ਨਿਰਭਿਆਕਾਂਡ: ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ

03/27/2017 6:12:34 PM

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਨਿਰਭਿਆਕਾਂਡ ਦੇ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਦੇ ਖਿਲਾਫ ਅਪੀਲ ''ਤੇ ਸੋਮਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ। ਨਿਰਭਿਆਕਾਂਡ ਦੇ ਦੋਸ਼ੀਆਂ ਅਕਸ਼ੈ, ਪਵਨ, ਵਿਨੇ ਅਤੇ ਮੁਕੇਸ਼ ਸਿੰਘ ਨੂੰ ਹੇਠਲੀ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ, ਜਿਸ ''ਤੇ ਦਿੱਲੀ ਹਾਈ ਕੋਰਟ ਨੇ ਮੋਹਰ ਲਾ ਦਿੱਤੀ ਸੀ। ਹਾਈ ਕੋਰਟ ਦੇ ਫੈਸਲੇ ਦੇ ਖਿਲਾਫ ਇਨ੍ਹਾਂ ਲੋਕਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਦਿੱਲੀ ਪੁਲਸ ਦੇ ਵਕੀਲ ਸਿਧਾਰਥ ਲੁਥਰਾ ਨੇ ਦੱਸਿਆ ਕਿ ਸਰਵਉੱਚ ਅਦਾਲਤ ਨੇ 16 ਦਸੰਬਰ 2012 ਨੂੰ ਹੋਏ ਨਿਰਭਿਆ ਸਮੂਹਕ ਬਲਾਤਕਾਰ ਕਾਂਡ ਦੇ ਦੋਸ਼ੀਆਂ ਦੀ ਅਪੀਲ ''ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਸ਼੍ਰੀ ਲੁਥਰਾ ਨੇ ਮਾਮਲੇ ਦੀ ਸੁਣਵਾਈ ਕਰ ਰਹੀ ਜਸਟਿਸ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਬੈਂਚ ਤੋਂ ਚਾਰਾਂ ਦੋਸ਼ੀਆਂ ਦੀ ਮੌਤ ਦੀ ਸਜ਼ਾ ਬਰਕਰਾਰ ਰੱਖਣ ਦੀ ਅਪੀਲ ਕੀਤੀ। ਇਸ ਕਾਂਡ ਦੇ 6 ਦੋਸ਼ੀਆਂ ''ਚੋਂ ਇਕ ਦੋਸ਼ੀ ਨਾਬਾਲਗ ਸੀ, ਜਿਸ ਨੂੰ ਕਿਸ਼ੋਰ ਨਿਆਂ ਬੋਰਡ ਨੇ ਸੁਧਾਰ ਗ੍ਰਹਿ ''ਚ ਭੇਜ ਦਿੱਤਾ ਸੀ, ਜਦੋਂ ਕਿ ਇਕ ਦੋਸ਼ੀ ਨੇ ਤਿਹਾੜ ਜੇਲ ''ਚ ਫਾਂਸੀ ਲਾ ਕੇ ਖੁਦਕੁਸ਼ੀ ਕਰ ਲਈ ਸੀ। ਬਾਕੀ ਚਾਰਾਂ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਫਾਸਟ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ।


Disha

News Editor

Related News