ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਲਈ NIT ਵਲੋਂ ਸੁਨਹਿਰੀ ਮੌਕਾ, 43 ਅਹੁਦਿਆਂ 'ਤੇ ਨਿਕਲੀ ਭਰਤੀ

04/17/2024 3:37:35 PM

ਨਵੀਂ ਦਿੱਲੀ- ਜੇਕਰ ਤੁਹਾਡਾ ਨੈਸ਼ਨਲ ਇੰਸਟੀਚਿਊਟ ਆਫ਼ ਤਕਨਾਲੋਜੀ (NIT) ਤੋਂ ਪੜ੍ਹਾਈ ਕਰਨ ਦਾ ਸੁਫ਼ਨਾ ਪੂਰਾ ਨਹੀਂ ਹੋਇਆ ਹੈ, ਤਾਂ ਹੁਣ ਤੁਸੀਂ ਇੱਥੇ ਕੰਮ ਕਰਕੇ ਆਪਣਾ ਸੁਫ਼ਨਾ ਪੂਰਾ ਕਰ ਸਕਦੇ ਹੋ। ਇਸ ਦੇ ਲਈ NIT ਦੁਰਗਾਪੁਰ ਨੇ ਅਸਿਸਟੈਂਟ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਕੋਈ ਵੀ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦਾ ਹੈ, ਉਹ ਅਧਿਕਾਰਤ ਵੈੱਬਸਾਈਟ https://nitdgp.ac.in/ 'ਤੇ ਜਾ ਕੇ ਅਪਲਾਈ ਕਰ ਸਕਦਾ ਹੈ। ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। NIT ਦੀ ਇਸ ਭਰਤੀ ਪ੍ਰਕਿਰਿਆ ਰਾਹੀਂ ਕੁੱਲ 43 ਅਸਾਮੀਆਂ ਭਰੀਆਂ ਜਾਣਗੀਆਂ। ਜੇਕਰ ਤੁਸੀਂ ਵੀ ਇਨ੍ਹਾਂ ਅਹੁਦਿਆਂ 'ਤੇ ਕੰਮ ਕਰਨਾ ਚਾਹੁੰਦੇ ਹੋ, ਤਾਂ ਤੁਸੀਂ 30 ਅਪ੍ਰੈਲ ਜਾਂ ਇਸ ਤੋਂ ਪਹਿਲਾਂ ਅਪਲਾਈ ਕਰ ਸਕਦੇ ਹੋ।

NIT 'ਚ ਭਰੇ ਜਾਣਗੇ 43 ਅਹੁਦੇ

ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ, NIT ਦੁਰਗਾਪੁਰ ਅਸਿਸਟੈਂਟ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਪ੍ਰੋਫੈਸਰ ਦੇ ਅਹੁਦਿਆਂ ਲਈ ਉਮੀਦਵਾਰਾਂ ਦੀ ਭਰਤੀ ਕਰ ਰਿਹਾ ਹੈ। ਇਸ ਭਰਤੀ ਰਾਹੀਂ 43 ਅਸਾਮੀਆਂ 'ਤੇ ਭਰਤੀ ਕੀਤੀ ਜਾਵੇਗੀ।

ਲੋੜੀਂਦੀ ਯੋਗਤਾ

ਸਾਰੇ ਉਮੀਦਵਾਰ ਜੋ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਰਹੇ ਹਨ, ਉਨ੍ਹਾਂ ਕੋਲ ਅਧਿਕਾਰਤ ਨੋਟੀਫਿਕੇਸ਼ਨ ਵਿਚ ਦਿੱਤੀ  ਯੋਗਤਾ ਹੋਣੀ ਚਾਹੀਦੀ ਹੈ। ਤਦ ਹੀ ਉਹ ਅਪਲਾਈ ਕਰਨ ਦੇ ਯੋਗ ਮੰਨੇ ਜਾਣਗੇ।

NIT 'ਚ ਅਪਲਾਈ ਕਰਨ ਲਈ ਉਮਰ ਹੱਦ

ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਉਮਰ ਹੱਦ 60 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਚੋਣ ਕਰਨ 'ਤੇ ਮਿਲੇਗੀ ਇੰਨੀ ਤਨਖਾਹ

ਅਸਿਸਟੈਂਟ ਪ੍ਰੋਫੈਸਰ ਗ੍ਰੇਡ-2- 70900 ਰੁਪਏ
ਅਸਿਸਟੈਂਟ ਪ੍ਰੋਫੈਸਰ ਗ੍ਰੇਡ-1- 101500 ਰੁਪਏ
ਐਸੋਸੀਏਟ ਪ੍ਰੋਫੈਸਰ - 139600 ਰੁਪਏ
ਪ੍ਰੋਫੈਸਰ- 159100 ਰੁਪਏ

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


Tanu

Content Editor

Related News