ਨਿਰਭਯਾ ਕੇਸ : ਸੁਪਰੀਮ ਕੋਰਟ ਨੇ ਦੋਸ਼ੀ ਵਿਨੇ ਦੀ ਪਟੀਸ਼ਨ ਕੀਤੀ ਖਾਰਜ

2/14/2020 2:15:29 PM

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਨਿਰਭਯਾ ਦੇ ਦੋਸ਼ੀ ਵਿਨੇ ਸ਼ਰਮਾ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਪਟੀਸ਼ਨ 'ਚ ਦੋਸ਼ੀ ਵਿਨੇ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਦਯਾ ਪਟੀਸ਼ਨ ਖਾਰਜ ਹੋਣ ਵਿਰੁੱਧ ਚੁਣੌਤੀ ਦਿੱਤੀ ਸੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ। ਇਸ ਦੌਰਾਨ ਕੋਰਟ ਨੇ ਇਸ 'ਤੇ ਆਪਣਾ ਫੈਸਲਾ ਸ਼ੁੱਕਰਵਾਰ ਦੁਪਹਿਰ 2 ਵਜੇ ਤੱਕ ਲਈ ਸੁਰੱਖਿਅਤ ਰੱਖਿਆ ਸੀ। ਇਸ ਤੋਂ ਇਲਾਵਾ ਸੁਪਰੀਮ ਨੇ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੂੰ ਆਦੇਸ਼ ਦਿੱਤਾ ਸੀ ਕਿ ਉਹ ਇਸ ਕੇਸ ਨਾਲ ਜੁੜੇ ਸਾਰੇ ਦਸਤਾਵੇਜ਼ ਸੀਲਬੰਦ ਲਿਫਾਫੇ 'ਚ ਕੋਰਟ 'ਚ ਜਮ੍ਹਾ ਕਰਨ। ਉਸ ਨੇ ਖੁਦ ਨੂੰ ਮਾਨਸਿਕ ਤੌਰ 'ਤੇ ਬੀਮਾਰ ਦੱਸ ਕੇ ਫਾਂਸੀ ਟਾਲਣ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਨੇ ਵਿਨੇ ਨੂੰ ਮੈਂਟਲੀ ਫਿਟ ਦੱਸਿਆ ਹੈ।
ਸੁਪਰੀਮ ਕੋਰਟ 'ਚ ਦੋਸ਼ੀ ਵਿਨੇ ਦਾ ਪ੍ਰਤੀਨਿਧੀਤੱਵ ਕਰਨ ਵਾਲੇ ਵਕੀਲ ਏ.ਪੀ. ਸਿੰਘ ਨੇ ਆਪਣੇ ਮੁਵਕਿਲ ਦੀ ਦਯਾ ਪਟੀਸ਼ਨ ਨੂੰ ਖਾਰਜ ਕਰਨ ਦੇ ਰਾਸ਼ਟਰਪਤੀ ਦੇ ਫੈਸਲੇ 'ਤੇ ਸਵਾਲ ਚੁੱਕੇ ਸਨ। ਇਸ 'ਤੇ ਕੋਰਟ ਅਤੇ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੇ ਤਿੱਖੀ ਆਲੋਚਨਾ ਕੀਤੀ, ਜੋ ਇਸ ਮਾਮਲੇ 'ਚ ਕੇਂਦਰ ਦਾ ਪ੍ਰਤੀਨਿਧੀ ਕਰ ਰਹੇ ਸਨ। 

ਏ.ਪੀ. ਸਿੰਘ ਨੇ ਦੋਸ਼ੀ ਵਿਨੇ ਦੀ ਮਾਨਸਿਕ ਸਥਿਤੀ ਦੇ ਸੰਬੰਧ 'ਚ ਵੀ ਦਲੀਲ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਨੇ ਮਾਨਸਿਕ ਰੂਪ ਨਾਲ ਬੀਮਾਰ ਚੱਲ ਰਹੇ ਹਨ ਅਤੇ ਉਨ੍ਹਾਂ ਦਾ ਇਲਾਜ ਹੋ ਰਿਹਾ ਹੈ। ਸਿੰਘ ਨੇ ਸੁਪਰੀਮ ਕੋਰਟ ਦੇ ਸ਼ਤਰੂਘਨ ਚੌਹਾਨ ਦੇ 2014 ਦੇ ਫੈਸਲੇ ਦਾ ਹਵਾਲਾ ਦਿੱਤਾ, ਜਿਸ 'ਚ ਕਿਹਾ ਗਿਆ ਸੀ ਕਿ ਮਾਨਸਿਕ ਬੀਮਾਰੀ ਨਾਲ ਪੀੜਤ ਦੋਸ਼ੀਆਂ ਦੀ ਮੌਤ ਦੀ ਸਜ਼ਾ ਨੂੰ ਬਦਲ ਦਿੱਤਾ ਜਾਣਾ ਚਾਹੀਦਾ। ਇਸ 'ਤੇ ਮੇਹਤਾ ਨੇ ਦਲੀਲਾਂ ਦਿੰਦੇ ਹੋਏ ਕਿਹਾ,''ਉਨ੍ਹਾਂ ਦੀ ਨਿਯਮਿਤ ਰੂਪ ਨਾਲ ਜਾਂਚ ਕੀਤੀ ਜਾਵੇ, ਜੋ ਨਿਯਮਿਤ ਜਾਂਚ ਦਾ ਹਿੱਸਾ ਹੈ। ਤਾਜ਼ਾ ਸਿਹਤ ਰਿਪੋਰਟ ਅਨੁਸਾਰ ਉਨ੍ਹਾਂ ਦੀ ਸਿਹਤ ਚੰਗੀ ਪਾਈ ਗਈ ਹੈ।


DIsha

Edited By DIsha