ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭਯਾ ਦੇ ਦੋਸ਼ੀ ਦੀ ਦਯਾ ਪਟੀਸ਼ਨ

01/17/2020 11:12:16 AM

ਨਵੀਂ ਦਿੱਲੀ— ਨਿਰਭਯਾ ਨਾਲ ਗੈਂਗਰੇਪ ਕਰਨ ਵਾਲੇ ਦੋਸ਼ੀਆਂ 'ਚੋਂ ਇਕ ਮੁਕੇਸ਼ ਦੀ ਦਯਾ ਪਟੀਸ਼ਨ ਨੂੰ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜ ਦਿੱਤਾ ਹੈ। 16 ਦਸੰਬਰ 2012 ਨੂੰ ਦਿੱਲੀ 'ਚ ਹੋਈ ਇਸ ਖੌਫਨਾਕ ਘਟਨਾ ਦੇ ਇਕ ਹੋਰ ਦੋਸ਼ੀ ਵਿਨੇ ਸ਼ਰਮਾ ਦੀ ਮੁਆਫ਼ੀ ਪਟੀਸ਼ਨ ਵੀ ਰਾਸ਼ਟਰਪਤੀ ਕੋਲ ਪਹੁੰਚੀ ਸੀ ਪਰ ਉਸ ਨੇ ਬਾਅਦ 'ਚ ਇਹ ਕਹਿੰਦੇ ਹੋਏ ਵਾਪਸ ਲੈ ਲਈ ਸੀ ਕਿ ਇਸ ਲਈ ਉਸ ਦੀ ਰਾਏ ਨਹੀਂ ਲਈ ਗਈ ਸੀ। ਹੁਣ ਇਕ ਹੋਰ ਦੋਸ਼ੀ ਮੁਕੇਸ਼ ਦੀ ਪਟੀਸ਼ਨ ਨੂੰ ਗ੍ਰਹਿ ਮੰਤਰਾਲੇ ਨੇ ਵੀਰਵਾਰ ਰਾਤ ਰਾਸ਼ਟਰਪਤੀ ਕੋਲ ਭੇਜ ਦਿੱਤਾ।

ਇਸ ਤੋਂ ਪਹਿਲਾਂ ਪਟਿਆਲਾ ਹਾਊਸ ਕੋਰਟ ਨੇ ਡੈੱਥ ਵਾਰੰਟ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕਿਹਾ ਕਿ 22 ਜਨਵਰੀ ਨੂੰ ਫਾਂਸੀ ਨਹੀਂ ਹੋ ਸਕਦੀ ਹੈ। ਕੋਰਟ ਨੇ ਮੁਕੇਸ਼ ਦੀ ਦਯਾ ਪਟੀਸ਼ਨ 'ਤੇ ਫੈਸਲਾ ਨਾ ਹੋਣ ਦੀ ਦਲੀਲ ਮੰਨਦੇ ਹੋਏ ਕਿਹਾ ਕਿ ਰਾਸ਼ਟਰਪਤੀ ਦਾ ਫੈਸਲਾ ਜਦੋਂ ਤੱਕ ਨਹੀਂ ਆਉਂਦਾ ਹੈ, ਉਦੋਂ ਤੱਕ ਫਾਂਸੀ ਨਹੀਂ ਦਿੱਤੀ ਜਾ ਸਕਦੀ ਹੈ। ਕਿਉਂਕਿ ਰਾਸ਼ਟਰਪਤੀ ਤੋਂ ਦਯਾ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਵੀ ਦੋਸ਼ੀ ਨੂੰ ਫਾਂਸੀ 'ਤੇ ਲਟਕਾਉਣ ਤੋਂ ਪਹਿਲਾਂ ਘੱਟੋ-ਘੱਟ 14 ਦਿਨ ਦਾ ਸਮਾਂ ਮਿਲਦਾ ਹੈ, ਅਜਿਹੇ 'ਚ ਡੈੱਥ ਵਾਰੰਟ 'ਚ ਤੈਅ ਤਰੀਕ 22 ਜਨਵਰੀ ਨੂੰ ਫਾਂਸੀ ਨਹੀਂ ਦਿੱਤੀ ਜਾ ਸਕੇਗੀ।


DIsha

Content Editor

Related News