ਨੀਤੀ ਆਯੋਗ ਬੈਠਕ: PM ਮੋਦੀ ਬੋਲੇ- 2047 ਤੱਕ ਭਾਰਤ ਨੂੰ ਇਕ ਵਿਕਸਿਤ ਰਾਸ਼ਟਰ ਬਣਾਉਣਾ ਹਰ ਭਾਰਤੀ ਦੀ ਇੱਛਾ

Saturday, Jul 27, 2024 - 04:49 PM (IST)

ਨਵੀਂ ਦਿੱਲੀ- ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਦੀ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2047 ਤੱਕ ਭਾਰਤ ਨੂੰ ਇਕ ਵਿਕਸਿਤ ਰਾਸ਼ਟਰ ਬਣਾਉਣਾ ਹਰ ਭਾਰਤੀ ਦੀ ਇੱਛਾ ਹੈ। ਸੂਬੇ ਇਸ ਟੀਚੇ ਨੂੰ ਪ੍ਰਾਪਤ ਕਰਨ ਵਿਚ ਸਰਗਰਮ ਭੂਮਿਕਾ ਨਿਭਾ ਸਕਦੇ ਹਨ ਕਿਉਂਕਿ ਉਹ ਸਿੱਧੇ ਲੋਕਾਂ ਨਾਲ ਜੁੜੇ ਹੋਏ ਹਨ। ਗਵਰਨਿੰਗ ਕੌਂਸਲ ਦੀ ਮੀਟਿੰਗ ਵਿਚ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ਨੇ ਹਿੱਸਾ ਲਿਆ, ਇਸ ਬੈਠਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ।

ਇਹ ਵੀ ਪੜ੍ਹੋ- ਨੀਤੀ ਆਯੋਗ ਦੀ ਬੈਠਕ ਨੂੰ ਵਿਚਾਲੇ ਛੱਡ ਬਾਹਰ ਆਈ ਮਮਤਾ ਬੈਨਰਜੀ, ਕਿਹਾ- ਮੈਨੂੰ ਬੋਲਣ ਦਾ ਮੌਕਾ ਨਹੀਂ ਮਿਲਿਆ

ਆਯੋਗ ਨੇ ਪ੍ਰਧਾਨ ਮੰਤਰੀ ਮੋਦੀ ਦੇ ਹਵਾਲੇ ਤੋਂ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ ਕਿ 2047 ਤੱਕ ਵਿਕਸਿਤ ਰਾਸ਼ਟਰ ਬਣਾਉਣਾ ਹਰ ਭਾਰਤੀ ਦੀ ਇੱਛਾ ਹੈ। ਸੂਬੇ ਇਸ ਟੀਚੇ ਨੂੰ ਹਾਸਲ ਕਰਨ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ ਕਿਉਂਕਿ ਉਹ ਲੋਕਾਂ ਨਾਲ ਸਿੱਧੇ ਜੁੜੇ ਹਨ। ਬੈਠਕ 2047 ਤੱਕ ਭਾਰਤ ਨੂੰ ਇਕ ਵਿਕਸਿਤ ਰਾਸ਼ਟਰ ਬਣਾਉਣ 'ਤੇ ਕੇਂਦਰਿਤ ਹੈ। ਇਸ ਬੈਠਕ ਦਾ ਉਦੇਸ਼ ਕੇਂਦਰ ਅਤੇ ਸੂਬਾਈ ਸਰਕਾਰਾਂ ਵਿਚਾਲੇ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ, ਵੰਡ ਤੰਤਰ ਨੂੰ ਮਜ਼ਬੂਤ ਕਰ ਕੇ ਪੇਂਡੂ ਅਤੇ ਸ਼ਹਿਰੀ ਆਬਾਦੀ ਦੋਵਾਂ ਲਈ ਜੀਵਨ ਪੱਧਰ ਨੂੰ ਸੌਖਾਲਾ ਕਰਨਾ ਹੈ। ਨੀਤੀ ਆਯੋਗ ਦੀ ਸਰਵਉੱਚ ਸੰਸਥਾ ਗਵਰਨਿੰਗ ਕੌਂਸਲ ਵਿਚ ਸਾਰੇ ਸੂਬਿਆਂ ਦੇ ਮੁੱਖ ਮੰਤਰੀ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਅਤੇ ਕਈ ਕੇਂਦਰੀ ਮੰਤਰੀ ਸ਼ਾਮਲ ਹਨ। ਪ੍ਰਧਾਨ ਮੰਤਰੀ ਨੀਤੀ ਆਯੋਗ ਦੇ ਚੇਅਰਮੈਨ ਹਨ। ਬੈਠਕ ਵਿਚ ਪਿਛਲੇ ਸਾਲ ਦਸੰਬਰ ਵਿਚ ਆਯੋਜਿਤ ਮੁੱਖ ਸਕੱਤਰਾਂ ਦੇ ਤੀਜੇ ਰਾਸ਼ਟਰੀ ਸੰਮੇਲਨ ਦੀਆਂ ਸਿਫ਼ਾਰਿਸ਼ਾਂ 'ਤੇ ਵੀ ਗੌਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ- CM ਸੁੱਖੂ ਨੇ ਨੀਤੀ ਆਯੋਗ ਦੀ ਬੈਠਕ ਦਾ ਕੀਤਾ ਬਾਈਕਾਟ, ਭਾਜਪਾ ਨੇਤਾਵਾਂ ਲਿਆ ਲੰਮੇਂ ਹੱਥੀ

ਦੱਸ ਦੇਈਏ ਕਿ ਨੀਤੀ ਆਯੋਗ ਦੀ ਇਹ ਬੈਠਕ ਰਾਸ਼ਟਰਪਤੀ ਭਵਨ ਦੇ ਕਲਚਰਲ ਸੈਂਟਰ ਵਿਚ ਹੋਈ। ਦੇਸ਼ ਦੇ ਮੁੱਖ ਮੰਤਰੀਆਂ ਨੇ ਇਸ ਬੈਠਕ ਵਿਚ ਹਿੱਸਾ ਲਿਆ, ਹਾਲਾਂਕਿ ਕੁਝ ਦੇਸ਼ਾਂ ਦੇ ਮੁੱਖ ਮੰਤਰੀਆਂ ਨੇ ਇਸ ਬੈਠਕ ਦਾ ਬਾਈਕਾਟ ਕੀਤਾ। ਦਰਅਸਲ ਕੇਂਦਰੀ ਬਜਟ ਤੋਂ ਨਾਰਾਜ਼ 'ਇੰਡੀਆ' ਗਠਜੋੜ ਸ਼ਾਸਿਤ ਸੂਬਿਆਂ ਨੇ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਹੈ, ਅਜਿਹੇ ਵਿਚ 7 ਮੁੱਖ ਮੰਤਰੀਆਂ ਨੇ ਇਸ ਬੈਠਕ 'ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਮਮਤਾ ਬੈਨਰਜੀ ਇਸ ਬੈਠਕ ਵਿਚ ਸ਼ਾਮਲ ਹੋਏ ਸਨ ਪਰ ਉਹ ਬੈਠਕ ਨੂੰ ਵਿਚਾਲੇ ਹੀ ਛੱਡ ਕੇ ਬਾਹਰ ਆ ਗਈ ਅਤੇ ਕਿਹਾ ਕਿ ਉਨ੍ਹਾਂ ਨੂੰ ਬੋਲਣ ਲਈ ਸਿਰਫ਼ 5 ਮਿੰਟ ਦਾ ਸਮਾਂ ਦਿੱਤਾ ਗਿਆ, ਜਦਕਿ ਬਾਕੀ ਮੁੱਖ ਮੰਤਰੀਆਂ ਨੂੰ 10 ਤੋਂ 12 ਮਿੰਟ ਮਿਲੇ।

 


Tanu

Content Editor

Related News