਹੁਣ ਫਾਂਸੀ ਤੋਂ ਨਹੀਂ ਬਚ ਸਕਣਗੇ ਦਰਿੰਦੇ, ਕੱਲ ਹੋਵੇਗੀ ਅਹਿਮ ਸੁਣਵਾਈ

03/04/2020 6:23:18 PM

ਨਵੀਂ ਦਿੱਲੀ— ਨਿਰਭਯਾ ਗੈਂਗਰੇਪ ਕਤਲ ਕੇਸ ਦੇ ਦੋਸ਼ੀਆਂ ਦੇ ਸਾਰੇ ਕਾਨੂੰਨੀ ਬਦਲ ਖਤਮ ਹੋਣ ਮਗਰੋਂ ਤਿਹਾੜ ਜੇਲ ਪ੍ਰਸ਼ਾਸਨ ਨਵਾਂ ਡੈੱਥ ਵਾਰੰਟ ਲਈ ਪਟਿਆਲਾ ਹਾਊਸ ਕੋਰਟ ਪਹੁੰਚਿਆ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਇਸ ਮਾਮਲੇ ਦੀ ਦੁਪਹਿਰ 2 ਵਜੇ ਫਾਂਸੀ ਲਈ ਨਵਾਂ ਡੈੱਥ ਵਾਰੰਟ ਜਾਰੀ ਕਰ ਸਕਦਾ ਹੈ। ਤਿਹਾੜ ਜੇਲ ਪ੍ਰਸ਼ਾਸਨ ਨੇ ਕੋਰਟ ਨੂੰ ਦੱਸਿਆ ਕਿ ਦੋਸ਼ੀਆਂ ਦੇ ਸਾਰੇ ਕਾਨੂੰਨੀ ਬਦਲ ਖਤਮ ਹੋ ਚੁੱਕੇ ਹਨ। ਹੁਣ ਕਿਸੇ ਦੋਸ਼ੀ ਦੀ ਦਇਆ ਪਟੀਸ਼ਨ ਪੈਂਡਿੰਗ ਨਹੀਂ ਹੈ। ਕੋਰਟ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਵੀਰਵਾਰ ਭਾਵ ਕੱਲ 2 ਵਜੇ ਮਾਮਲੇ ਨੂੰ ਲੈ ਕੇ ਅਹਿਮ ਸੁਣਵਾਈ ਹੋਵੇਗੀ, ਜਿਸ 'ਚ ਡੈੱਥ ਵਾਰੰਟ ਨੂੰ ਲੈ ਕੇ ਤਰੀਕ ਜਾਰੀ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਨਿਰਭਯਾ ਕੇਸ : ਦਰਿੰਦੇ ਪਵਨ ਦਾ ਆਖਰੀ ਪੈਂਤੜਾ ਵੀ ਫੇਲ, ਦਯਾ ਪਟੀਸ਼ਨ ਖਾਰਜ

ਅਜਿਹਾ ਤੀਜੀ ਵਾਰ ਹੋਇਆ ਸੀ, ਜਦੋਂ ਦੋਸ਼ੀਆਂ ਦੀ ਫਾਂਸੀ 'ਤੇ ਰੋਕ ਲੱਗੀ ਹੈ। ਇਸ ਤੋਂ ਪਹਿਲਾਂ 22 ਜਨਵਰੀ ਦੀ ਤਰੀਕ ਤੈਅ ਕੀਤੀ ਗਈ ਸੀ, ਫਿਰ 1 ਫਰਵਰੀ ਦੀ ਤਰੀਕ ਫਾਂਸੀ ਦੇਣ ਲਈ ਤੈਅ ਕੀਤੀ ਗਈ ਸੀ। ਹਾਲਾਂਕਿ ਦੋਸ਼ੀਆਂ ਨੇ ਕਾਨੂੰਨੀ ਦਾਅ ਪੇਚ ਲਾ ਕੇ ਇਸ ਨੂੰ ਰੱਦ ਕਰਵਾ ਦਿੱਤਾ ਸੀ। 3 ਮਾਰਚ ਨੂੰ ਤੀਜੀ ਵਾਰ ਫਾਂਸੀ ਟਾਲ ਦਿੱਤੀ ਗਈ, ਕਿਉਂਕਿ ਦੋਸ਼ੀ ਪਵਨ ਨੇ ਰਾਸ਼ਟਰਪਤੀ ਸਾਹਮਣੇ ਦਯਾ ਪਟੀਸ਼ਨ ਦਾਇਰ ਕਰ ਦਿੱਤੀ ਸੀ। ਦਯਾ ਪਟੀਸ਼ਨ ਪੈਂਡਿੰਗ ਹੋਣ ਕਾਰਨ 3 ਮਾਰਚ ਨੂੰ ਦਿੱਤੀ ਜਾਣ ਵਾਲੀ ਫਾਂਸੀ ਟਾਲ ਦਿੱਤੀ ਗਈ ਸੀ। ਪਵਨ ਦੀ ਦਯਾ ਪਟੀਸ਼ਨ ਨੂੰ ਅੱਜ ਭਾਵ ਬੁੱਧਵਾਰ ਨੂੰ ਰਾਸ਼ਟਰਪਤੀ ਵਲੋਂ ਖਾਰਜ ਕਰ ਦਿੱਤਾ ਗਿਆ ਹੈ। ਅਜਿਹੇ 'ਚ ਦੋਸ਼ੀਆਂ ਕੋਲ ਪਹਿਲਾਂ ਸਾਰੇ ਬਦਲ ਖਤਮ ਹੋ ਚੁੱਕੇ ਹਨ।

Tanu

This news is Content Editor Tanu