ਨਿਰਭਯਾ ਦੇ ਦੋਸ਼ੀਆਂ ਨੂੰ ਅੰਗਦਾਨ ਲਈ ਮਨਾਉਣ ਲਈ ਪਟੀਸ਼ਨ ਖਾਰਿਜ

01/11/2020 1:42:17 AM

ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਇਕ ਗੈਰ-ਸਰਕਾਰੀ ਸੰਗਠਨ ਦੀ ਉਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ, ਜਿਸ ਵਿਚ ਨਿਰਭਯਾ ਗੈਂਗਰੇਪ ਅਤੇ ਹੱਤਿਆ ਦੇ ਮਾਮਲੇ ਵਿਚ ਮੌਤ ਦੀ ਸਜ਼ਾ ਦਾ ਇੰਤਜ਼ਾਰ ਕਰ ਰਹੇ 4 ਦੋਸ਼ੀਆਂ ਨੂੰ ਅੰਗਦਾਨ ਕਰਨ ਲਈ ਮਨਾਉਣ ਵਾਸਤੇ ਉਨ੍ਹਾਂ ਨੂੰ ਮਿਲਣ ਲਈ ਇਜਾਜ਼ਤ ਦੇਣ ਦੀ ਅਪੀਲ ਕੀਤੀ ਗਈ ਸੀ। ਵਧੀਕ ਸੈਸ਼ਨ ਜੱਜ ਸਤੀਸ਼ ਕੁਮਾਰ ਅਰੋੜਾ ਨੇ ਸ਼ੁੱਕਰਵਾਰ ਨੂੰ ਪਟੀਸ਼ਨ ਨੂੰ ਵਿਚਾਰਯੋਗ ਨਹੀਂ ਪਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਪਟੀਸ਼ਨਕਰਤਾ ਨੂੰ ਦੋਸ਼ੀਆਂ ਨੂੰ ਮਿਲਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਜੇਲ ਅਧਿਕਾਰੀਆਂ ਨੂੰ ਬੈਠਕ ਕਰਾਉਣ ਦਾ ਨਿਰਦੇਸ਼ ਨਹੀਂ ਦਿੱਤਾ ਜਾ ਸਕਦਾ।


Inder Prajapati

Content Editor

Related News