ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਨੇ ਸੁਪਰੀਮ ਕੋਰਟ ''ਚ ਦਾਇਰ ਕੀਤੀ ਕਿਊਰੇਟਿਵ ਪਟੀਸ਼ਨ

01/28/2020 10:31:01 PM

ਨਵੀਂ ਦਿੱਲੀ— ਨਿਰਭਯਾ ਮਾਮਲੇ 'ਚ ਦੋਸ਼ੀ ਅਕਸ਼ੈ ਨੇ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਹੈ। ਤਿਹਾੜ ਜੇਲ੍ਹ ਦੇ ਅਧਿਕਾਰੀ ਨੇ ਦੱਸਿਆ ਕਿ ਨਿਰਭਯਾ ਮਾਮਲੇ 'ਚ ਫਾਂਸੀ ਦੀ ਸਜ਼ਾ ਪਾ ਚੁੱਕੇ ਅਕਸ਼ੈ ਨੇ ਸੁਪਰੀਮ ਕੋਰਟ 'ਚ ਕਿਊਰੇਟਿਵ (ਸੁਧਾਰਕ) ਪਟੀਸ਼ਨ ਦਾਇਰ ਕਰਨ ਦਾ ਨੋਟਿਸ ਦਿੱਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਮੁਕੇਸ਼ ਦੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਖਾਰਜ ਕੀਤੀ ਪਟੀਸ਼ਨ ਖਿਲਾਫ ਦਾਇਰ ਕੀਤੀ ਗਈ ਪਟੀਸ਼ਨ 'ਤੇ ਸੁਣਵਾਈ ਕੀਤੀ ਗਈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੁਣਵਾਈ ਕਰਦੇ ਹੋਏ ਮਾਮਲੇ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਬੁੱਧਵਾਰ ਨੂੰ ਪੀਠ ਮੁਕੇਸ਼ ਦੀ ਪਟੀਸ਼ਨ 'ਤੇ ਫੈਸਲਾ ਸੁਣਾਵੇਗੀ।

KamalJeet Singh

This news is Content Editor KamalJeet Singh