ਨਿਰਭਯਾ ਦੇ ਦੋਸ਼ੀਆਂ ਨੂੰ ਹੁਣ ਇਕ ਫਰਵਰੀ ਨੂੰ ਹੋਵੇਗੀ ਫਾਂਸੀ

1/17/2020 4:50:23 PM

ਨਵੀਂ ਦਿੱਲੀ— ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਦੇ ਦੋਸ਼ੀਆਂ ਲਈ ਨਵਾਂ ਡੈੱਥ ਵਾਰੰਟ ਜਾਰੀ ਕਰ ਦਿੱਤਾ ਹੈ। ਉਨ੍ਹਾਂ ਚਾਰੇ ਦੋਸ਼ੀਆਂ ਨੂੰ ਇਕ ਫਰਵਰੀ ਸਵੇਰੇ 6 ਵਜੇ ਫਾਂਸੀ 'ਤੇ ਲਟਕਾਇਆ ਜਾਵੇਗਾ। ਦੱਸਣਯੋਗ ਹੈ ਕਿ ਉਨ੍ਹਾਂ ਨੂੰ ਪਹਿਲਾਂ 22 ਜਨਵਰੀ ਨੂੰ ਫਾਂਸੀ ਦਿੱਤੀ ਜਾਣੀ ਸੀ ਪਰ ਇਕ ਦੋਸ਼ੀ ਨੇ ਦਯਾ ਪਟੀਸ਼ਨ ਦਾਇਰ ਕੀਤੀ ਸੀ ਅਤੇ ਉਸ ਦੀ ਦਯਾ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਪ੍ਰਤੀਕਿਰਿਆ ਦੇ ਅਧੀਨ ਨਵਾਂ ਡੈੱਥ ਵਾਰੰਟ ਜਾਰੀ ਕਰਨਾ ਪਿਆ ਅਤੇ ਫਾਂਸੀ ਦੀ ਤਰੀਕ ਵਧਾਉਣੀ ਪਈ। ਇਸ ਤੋਂ ਪਹਿਲਾਂ ਤਿਹਾੜ ਜੇਲ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕੋਰਟ 'ਚ ਦੋਸ਼ੀਆਂ ਵਿਰੁੱਧ ਮੌਤ ਦੀ ਸਜ਼ਾ 'ਤੇ ਫਿਰ ਤੋਂ ਡੈੱਥ ਵਾਰੰਟ ਜਾਰੀ ਕਰਨ ਦੀ ਅਪੀਲ ਕੀਤੀ ਸੀ। ਦੱਸਣਯੋਗ ਹੈ ਕਿ ਮੁਕੇਸ਼ ਦੀ ਦਯਾ ਪਟੀਸ਼ਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ ਸੀ। 

PunjabKesari

ਮੈਨੂੰ ਪਿਛਲੇ 7 ਸਾਲਾਂ ਤੋਂ ਤਰੀਕ ਤੇ ਤਰੀਕੇ ਦਿੱਤੀ ਜਾ ਰਹੀ ਹੈ- ਨਿਰਭਯਾ ਦੀ ਮਾਂ
ਉੱਥੇ ਹੀ ਇਸ ਮਾਮਲੇ 'ਚ ਨਵਾਂ ਡੈੱਥ ਵਾਰੰਟ ਜਾਰੀ ਹੋਣ ਤੋਂ ਬਾਅਦ ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਫਾਂਸੀ 'ਤੇ ਨਹੀਂ ਲਟਕਾ ਦਿੱਤਾ ਜਾਂਦਾ ਹੈ, ਉਦੋਂ ਤੱਕ ਮੇਰੀ ਬੇਟੀ ਨੂੰ ਨਿਆਂ ਨਹੀਂ ਮਿਲੇਗਾ। ਮੈਨੂੰ ਪਿਛਲੇ 7 ਸਾਲਾਂ ਤੋਂ ਤਰੀਕ ਤੇ ਤਰੀਕ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਰ ਜਗ੍ਹਾ ਨਿਰਭਯਾ ਦੇ ਗੁਨਾਹਗਾਰਾਂ ਦਾ ਵੀ ਮਨੁੱਖੀ ਅਧਿਕਾਰ ਦੇਖਿਆ ਜਾ ਰਿਹਾ ਹੈ। ਸਾਡਾ ਮਨੁੱਖੀ ਅਧਿਕਾਰੀ ਕੋਈ ਨਹੀਂ ਦੇਖ ਰਿਹਾ ਹੈ।
PunjabKesari2012 ਨੂੰ ਹੋਇਆ ਸੀ ਨਿਰਭਯਾ ਨਾਲ ਗੈਂਗਰੇਪ
ਦੱਸਣਯੋਗ ਹੈ ਕਿ 16 ਦਸੰਬਰ 2012 ਨੂੰ ਹੋਏ ਨਿਰਭਯਾ ਗੈਂਗਰੇਪ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। 23 ਸਾਲਾ ਨਿਰਭਯਾ ਨਾਲ ਚੱਲਦੀ ਬੱਸ 'ਚ ਗੈਂਗਰੇਪ ਕੀਤਾ ਗਿਆ ਸੀ ਅਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਸੀ। ਬਾਅਦ 'ਚ ਹਸਪਤਾਲ 'ਚ ਨਿਰਭਯਾ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਦਿੱਲੀ ਪੁਲਸ ਨੇ ਮਾਮਲੇ 'ਚ 6 ਲੋਕਾਂ ਨੂੰ ਗ੍ਰਿ੍ਰਫਤਾਰ ਕੀਤਾ ਸੀ, ਜਿਨ੍ਹਾਂ 'ਚੋਂ ਇਕ ਨਾਬਾਲਗ ਸੀ। ਨਾਬਾਲਗ ਨੂੰ ਕਿਸ਼ੋਰ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਦਕਿ ਰਾਮ ਸਿੰਘ ਨੇ ਤਿਹਾੜ ਜੇਲ 'ਚ ਫਾਂਸੀ ਲਗਾ ਕੇ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਇਲਾਵਾ ਬਾਕੀ 4 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

DIsha

This news is Edited By DIsha