ਨਿਰਭਿਆ ਕੇਸ : ਸੁਪਰੀਮ ਕੋਰਟ ਨੇ ਦੋਸ਼ੀ ਅਕਸ਼ੈ ਦੀ ਪਟੀਸ਼ਨ ਕੀਤੀ ਖਾਰਜ

12/18/2019 1:25:56 PM

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਨਿਰਭਿਆ ਕੇਸ ਦੇ ਦੋਸ਼ੀਆਂ 'ਚੋਂ ਇਕ ਅਕਸ਼ੈ ਠਾਕੁਰ ਦੀ ਰੀਵਿਊ ਪਟੀਸ਼ਨ ਖਾਰਜ ਕਰ ਦਿੱਤੀ ਹੈ। ਕੋਰਟ ਨੇ ਨਾਲ ਹੀ ਇਹ ਕਿਹਾ ਕਿ ਦੋਸ਼ੀ ਤੈਅ ਸਮੇਂ 'ਚ ਦਯਾ ਪਟੀਸ਼ਨ ਦੇ ਬਦਲ ਦਾ ਇਸਤੇਮਾਲ ਕਰ ਸਕਦਾ ਹੈ। ਕੋਰਟ ਨੇ ਆਪਣੇ ਫੈਸਲੇ 'ਚ ਕਿਹਾ ਕਿ ਇਸ ਮਾਮਲੇ 'ਚ ਦੋਸ਼ੀ ਦੇ ਵਕੀਲ ਨੂੰ ਪੂਰਾ ਮੌਕਾ ਦਿੱਤਾ ਗਿਆ ਪਰ ਦੋਸ਼ੀ ਦੇ ਵਕੀਲ ਨੇ ਕੋਈ ਨਵੀਂ ਗੱਲ ਨਹੀਂ ਕੀਤੀ ਹੈ। ਜਸਟਿਸ ਭਾਨੂੰਮਤੀ, ਜੱਜ ਅਸ਼ੋਕ ਭੂਸ਼ਣ ਅਤੇ ਜੱਜ ਏ.ਐੱਸ. ਬੋਪੰਨਾ ਦੀ ਬੈਂਚ ਨੇ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਕਿ ਇਹ ਦਲੀਲਾਂ ਅਸੀਂ ਪਹਿਲਾਂ ਵੀ ਸੁਣ ਚੁਕੇ ਹਾਂ। ਦੱਸਣਯੋਗ ਹੈ ਕਿ ਅਕਸ਼ੈ ਦੇ ਵਕੀਲ ਨੇ ਦਿੱਲੀ 'ਚ ਪ੍ਰਦੂਸ਼ਣ ਅਤੇ ਖਰਾਬ ਹਵਾ ਦਾ ਹਵਾਲਾ ਦਿੰਦੇ ਹੋਏ ਫਾਂਸੀ ਦੀ ਸਜ਼ਾ ਨਾ ਦੇਣ ਦੀ ਗੁਹਾਰ ਲਗਾਈ ਸੀ। ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੇ ਕਿਹਾ ਕਿ ਕਿਸੇ ਵੀ ਸੂਰਤ 'ਚ ਇਸ ਅਪਰਾਧ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ ਅਤੇ ਦੋਸ਼ੀ ਨੂੰ ਫਾਂਸੀ ਹੀ ਮਿਲਣੀ ਚਾਹੀਦੀ ਹੈ।

ਬਿਨਾਂ ਦਯਾ ਪਟੀਸ਼ਨ ਦੇ ਫਾਂਸੀ ਨਹੀਂ ਹੋ ਸਕਦੀ ਹੈ
ਦੱਸਣਯੋਗ ਹੈ ਕਿ ਹਾਲੇ ਨਿਰਭਿਆ ਮਾਮਲੇ 'ਚ ਦੋਸ਼ੀ ਵਿਨੇ ਦੀ ਦਯਾ ਪਟੀਸ਼ਨ 'ਤੇ ਰਾਸ਼ਟਰਪਤੀ ਦਾ ਫੈਸਲਾ ਨਹੀਂ ਆਇਆ ਹੈ। ਬਿਨਾਂ ਦਯਾ ਪਟੀਸ਼ਨ ਦੇ ਫਾਂਸੀ ਨਹੀਂ ਹੋ ਸਕਦੀ ਹੈ। ਅਕਸ਼ੈ ਵੀ ਦਯਾ ਪਟੀਸ਼ਨ ਦਾਇਰ ਕਰ ਸਕਦਾ ਹੈ।

ਨਿਰਭਿਆ ਦੀ ਮਾਂ ਨੇ ਕੀਤੀ ਖੁਸ਼ੀ ਜ਼ਾਹਰ
ਸੁਪਰੀਮ ਕੋਰਟ ਦੇ ਫੈਸਲੇ 'ਤੇ ਨਿਰਭਿਆ ਦੀ ਮਾਂ ਨੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੀ ਹੈ। ਦੱਸਣਯੋਗ ਹੈ ਕਿ 16 ਦਸੰਬਰ 2012 ਨੂੰ ਨਿਰਭਿਆ ਨਾਲ ਰੇਪ ਹੋਇਆ ਸੀ।


DIsha

Content Editor

Related News