ਚੱਕਰਵਾਤੀ ਤੂਫਾਨ ਨਿਸਰਗ: ਮਹਾਰਾਸ਼ਟਰ-ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਸ਼ਾਹ ਨੇ ਕੀਤੀ ਗੱਲਬਾਤ

6/2/2020 10:53:55 AM

ਨਵੀਂ ਦਿੱਲੀ-ਮਹਾਰਾਸ਼ਟਰ ਅਤੇ ਗੁਜਰਾਤ ਸਰਕਾਰ ਨੇ 'ਚੱਕਰਵਾਤੀ ਤੂਫਾਨ ਨਿਸਰਗ' ਦੀ ਦਸਤਕ ਦੇ ਮੱਦੇਨਜ਼ਰ ਕੇਂਦਰ ਦੀ ਮੋਦੀ ਸਰਕਾਰ ਵੀ ਅਲਰਟ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਹੈ। ਇਸ ਦੇ ਨਾਲ ਹੀ ਤੱਟੀ ਇਲਾਕਿਆਂ 'ਚ ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਨੂੰ ਵੀ ਅਲਰਟ ਕਰ ਦਿੱਤਾ ਹੈ। ਤੂਫਾਨ ਦੇ ਖਤਰੇ ਨੂੰ ਦੇਖਦੇ ਹੋਏ ਮਹਾਰਾਸ਼ਟਰ-ਗੁਜਰਾਤ 'ਚ ਐੱਨ.ਡੀ.ਆਰ.ਐੱਫ ਦੀਆਂ 21 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਮਹਾਰਾਸ਼ਟਰ ਅਤੇ ਗੁਜਰਾਤ 'ਚ ਸੰਭਾਵਿਤ ਚੱਕਰਵਾਤ ਦੀਆਂ ਤਿਆਰੀਆਂ ਨੂੰ ਲੈ ਕੇ ਅਮਿਤ ਸ਼ਾਹ ਨੇ ਐੱਨ.ਡੀ.ਐੱਮ.ਏ, ਆਈ.ਐੱਮ.ਡੀ, ਐੱਨ.ਡੀ.ਆਰ.ਐੱਫ ਅਤੇ ਭਾਰਤੀ ਸਮੁੰਦਰੀ ਰੱਖਿਅਕ ਦੇ ਅਫਸਰਾਂ ਦੇ ਨਾਲ ਬੈਠਕ ਕੀਤੀ। ਚੱਕਰਵਾਤੀ ਨਿਸਰਗ ਦੇ ਮੱਦੇਨਜ਼ਰ ਅਮਿਤ ਸ਼ਾਹ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨਾਲ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਗੱਲਬਾਤ ਕੀਤੀ ਅਤੇ ਸੂਬਿਆਂ ਦੀਆਂ ਤਿਆਰੀਆਂ ਦਾ ਜ਼ਾਇਜਾ ਲਿਆ।

ਇਸ ਦੇ ਨਾਲ ਹੀ ਮਹਾਰਾਸ਼ਟਰ ਅਤੇ ਗੁਜਰਾਤ 'ਚ ਚੱਕਰਵਾਤੀ ਤੂਫਾਨ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਵੀ ਅਲਰਟ ਜਾਰੀ ਕਰ ਦਿੱਤਾ ਹੈ। ਮਛੇਰਿਆਂ ਨੂੰ ਸਮੁੰਦਰੀ ਕਿਨਾਰੇ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੰਗਾਲ ਅਤੇ ਓਡੀਸ਼ਾ 'ਚ ਚੱਕਰਵਾਤੀ ਤੂਫਾਨ ਅਮਫਾਨ ਨੇ ਤਬਾਈ ਮਚਾਈ ਸੀ।

ਭਾਰਤੀ ਮੌਸਮ ਵਿਭਾਗ ਮੁਤਾਬਕ 3 ਜੂਨ ਨੂੰ ਚੱਕਰਵਾਤੀ ਤੂਫਾਨ ਨਿਸਰਗ ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਅਤੇ ਦੱਖਣੀ ਗੁਜਰਾਤ ਦੇ ਤੱਟਾਂ ਨਾਲ ਟਕਰਾ ਸਕਦਾ ਹੈ। ਅਰਬ ਸਾਗਰ 'ਚ ਬਣੇ ਘੱਟ ਦਬਾਅ ਦੇ ਖੇਤਰ ਦੇ ਕਾਰਨ ਅਗਲੇ 24 ਘੰਟਿਆਂ ਦੌਰਾਨ ਚੱਕਰਵਾਤ ਬਣ ਸਕਦਾ ਹੈ। ਚੱਕਰਵਾਤ 2 ਜੂਨ ਨੂੰ ਉੱਤਰ ਦਿਸ਼ਾ ਵੱਲ ਵਧੇਗਾ। ਫਿਰ ਦੱਖਣੀ ਗੁਜਰਾਤ ਦੇ ਤੱਟਾਂ ਨਾਲ 3 ਜੂਨ ਦੀ ਸ਼ਾਮ ਤੱਕ ਟਕਰਾਅ ਸਕਦਾ ਹੈ।


jasbir singh

News Editor jasbir singh