ਨੀਤੀ ਆਯੋਗ ਦੀ ਬੈਠਕ ''ਚ ਬੋਲੇ PM ਮੋਦੀ, ''ਭਾਰਤੀ ਅਰਥਵਿਵਸਥਾ ਬਣੀ ਹੋਈ ਹੈ ਮਜ਼ਬੂਤ''

Thursday, Jun 11, 2026 - 05:51 PM (IST)

ਨੀਤੀ ਆਯੋਗ ਦੀ ਬੈਠਕ ''ਚ ਬੋਲੇ PM ਮੋਦੀ, ''ਭਾਰਤੀ ਅਰਥਵਿਵਸਥਾ ਬਣੀ ਹੋਈ ਹੈ ਮਜ਼ਬੂਤ''

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਿਕਸਿਤ ਰਾਸ਼ਟਰ ਦੇ ਟੀਚਿਆਂ ਤੱਕ ਪਹੁੰਚਣ ਲਈ ਸਰਕਾਰ ਦੇ ਹਰ ਪੱਧਰ 'ਤੇ ਸਹਿਯੋਗ ਅਤੇ ਸਮੂਹਿਕ ਜ਼ਿੰਮੇਵਾਰੀ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਵੀਰਵਾਰ ਨੂੰ ਕਿਹਾ ਕਿ ਨੀਤੀ ਆਯੋਗ ਅਜਿਹੇ ਸਹਿਯੋਗ ਲਈ ਇਕ ਪ੍ਰਭਾਵਸ਼ਾਲੀ ਪਲੇਟਫਾਰਮ ਦੀ ਭੂਮਿਕਾ ਨਿਭਾ ਸਕਦਾ ਹੈ। ਪੀ.ਐੱਮ. ਮੋਦੀ ਨੇ ਨੌਜਵਾਨ ਆਬਾਦੀ ਨੂੰ ਦੇਸ਼ ਲਈ ਇਕ ਪ੍ਰਮੁੱਖ ਤਾਕਤ ਅਤੇ ਇਕ ਇਤਿਹਾਸਕ ਮੌਕਾ ਦੱਸਦੇ ਹੋਏ ਇਸ ਦਾ ਲਾਭ ਚੁੱਕਣ ਲਈ ਨੌਜਵਾਨਾਂ ਨੂੰ ਮੰਗ-ਅਧਾਰਤ ਸਿੱਖਿਆ ਅਤੇ ਸਿਖਲਾਈ ਪ੍ਰਦਾਨ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਹ ਰਾਜਧਾਨੀ 'ਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸ਼ਵਵਿਆਪੀ ਬੇਨਿਯਮੀਆਂ ਦੇ ਬਾਵਜੂਦ, ਭਾਰਤੀ ਅਰਥਵਿਵਸਥਾ ਚੰਗੀ ਗਤੀ ਨਾਲ ਵਧ ਰਹੀ ਹੈ ਅਤੇ ਮਜ਼ਬੂਤ ​​ਬਣੀ ਹੋਈ ਹੈ। ਵੱਖ-ਵੱਖ ਦੇਸ਼ਾਂ ਅਤੇ ਸਮੂਹਾਂ ਨਾਲ ਦਸਤਖਤ ਕੀਤੇ ਗਏ ਮੁਕਤ ਵਪਾਰ ਸਮਝੌਤੇ (ਐਫ.ਟੀ.ਏ.) ਛੋਟੇ ਅਤੇ ਦਰਮਿਆਨੇ ਉੱਦਮਾਂ ਸਮੇਤ ਅਰਥਵਿਵਸਥਾ ਦੇ ਵੱਖ-ਵੱਖ ਖੇਤਰਾਂ ਲਈ ਮੌਕਿਆਂ ਦਾ ਵਿਸਤਾਰ ਕਰਨਗੇ। ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ, ਲੈਫਟੀਨੈਂਟ ਗਵਰਨਰਾਂ, ਉਨ੍ਹਾਂ ਦੇ ਸੀਨੀਅਰ ਸਹਿਯੋਗੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ 'ਚ ਪੀਐੱਮ ਮੋਦੀ ਨੇ ਕਿਹਾ,"ਜਿਵੇਂ ਜਿਵੇਂ ਭਾਰਤ ਇਕ 'ਵਿਕਸਿਤ ਰਾਸ਼ਟਰ' ਦੇ ਟੀਚੇ ਨੂੰ ਪ੍ਰਾਪਤ ਕਰਨ ਵੱਲ ਵਧਦਾ ਹੈ, ਸਾਡੀ ਸਮੂਹਿਕ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ। ਰਾਜਾਂ 'ਚ ਸਹਿਯੋਗ, ਗੱਲਬਾਤ ਅਤੇ ਅਨੁਭਵਾਂ ਦੀ ਸਾਂਝ ਮਾਰਗਦਰਸ਼ਕ ਸਿਧਾਂਤ ਹੋਣੇ ਚਾਹੀਦੇ ਹਨ।"

ਇਸ ਸੰਦਰਭ 'ਚ ਉਨ੍ਹਾਂ ਕਿਹਾ ਕਿ ਨੀਤੀ ਆਯੋਗ ਸਹਿਯੋਗ ਲਈ ਇਕ ਪ੍ਰਭਾਵਸ਼ਾਲੀ ਪਲੇਟਫਾਰਮ ਵਜੋਂ ਇਕ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ, ਜਿੱਥੇ ਰਾਜ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰ ਸਕਣ ਅਤੇ ਇਕ ਵਿਕਸਿਤ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇਕੱਠੇ ਕੰਮ ਕਰ ਸਕਦੇ ਹਨ। ਪ੍ਰਧਾਨ ਮੰਤਰੀ ਨੇ ਦੇਸ਼ ਦੀ ਆਬਾਦੀ 'ਚ ਨੌਜਵਾਨਾਂ ਦੇ ਵੱਡੇ ਅਨੁਪਾਤ ਨੂੰ ਇਕ "ਇਤਿਹਾਸਕ ਮੌਕਾ" ਦੱਸਿਆ ਅਤੇ ਕਿਹਾ, "ਅਸੀਂ ਇਸ ਨੂੰ ਗੁਆਉਣਾ ਦਾ ਜ਼ੋਖਮ ਨਹਂ ਚੁੱਕ ਸਕਦੇ।" ਉਨ੍ਹਾਂ ਕਿਹਾ ਕਿ ਗੁਣਵੱਤਾ ਵਾਲੀ ਸਿੱਖਿਆ, ਮੰਗ-ਅਧਾਰਤ ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਮੌਕਿਆਂ ਰਾਹੀਂ ਨੌਜਵਾਨਾਂ ਲਈ ਇਕ ਅਨੁਕੂਲ ਵਾਤਾਵਰਣ ਬਣਾਉਣਾ ਸਾਡੀ ਤਰਜੀਹ ਬਣੀ ਰਹਿਣੀ ਚਾਹੀਦੀ ਹੈ। ਸਸ਼ਕਤ ਨੌਜਵਾਨ ਭਾਰਤ ਦੀ ਵਿਕਾਸ ਯਾਤਰਾ ਦੇ ਸਭ ਤੋਂ ਵੱਡੇ ਚਾਲਕ ਹੋਣਗੇ। ਉਨ੍ਹਾਂ ਕਿਹਾ ਕਿ ਔਰਤਾਂ ਦੀ ਅਗਵਾਈ ਵਾਲਾ ਵਿਕਾਸ ਇਕ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਦੀ ਇਕ ਮੁੱਖ ਨੀਂਹ ਹੈ। ਔਰਤਾਂ ਖੇਤੀਬਾੜੀ, ਸਟਾਰਟਅੱਪ, ਵਿਗਿਆਨ ਅਤੇ ਨਵੀਨਤਾ ਸਮੇਤ ਵੱਖ-ਵੱਖ ਖੇਤਰਾਂ 'ਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਰਾਜਾਂ ਨੂੰ ਆਪਣੀ ਪੂਰੀ ਸਮਰੱਥਾ ਦਾ ਉਪਯੋਗ ਕਰਦੇ ਹੋਏ ਭਾਰਤ ਦੀ ਵਿਕਾਸ ਯਾਤਰਾ ਨੂੰ ਤੇਜ਼ ਕਰਨ ਲਈ ਔਰਤਾਂ ਦੀ ਸਿੱਖਿਆ, ਹੁਨਰ ਵਿਕਾਸ, ਸੁਰੱਖਿਆ ਅਤੇ ਸਸ਼ਕਤੀਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News