ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ

Tuesday, Nov 12, 2019 - 01:02 PM (IST)

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ

ਨਵੀਂ ਦਿੱਲੀ— ਪੂਰੀ ਦੁਨੀਆ ਵਿਚ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਬੇਹੱਦ ਖਾਸ ਮੌਕੇ ਗੁਰਦੁਆਰਿਆਂ ਨੂੰ ਖਾਸ ਢੰਗ ਨਾਲ ਸਜਾਇਆ ਗਿਆ ਹੈ। ਇਸ ਪਾਵਨ ਮੌਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਉਨ੍ਹਾਂ ਨੂੰ ਸਿਰੋਪਾਓ ਵੀ ਭੇਟ ਕੀਤਾ ਗਿਆ। 

PunjabKesari

ਨਿਰਮਲਾ ਨੇ ਟਵਿੱਟਰ ਕੀਤਾ ਕਿ ਅੱਜ ਗੁਰਦੁਆਰਾ ਬੰਗਲਾ ਸਾਹਿਬ 'ਚ ਨਤਮਸਤਕ ਹੋ ਕੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਉਨ੍ਹਾਂ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਣ ਦੀਆਂ ਤਸਵੀਰਾਂ ਵੀ ਟਵਿੱਟਰ 'ਤੇ ਸਾਂਝੀਆਂ ਕੀਤੀਆਂ। 

PunjabKesari
ਇਸ ਤੋਂ ਪਹਿਲਾਂ ਉਨ੍ਹਾਂ ਨੇ ਇਕ ਟਵੀਟ ਕੀਤਾ ਸੀ, ਜਿਸ ਵਿਚ ਉਨ੍ਹਾਂ ਕਿਹਾ ਕਿ ਧਨ ਦੇ ਢੇਰ ਅਤੇ ਵਿਸ਼ਾਲ ਪ੍ਰਭੂਤੱਵ ਵਾਲੇ ਰਾਜਾ ਅਤੇ ਸਮਰਾਟ ਵੀ ਪਰਮਾਤਮਾ ਦੇ ਪਿਆਰ ਨਾਲ ਭਰੀ ਕੀੜੀ ਨਾਲ ਤੁਲਨਾ ਨਹੀਂ ਕਰ ਸਕਦੇ। ਗੁਰੂ ਨਾਨਕ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ, ਅੱਜ ਸਵੇਰੇ ਬੰਗਲਾ ਸਾਹਿਬ ਗੁਰਦੁਆਰੇ ਵਿਚ ਗੁਰੂ ਜੀ ਦਾ ਆਸ਼ੀਰਵਾਦ ਲੈਣ ਦਾ ਮੌਕਾ ਮਿਲਿਆ।

PunjabKesari

 


author

Tanu

Content Editor

Related News