ਵਿੱਤ ਮੰਤਰੀ ਵੱਲੋਂ ਬੈਂਕਿੰਗ ਸੁਧਾਰਾਂ ਲਈ ਵੱਡੇ ਐਲਾਨ; ਨਗਰ ਨਿਗਮਾਂ ਅਤੇ ਵਿੱਤੀ ਸੰਸਥਾਵਾਂ ਲਈ ਨਵੀਆਂ ਯੋਜਨਾਵਾਂ

Sunday, Feb 01, 2026 - 12:15 PM (IST)

ਵਿੱਤ ਮੰਤਰੀ ਵੱਲੋਂ ਬੈਂਕਿੰਗ ਸੁਧਾਰਾਂ ਲਈ ਵੱਡੇ ਐਲਾਨ; ਨਗਰ ਨਿਗਮਾਂ ਅਤੇ ਵਿੱਤੀ ਸੰਸਥਾਵਾਂ ਲਈ ਨਵੀਆਂ ਯੋਜਨਾਵਾਂ

ਨਵੀਂ ਦਿੱਲੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਤਵਾਰ ਨੂੰ ਦੇਸ਼ ਦੇ ਵਿੱਤੀ ਅਤੇ ਬੈਂਕਿੰਗ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਪ੍ਰਸਤਾਵ ਪੇਸ਼ ਕੀਤੇ ਹਨ। ਉਨ੍ਹਾਂ ਨੇ ਨਗਰ ਨਿਗਮਾਂ ਵਲੋਂ 1,000 ਕਰੋੜ ਰੁਪਏ ਤੋਂ ਵੱਧ ਦੇ ਸਿੰਗਲ ਬਾਂਡ ਜਾਰੀ ਕਰਨ 'ਤੇ 100 ਕਰੋੜ ਰੁਪਏ ਦੇ ਪ੍ਰੋਤਸਾਹਨ (Incentive) ਦਾ ਪ੍ਰਸਤਾਵ ਰੱਖਿਆ ਹੈ। ਇਸ ਦੇ ਨਾਲ ਹੀ ਸਰਕਾਰੀ ਖੇਤਰ ਦੀਆਂ ਵਿੱਤੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਰ.ਈ.ਸੀ. ਲਿਮਟਿਡ (REC Limited) ਅਤੇ ਪਾਵਰ ਫਾਇਨਾਂਸ ਕਾਰਪੋਰੇਸ਼ਨ (PFC) ਦੇ ਪੁਨਰਗਠਨ ਦਾ ਐਲਾਨ ਵੀ ਕੀਤਾ ਗਿਆ ਹੈ।

ਵਿੱਤ ਮੰਤਰੀ ਨੇ ਦੇਸ਼ ਦੀ ਆਰਥਿਕਤਾ ਨੂੰ ਗਤੀ ਦੇਣ ਲਈ 'ਵਿਕਸਿਤ ਭਾਰਤ ਲਈ ਬੈਂਕਿੰਗ' ਵਿਸ਼ੇ 'ਤੇ ਇਕ ਉੱਚ-ਪੱਧਰੀ ਕਮੇਟੀ ਗਠਿਤ ਕਰਨ ਦਾ ਸੁਝਾਅ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ 'ਚ ਭਾਰਤ ਦੇ ਬੈਂਕਿੰਗ ਖੇਤਰ ਦੀ ਵਿਸ਼ੇਸ਼ਤਾ ਇਸ ਦੀ ਮਜ਼ਬੂਤ ਬੈਲੇਂਸ ਸ਼ੀਟ ਅਤੇ ਇਤਿਹਾਸਕ ਤੌਰ 'ਤੇ ਉੱਚਾ ਮੁਨਾਫਾ ਹੈ। ਆਪਣੇ ਬਜਟ ਭਾਸ਼ਣ 'ਚ ਉਨ੍ਹਾਂ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ (ਗੈਰ-ਕਰਜ਼ਾ ਸਾਧਨ) ਨਿਯਮਾਂ ਦੀ ਸਮੀਖਿਆ ਕਰਨ ਦਾ ਪ੍ਰਸਤਾਵ ਵੀ ਰੱਖਿਆ। ਇਸ ਤੋਂ ਇਲਾਵਾ, ਸਰਕਾਰ ਦੇ ਯਤਨਾਂ ਸਦਕਾ ਲਗਭਗ 25 ਕਰੋੜ ਲੋਕ ਬਹੁ-ਪੱਖੀ ਗਰੀਬੀ (Multidimensional Poverty) ਤੋਂ ਬਾਹਰ ਆਏ ਹਨ, ਜੋ ਦੇਸ਼ ਲਈ ਇਕ ਵੱਡੀ ਉਪਲਬਧੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News