ਨਿਰਭਯਾ ਕੇਸ : ਪਟਿਆਲਾ ਹਾਊਸ ਕੋਰਟ ਨੇ ਡੈੱਥ ਵਾਰੰਟ 'ਤੇ ਰੋਕ ਲਗਾਉਣ ਤੋਂ ਕੀਤੀ ਨਾਂਹ

03/02/2020 1:31:09 PM

ਨਵੀਂ ਦਿੱਲੀ— ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਦੇ ਦੋਸ਼ੀਆਂ ਦੀ 3 ਮਾਰਚ ਨੂੰ ਹੋਣ ਵਾਲੀ ਫਾਂਸੀ ਨੂੰ ਰੋਕਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਵਿਚ ਸੁਪਰੀਮ ਕੋਰਟ ਤੋਂ ਕਿਊਰੇਟਿਵ ਪਟੀਸ਼ਨ ਖਾਰਜ ਤੋਂ ਬਾਅਦ ਦੋਸ਼ੀ ਪਵਨ ਨੇ ਰਾਸ਼ਟਰਪਤੀ ਕੋਲ ਦਯਾ ਪਟੀਸ਼ਨ ਦਾਖਲ ਕੀਤੀ ਹੈ। ਦੋਸ਼ੀਆਂ ਨੇ ਡੈੱਥ ਵਾਰੰਟ 'ਤੇ ਰੋਕ ਲਗਾਉਣ ਦੀ ਅਪੀਲ ਕੀਤੀ ਸੀ।

ਪਵਨ ਦੀ ਦਯਾ ਪਟੀਸ਼ਨ ਰਾਸ਼ਟਰਪਤੀ ਕੋਲ ਦਾਖਲ ਕੀਤੀ
ਦੋਸ਼ੀਆਂ ਦੇ ਵਕੀਲ ਏ.ਪੀ. ਸਿੰਘ ਨੇ ਇਹ ਪਟੀਸ਼ਨ ਦਾਖਲ ਕੀਤੀ ਸੀ ਕਿ ਡੈੱਥ ਵਾਰੰਟ ਨੂੰ ਰੋਕਿਆ ਜਾਵੇ ਪਰ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਦੇ ਦੋਸ਼ੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦੋਸ਼ੀ ਅਕਸ਼ੈ ਅਤੇ ਪਵਨ ਵਲੋਂ ਪਟੀਸ਼ਨ ਦਾਖਲ ਕਰਨ ਵਾਲੇ ਵਕੀਲ ਏ.ਪੀ. ਸਿੰਘ ਨੇ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੇ ਪਵਨ ਦੀ ਦਯਾ ਪਟੀਸ਼ਨ ਰਾਸ਼ਟਰਪਤੀ ਕੋਲ ਦਾਖਲ ਕੀਤੀ ਹੈ।

ਦੋਸ਼ੀਆਂ ਨੇ ਸਿਸਟਮ ਨੂੰ ਗੁੰਮਰਾਹ ਕੀਤਾ
ਕੋਰਟ ਦੇ ਫੈਸਲੇ ਤੋਂ ਬਾਅਦ ਨਿਰਭਯਾ ਦੀ ਮਾਂ ਨੇ ਕਿਹਾ ਕਿ ਦੋਸ਼ੀਆਂ ਨੇ ਕੋਰਟ ਦਾ ਸਮਾਂ ਖਰਾਬ ਕੀਤਾ ਹੈ। ਉਨ੍ਹਾਂ ਨੇ ਕਿਹਾ,''ਦੋਸ਼ੀਆਂ ਨੇ ਸਿਸਟਮ ਨੂੰ ਗੁੰਮਰਾਹ ਕੀਤਾ ਹੈ।'' ਨਿਰਭਯਾ ਦੀ ਮਾਂ ਨੇ ਦੋਸ਼ੀਆਂ ਦੇ ਵਕੀਲ ਏ.ਪੀ. ਸਿੰਘ 'ਤੇ ਵੀ ਹਮਲਾ ਬੋਲਿਆ ਅਤੇ ਕਿਹਾ ਕਿ ਜੋ ਕਾਨੂੰਨ ਦਾ ਰੱਖਵਾਲਾ ਹੈ, ਉਹੀ ਗੈਰ-ਕਾਨੂੰਨੀ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ,''ਸਾਨੂੰ ਨਿਆਂ ਵਿਵਸਥਾ 'ਤੇ ਸ਼ੁਰੂ ਤੋਂ ਹੀ ਭਰੋਸਾ ਸੀ। ਬਾਅਦ 'ਚ ਭਾਵੇਂ ਹੀ ਕੁਝ ਪਰੇਸ਼ਾਨੀਆਂ ਆਈਆਂ ਪਰ ਅਸੀਂ ਲੜਖੜਾਏ ਨਹੀਂ। ਹੁਣ ਦੋਸ਼ੀਆਂ ਨੂੰ ਫਾਂਸੀ ਮਿਲੇਗੀ।''

DIsha

This news is Content Editor DIsha