ਨਿਰਭਯਾ ਕੇਸ : SC ਦੋਸ਼ੀ ਪਵਨ ਦੀ ਕਿਊਰੇਟਿਵ ਪਟੀਸ਼ਨ ''ਤੇ 2 ਮਾਰਚ ਨੂੰ ਕਰੇਗਾ ਸੁਣਵਾਈ

02/29/2020 3:59:33 PM

ਨਵੀਂ ਦਿੱਲੀ— ਨਿਰਭਯਾ ਗੈਂਗਰੇਪ ਅਤੇ ਕਤਲ ਦੇ ਚੌਥੇ ਦੋਸ਼ੀ ਪਵਨ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਖਲ ਕੀਤੀ ਸੀ। ਸੁਪਰੀਮ ਕੋਰਟ ਦੇ 5 ਜੱਜਾਂ ਦੀ ਬੈਂਚ 2 ਮਾਰਚ ਨੂੰ ਇਸ ਪਟੀਸ਼ਨ 'ਤੇ ਸੁਣਵਾਈ ਕਰੇਗਾ। ਜਸਟਿਸ ਐੱਨ.ਵੀ. ਰਮੰਨਾ, ਜੱਜ ਅਰੁਣ ਮਿਸ਼ਰਾ, ਜੱਜ ਰੋਹਿੰਗਟਨ ਅਲੀ ਨਰੀਮਨ, ਜੱਜ ਆਰ. ਭਾਨੂੰਮਤੀ ਅਤੇ ਜੱਜ ਅਸ਼ੋਕ ਭੂਸ਼ਣ ਸਵੇਰੇ 10.25 ਵਜੇ ਪਟੀਸ਼ਨ ਦੀ ਸੁਣਵਾਈ ਕਰਨਗੇ। ਕਿਊਰੇਟਿਵ ਪਟੀਸ਼ਨ ਦੀ ਸੁਣਵਾਈ ਬੰਦ ਕਮਰੇ 'ਚ ਹੁੰਦੀ ਹੈ। ਜੱਜ ਦੇਖਦੇ ਹਨ ਕਿ ਪਟੀਸ਼ਨ 'ਚ ਮੈਰਿਟ ਹੈ ਜਾਂ ਨਹੀਂ। ਇਸ ਮਾਮਲੇ 'ਚ ਬਾਕੀ ਹੋਰ ਤਿੰਨ ਦੋਸ਼ੀਆਂ ਦੀ ਕਿਊਰੇਟਿਵ ਪਟੀਸ਼ਨ ਖਾਰਜ ਕੀਤੀ ਜਾ ਚੁਕੀ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਕੋਰਟ ਇਸ ਨੂੰ ਵੀ ਖਾਰਜ ਕਰ ਸਕਦਾ ਹੈ। 

ਪਵਨ ਨੇ ਹੁਣ ਕਿਊਰੇਟਿਵ ਪਟੀਸ਼ਨ ਦਾਖਲ ਕੀਤੀ ਹੈ। ਪਵਨ ਕੋਲ ਹਾਲੇ ਦਯਾ ਪਟੀਸ਼ਨ ਦਾ ਬਦਲ ਵੀ ਬਾਕੀ ਹੈ। ਇਸ ਤੋਂ ਪਹਿਲਾਂ ਬਾਕੀ ਤਿੰਨਾਂ ਦੀ ਕਿਊਰੇਟਿਵ ਅਤੇ ਦਯਾ ਪਟੀਸ਼ਨ ਖਾਰਜ ਕੀਤੀ ਜਾ ਚੁਕੀ ਹੈ। ਦੱਸਣਯੋਗ ਹੈ ਕਿ ਦੋਸ਼ੀਆਂ ਨੂੰ 3 ਮਾਰਚ ਨੂੰ ਫਾਂਸੀ 'ਤੇ ਲਟਕਾਉਣ ਲਈ ਡੈੱਥ ਵਾਰੰਟ ਜਾਰੀ ਕੀਤਾ ਜਾ ਚੁਕਿਆ ਹੈ। ਪਵਨ ਦੀ ਕਿਊਰੇਟਿਵ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਉਸ ਨੇ ਜੇਕਰ ਦਯਾ ਪਟੀਸ਼ਨ ਦਾਇਰ ਕੀਤੀ ਤਾਂ ਫਾਂਸੀ ਦੀ ਤਾਰੀਕ ਟਲ ਸਕਦੀ ਹੈ, ਕਿਉਂਕਿ ਦਯਾ ਪਟੀਸ਼ਨ ਪੈਂਡਿੰਗ ਰਹਿਣ ਦੌਰਾਨ ਫਾਂਸੀ ਨਹੀਂ ਦਿੱਤੀ ਜਾ ਸਕਦੀ ਹੈ।


DIsha

Content Editor

Related News