ਦੋਸ਼ੀ ਪਵਨ ਦੀ ਦਯਾ ਪਟੀਸ਼ਨ ਖਾਰਜ ਹੋਣ ਮਗਰੋਂ ਜਾਣੋ ਕੀ ਬੋਲੇ ਨਿਰਭਯਾ ਦੇ ਪਿਤਾ

03/04/2020 5:31:51 PM

ਨਵੀਂ ਦਿੱਲੀ (ਭਾਸ਼ਾ)— ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ 2012 ਨਿਰਭਯਾ ਗੈਂਗਰੇਪ ਅਤੇ ਕਤਲ ਮਾਮਲੇ ਦੇ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਦਯਾ ਪਟੀਸ਼ਨ ਠੁਕਰਾਏ ਜਾਣ ਤੋਂ ਬਾਅਦ ਪੀੜਤਾ ਨਿਰਭਯਾ ਦੇ ਪਿਤਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਮਹੀਨੇ ਦੋਸ਼ੀਆਂ ਨੂੰ ਫਾਂਸੀ ਹੋ ਜਾਵੇਗੀ। ਨਿਰਭਯਾ ਦੇ ਪਿਤਾ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਵਨ ਗੁਪਤਾ ਕੋਲ ਬਸ ਇਕ ਹੀ ਬਦਲ ਬਚਿਆ ਹੈ। ਰਾਸ਼ਟਰਪਤੀ ਵਲੋਂ ਦਯਾ ਪਟੀਸ਼ਨ ਠੁਕਰਾਏ ਜਾਣ ਵਿਰੁੱਧ ਸੁਪਰੀਮ ਕੋਰਟ ਦਾ ਰੁਖ਼ ਕਰਨਾ। ਬਾਕੀ ਸਾਰੇ ਦੋਸ਼ੀ ਇਸ ਪ੍ਰਕਿਰਿਆ ਤੋਂ ਲੰਘ ਚੁੱਕੇ ਹਨ। ਅੱਗੇ ਦੇਖਦੇ ਹਾਂ ਕੀ ਹੁੰਦਾ ਹੈ ਪਰ ਸਾਨੂੰ ਯਕੀਨ ਹੈ ਕਿ ਨਿਆਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਉਮੀਦ ਹੈ ਕਿ ਦੋਸ਼ੀਆਂ ਨੂੰ ਇਸ ਮਹੀਨੇ ਫਾਂਸੀ ਹੋ ਜਾਵੇਗੀ ਅਤੇ ਲੰਬੀ ਉਡੀਕ ਤੋਂ ਬਾਅਦ ਆਖਰਕਾਰ ਮੇਰੀ ਧੀ ਨੂੰ ਨਿਆਂ ਮਿਲੇਗਾ।

ਇਹ ਵੀ ਪੜ੍ਹੋ : ਨਿਰਭਯਾ ਕੇਸ : ਦਰਿੰਦੇ ਪਵਨ ਦਾ ਆਖਰੀ ਪੈਂਤੜਾ ਵੀ ਫੇਲ, ਦਯਾ ਪਟੀਸ਼ਨ ਖਾਰਜ

ਜ਼ਿਕਰਯੋਗ ਹੈ ਕਿ 16 ਦਸੰਬਰ 2012 ਨੂੰ ਦੱਖਣੀ ਦਿੱਲੀ ’ਚ ਇਕ ਚੱਲਦੀ ਬੱਸ ’ਚ 23 ਸਾਲਾ ਪੈਰਾ-ਮੈਡੀਕਲ ਵਿਦਿਆਰਥਣ ਨਾਲ 6 ਵਹਿਸ਼ੀ ਦਰਿੰਦਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਅਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਗਿਆ ਸੀ। 29 ਦਸੰਬਰ 2012 ਨੂੰ ਸਿੰਗਾਪੁਰ ਦੇ ਇਕ ਹਸਪਤਾਲ ’ਚ ਵਿਦਿਆਰਥਣ ਦੀ ਮੌਤ ਹੋ ਗਈ ਸੀ। ਮਾਮਲੇ ਦੇ ਇਕ ਦੋਸ਼ੀ ਰਾਮ ਸਿੰਘ ਨੇ ਜੇਲ ’ਚ ਵੀ ਖੁਦਕੁਸ਼ੀ ਕਰ ਲਈ ਸੀ। ਇਕ ਹੋਰ ਦੋਸ਼ੀ ਉਦੋਂ ਨਾਬਾਲਗ ਸੀ, ਉਸ ਨੂੰ ਜੁਵੇਨਾਈਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ 3 ਸਾਲ ਬਾਲ ਸੁਧਾਰ ਗ੍ਰਹਿ ’ਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

PunjabKesari

 


Tanu

Content Editor

Related News