ਨਿਰਭਯਾ ਮਾਮਲਾ: ਸੁਪਰੀਮ ਕੋਰਟ ਨੇ ਦੋਸ਼ੀ ਪਵਨ ਦੀ ਪਟੀਸ਼ਨ ਕੀਤੀ ਖਾਰਿਜ

03/19/2020 11:28:32 AM

ਨਵੀਂ ਦਿੱਲੀ—ਨਿਰਭਯਾ ਗੈਂਗਰੇਪ ਅਤੇ ਹੱਤਿਆ ਮਾਮਲੇ 'ਚ ਦੋਸ਼ੀ ਪਵਨ ਨੂੰ ਸੁਪਰੀਮ ਕੋਰਟ ਵੱਲੋਂ ਅੱਜ ਭਾਵ ਵੀਰਵਾਰ ਨੂੰ ਝਟਕਾ ਮਿਲਿਆ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਉਸ ਦੀ ਫਾਂਸੀ ਤੋਂ ਇਕ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਪਵਨ ਦੀ ਕਿਊਰੇਟਿਵ ਪਟੀਸ਼ਨ ਖਾਰਿਜ ਕਰ ਦਿੱਤੀ ਹੈ। ਦੱਸ ਦੇਈਏ ਕਿ ਦੋਸ਼ੀ ਪਵਨ ਨੇ ਨਾਬਾਲਿਗ ਹੋਣ ਦੇ ਮਾਮਲੇ 'ਚ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਖਲ ਕੀਤੀ ਸੀ।

PunjabKesari

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨਿਰਭਯਾ ਦੇ ਦੋਸ਼ੀ ਪਵਨ ਨੇ ਸੁਪਰੀਮ ਕੋਰਟ 'ਚ ਮੁੜ ਵਿਚਾਰ ਪਟੀਸ਼ਨ ਦਾਖਲ ਕਰ ਦਰਿੰਦਗੀ ਦੀ ਵਾਰਦਾਤ ਸਮੇਂ ਉਸ ਦੇ ਨਾਬਾਲਿਗ ਹੋਣ ਦੀ ਦਲੀਲ ਠੁਕਰਾਉਣ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ, ਜਿਸ ਨੂੰ ਕੋਰਟ ਨੇ ਖਾਰਿਜ ਕਰ ਦਿੱਤਾ ਸੀ।

ਨਿਰਭਯਾ ਦੇ ਦੋਸ਼ੀਆਂ ਨੂੰ 20 ਮਾਰਚ ਭਾਵ ਸ਼ੁੱਕਰਵਾਰ ਸਵੇਰੇ 5.30 ਵਜੇ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਨਿਰਭਯਾ ਦੇ ਤਿੰਨ ਦੋਸ਼ੀਆਂ ਨਾਲ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਅੰਤਿਮ ਮੁਲਾਕਾਤ ਕੀਤੀ ਹੈ। ਇਸ ਦੌਰਾਨ ਦੋਸ਼ੀਆਂ ਦੇ ਪਰਿਵਾਰ ਵਾਲੇ ਬੰਦ ਕਮਰੇ 'ਚ ਮਿਲੇ। ਹਾਲਾਂਕਿ ਇਕ ਹੋਰ ਦੋਸ਼ੀ ਅਕਸ਼ੈ ਦੇ ਪਰਿਵਾਰ ਵਾਲੇ ਹਾਲੇ ਉਸ ਨੂੰ ਮਿਲਣ ਨਹੀਂ ਆਏ ਹਨ। ਅਕਸ਼ੈ ਦੀ ਪਤਨੀ ਬਿਹਾਰ ਦੇ ਔਰੰਗਾਬਾਦ ਦੇ ਇਕ ਫੈਮਿਲੀ ਕੋਰਟ 'ਚ ਤਲਾਕ ਦੀ ਅਰਜ਼ੀ ਦਾਖਲ ਕਰ ਚੁਕੀ ਹੈ।

ਇਹ ਵੀ ਪੜ੍ਹੋ:  ਨਿਰਭਯਾ ਦੇ ਦੋਸ਼ੀਆਂ ਨੂੰ ਕੱਲ ਹੋਵੇਗੀ ਫਾਂਸੀ, ਪਰਿਵਾਰ ਵਾਲਿਆਂ ਨੇ ਕੀਤੀ ਅੰਤਿਮ ਮੁਲਾਕਾਤ


Iqbalkaur

Content Editor

Related News