ਵੱਡੇ ਪੈਮਾਨੇ ''ਤੇ ਰੁਜ਼ਗਾਰ ਦਿੰਦੀਆਂ ਹਨ ਖਾਣੇ ਦਾ ਸਾਮਾਨ ਪਹੁੰਚਾਉਣ ਦੀਆਂ ਸੇਵਾਵਾਂ : ਨਿਤਿਨ ਗਡਕਰੀ
Tuesday, Dec 17, 2024 - 05:49 PM (IST)
ਨਵੀਂ ਦਿੱਲੀ- ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਕਿਹਾ ਕਿ ਖਾਣੇ ਦਾ ਸਾਮਾਨ (ਫੂਡ ਡਿਲਿਵਰੀ) ਪਹੁੰਚਾਉਣ ਦੀਆਂ ਸੇਵਾਵਾਂ ਭਾਰਤ ਲਈ ਬਹੁਤ ਮਹੱਤਵਪੂਰਨ ਹਨ, ਕਿਉਂਕਿ ਇਸ ਨਾਲ ਵੱਡੇ ਪੱਧਰ 'ਤੇ ਰੁਜ਼ਗਾਰ ਪੈਦਾ ਹੁੰਦਾ ਹੈ। ਜ਼ੋਮੈਟੋ ਦੀ 'ਸਸਟੇਨੇਬਿਲਟੀ ਐਂਡ ਇਨਕਲੂਜ਼ਨ: ਮੰਚ ਅਰਥਵਿਵਸਥਾ ਦੀ ਭੂਮਿਕਾ' ਸੰਮੇਲਨ 'ਚ ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤ 'ਚ 77 ਲੱਖ ਡਿਲਿਵਰੀ ਕਰਮਚਾਰੀ ਹਨ ਅਤੇ 2030 ਤੱਕ ਇਹ ਗਿਣਤੀ 2.5 ਕਰੋੜ ਤੱਕ ਪਹੁੰਚਣ ਦੀ ਉਮੀਦ ਹੈ। ਗਡਕਰੀ ਨੇ ਕਿਹਾ,''ਇਸ ਦੇਸ਼ ਦੇ 2.5 ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਅਸਲ 'ਚ ਬਹੁਤ ਵੱਡੀ ਗੱਲ ਹੈ...ਸਾਡੇ ਸਾਰਿਆਂ ਲਈ ਸਭ ਤੋਂ ਵੱਡੀ ਪਹਿਲ ਰੁਜ਼ਗਾਰ ਪੈਦਾ ਕਰਨ ਦੀ ਹੈ।''
ਇਹ ਵੀ ਪੜ੍ਹੋ : ਭਲਕੇ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਬੈਂਕ ਰਹਿਣਗੇ ਬੰਦ
ਉਨ੍ਹਾਂ ਨੇ ਦੇਸ਼ ਦੇ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਆਨਲਾਈਨ ਫੂਡ ਡਿਲਿਵਰੀ ਪਲੇਟਫਾਰਮ ਜ਼ੋਮੈਟੋ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੜਕ ਹਾਦਸਿਆਂ ਦੀ ਗਿਣਤੀ ਬਾਰੇ ਵੀ ਚਿੰਤਾ ਜਤਾਈ ਅਤੇ ਕਿਹਾ ਕਿ ਡਿਲਿਵਰੀ ਕਰਨ ਵਾਲੇ ਕਰਮਚਾਰੀਆਂ ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਖ਼ਦਸ਼ਾ ਵੱਧ ਹੁੰਦਾ ਹੈ, ਕਿਉਂਕਿ ਉਨ੍ਹਾਂ ਨੂੰ ਘੱਟ ਸਮੇਂ 'ਚ ਸਾਮਾਨ ਪਹੁੰਚਾਉਣਾ ਹੁੰਦਾ ਹੈ। ਗਡਕਰੀ ਨੇ ਕਿਹਾ ਕਿ ਭਾਰਤ 'ਚ ਹਰ ਘੰਟੇ 45 ਸੜਕ ਹਾਦਸੇ ਅਤੇ 20 ਮੌਤਾਂ ਹੁੰਦੀਆਂ ਹਨ। ਸਭ ਤੋਂ ਵੱਧ ਮੌਤਾਂ 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਦੀਆਂ ਹੁੰਦੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8