ਨਿਰਭਯਾ ਮਾਮਲਾ: ਫਾਂਸੀ ਟਾਲਣ ਲਈ ਪਵਨ ਤੋਂ ਬਾਅਦ ਅਕਸ਼ੈ ਨੇ ਦਾਇਰ ਕੀਤੀ ਪਟੀਸ਼ਨ

02/29/2020 5:16:02 PM

ਨਵੀਂ ਦਿੱਲੀ—ਨਿਰਭਯਾ ਗੈਂਗਰੇਪ ਅਤੇ ਕਤਲ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਲਗਾਤਾਰ ਕਾਨੂੰਨ ਦਾਅ-ਪੇਚ ਦਾ ਸਹਾਰਾ ਲੈ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਹੁਣ ਦੋਸ਼ੀ ਅਕਸ਼ੈ ਠਾਕੁਰ ਨੇ ਅੱਜ ਭਾਵ ਸ਼ਨੀਵਾਰ ਨੂੰ ਦੋਬਾਰਾ ਦਯਾ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪਹਿਲਾਂ ਦੀ ਪਟੀਸ਼ਨ 'ਚ ਸੁਣਵਾਈ ਦੌਰਾਨ ਮਾਮਲੇ ਨਾਲ ਜੁੜੇ ਸਾਰੇ ਤੱਥਾਂ 'ਤੇ ਧਿਆਨ ਨਹੀਂ ਦਿੱਤਾ ਗਿਆ ਸੀ। 

PunjabKesari

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਦੋਸ਼ੀ ਪਵਨ ਕੁਮਾਰ ਨੇ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਬੈਚ 2 ਮਾਰਚ ਨੂੰ ਸੁਣਵਾਈ ਕਰੇਗੀ। ਪਵਨ ਨੇ ਆਪਣੀ ਅਰਜੀ 'ਚ ਕਿਹਾ ਹੈ ਕਿ ਉਹ ਘਟਨਾ ਦੇ ਸਮੇਂ ਨਾਬਾਲਿਗ ਸੀ। ਇਸ ਮਾਮਲੇ 'ਚ ਉਸ ਦੀ ਰਿਵਿਊ ਅਰਜੀ ਖਾਰਿਜ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਦੋਸ਼ੀਆਂ ਨੂੰ 3 ਮਾਰਚ ਨੂੰ ਫਾਂਸੀ 'ਤੇ ਲਟਕਾਉਣ ਲਈ ਡੈੱਥ ਵਾਰੰਟ ਜਾਰੀ ਕੀਤਾ ਜਾ ਚੁੱਕਿਆ ਹੈ। ਪਵਨ ਦੀ ਕਿਊਰੇਟਿਵ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਉਸ ਨੇ ਜੇਕਰ ਦਯਾ ਪਟੀਸ਼ਨ ਦਾਇਰ ਕੀਤੀ ਤਾਂ ਫਾਂਸੀ ਦੀ ਤਾਰੀਕ ਟਲ ਸਕਦੀ ਹੈ, ਕਿਉਂਕਿ ਦਯਾ ਪਟੀਸ਼ਨ ਪੈਂਡਿੰਗ ਰਹਿਣ ਦੌਰਾਨ ਫਾਂਸੀ ਨਹੀਂ ਦਿੱਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ ਦੱਖਣੀ ਦਿੱਲੀ 'ਚ 16-17 ਦਸੰਬਰ 2012 ਦੀ ਰਾਤ 6 ਵਿਅਕਤੀਆਂ ਨੇ ਚੱਲਦੀ ਬੱਸ 'ਚ ਨਿਰਭਯਾ ਨਾਲ ਗੈਂਗਰੇਪ ਕਰਨ ਤੋਂ ਬਾਅਦ ਬੁਰੀ ਤਰ੍ਹਾਂ ਜ਼ਖਣੀ ਹਾਲਤ 'ਚ ਉਸ ਨੂੰ ਸੜਕ 'ਤੇ ਸੁੱਟ ਦਿੱਤਾ ਸੀ। ਨਿਰਭਯਾ ਦਾ ਬਾਅਦ 'ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇਕ ਹਸਪਤਾਲ 'ਚ ਮੌਤ ਹੋ ਗਈ ਸੀ। ਇਸ ਸਨਸਨੀਖੇਜ ਅਪਰਾਧ ਦੇ 6 ਦੋਸ਼ੀਆਂ 'ਚੋਂ ਇਕ ਰਾਮ ਸਿੰਘ ਨੇ ਤਿਹਾੜ ਜੇਲ 'ਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ ਸੀ, ਜਦੋਂਕਿ 6ਵਾਂ ਦੋਸ਼ੀ ਕਿਸ਼ੋਰ ਸੀ, ਜਿਸ ਨੂੰ ਤਿੰਨ ਸਾਲ ਸੁਧਾਰ ਗ੍ਰਹਿ 'ਚ ਰੱਖਣ ਤੋਂ ਬਾਅਦ 2015 'ਚ ਰਿਹਾਅ ਕਰ ਦਿੱਤਾ ਗਿਆ ਸੀ।


Iqbalkaur

Content Editor

Related News