ਨਿਤਿਨ ਗਡਕਰੀ ਨੇ ਲੱਦਾਖ ’ਚ 1170.16 ਕਰੋੜ ਰੁਪਏ ਦੇ 29 ਸੜਕੀ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ
Friday, Dec 29, 2023 - 09:43 PM (IST)
ਜੈਤੋ (ਪਰਾਸ਼ਰ)- ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ’ਚ ਸੂਬਾਈ ਰਾਜ ਮਾਰਗ, ਪ੍ਰਮੁੱਖ ਅਤੇ ਹੋਰ ਜ਼ਿਲ੍ਹਾ ਸੜਕਾਂ ਸਮੇਤ 29 ਸੜਕੀ ਪ੍ਰਾਜੈਕਟਾਂ ਲਈ 1170.16 ਕਰੋੜ ਰੁਪਏ ਦੀ ਅਲਾਟਮੈਂਟ ਨੂੰ ਪ੍ਰਵਾਨਗੀ ਦਿੱਤੀ ਹੈ। ਗਡਕਰੀ ਨੇ ਇਕ ਪੋਸਟ ’ਚ ਕਿਹਾ ਕਿ ਇਸ ਤੋਂ ਇਲਾਵਾ ਵਿੱਤੀ ਸਾਲ 2023-24 ਲਈ ਸੀ.ਆਰ.ਆਈ.ਐੱਫ. ਸਕੀਮ ਤਹਿਤ 8 ਪੁਲਾਂ ਲਈ 181.71 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਇਹ ਵੀ ਪੜ੍ਹੋ- 303 ਭਾਰਤੀਆਂ ਦੇ ਜਹਾਜ਼ 'ਚੋਂ ਵਾਪਸ ਆਏ ਨੌਜਵਾਨ ਨੇ ਖੋਲ੍ਹੇ ਵੱਡੇ ਰਾਜ਼, ਕਿਹਾ- 'ਡੌਂਕੀ ਲਈ ਨਹੀਂ, ਘੁੰਮਣ ਗਏ ਸੀ'
ਕੇਂਦਰੀ ਮੰਤਰੀ ਨੇ ਕਿਹਾ ਕਿ ਭਾਰਤ ’ਚ ਖੇਤਰਫਲ ਦੇ ਲਿਹਾਜ਼ ਨਾਲ ਸਭ ਤੋਂ ਵੱਡਾ ਕੇਂਦਰੀ ਸ਼ਾਸਤ ਪ੍ਰਦੇਸ਼ ਅਤੇ ਦੂਜਾ ਸਭ ਤੋਂ ਘੱਟ ਆਬਾਦੀ ਵਾਲਾ ਲੱਦਾਖ ਇਨ੍ਹਾਂ ਪ੍ਰਵਾਨਿਤ ਪਹਿਲਕਦਮੀਆਂ ਰਾਹੀਂ ਆਪਣੇ ਦੂਰ-ਦੁਰਾਡੇ ਪਿੰਡਾਂ ਨਾਲ ਬਿਹਤਰ ਸੰਪਰਕ ਦਾ ਗਵਾਹ ਬਣੇਗਾ। ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਖਾਸ ਕਰ ਕੇ ਖੇਤੀਬਾੜੀ ਅਤੇ ਸੈਰ-ਸਪਾਟਾ ਖੇਤਰ ’ਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ, ਜਿਸ ਨਾਲ ਲੱਦਾਖ ਦੇ ਸਮੁੱਚੇ ਬੁਨਿਆਦੀ ਢਾਂਚੇ ਦੇ ਵਿਕਾਸ ’ਚ ਯੋਗਦਾਨ ਮਿਲੇਗਾ।
ਇਹ ਵੀ ਪੜ੍ਹੋ- ਅਸਾਮ 'ਚ ਹੋਵੇਗਾ ਅੱਤਵਾਦ ਦਾ ਖ਼ਾਤਮਾ! ULFA ਅਤੇ ਕੇਂਦਰ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8