''ਦੇਸ਼ ਦਾ ਵਿਕਾਸ ਝੱਲਿਆ ਨਹੀਂ ਜਾ ਰਿਹਾ...!'', BJP ਪ੍ਰਧਾਨ ਨਿਤਿਨ ਨਬੀਨ ਨੇ ਪ੍ਰਦਰਸ਼ਨਕਾਰੀਆਂ ਨੂੰ ਦੇ''ਤੀ ਚਿਤਾਵਨੀ
Saturday, Oct 10, 2026 - 06:29 PM (IST)
ਨਵੀਂ ਦਿੱਲੀ (ਏਜੰਸੀ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਨਿਤਿਨ ਨਬੀਨ ਨੇ ਸ਼ਨੀਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ, ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) 'ਤੇ ਵਿਦੇਸ਼ੀ ਤਾਕਤਾਂ ਦੇ ਸਮਰਥਨ ਨਾਲ ਦੇਸ਼ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੇ "ਗਲਤ ਮਨਸੂਬਿਆਂ" ਨਾਲ ਸਖ਼ਤੀ ਨਾਲ ਨਜਿੱਠੇਗੀ ਅਤੇ ਪਾਰਟੀ ਵਰਕਰ ਜ਼ਮੀਨੀ ਪੱਧਰ 'ਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨਗੇ।
ਨਬੀਨ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੋਸ਼ ਲਗਾਇਆ ਕਿ ਗਾਂਧੀ, ਕੇਜਰੀਵਾਲ ਅਤੇ ਸੀਜੇਪੀ ਅਰਾਜਕਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਕਿਉਂਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਤਰੱਕੀ ਨੂੰ "ਬਰਦਾਸ਼ਤ ਨਹੀਂ ਕਰ ਪਾ ਰਹੇ।'' ਉਨ੍ਹਾਂ ਕਿਹਾ,"ਦੇਸ਼ 'ਚ ਅਰਾਜਕਤਾ ਦੀ ਸਥਿਤੀ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੇਸ਼ ਅਤੇ ਇਸ ਦੇ 140 ਕਰੋੜ ਲੋਕਾਂ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਜਿਹਾ ਕੌਣ ਕਰ ਰਿਹਾ ਹੈ? ਦੋ ਅਰਾਜਕਤਾਵਾਦੀ ਸਮੂਹ ਇਹ ਕਰ ਰਹੇ ਹਨ।" ਇਨ੍ਹਾਂ 'ਚੋਂ ਇਕ ਦੀ ਅਗਵਾਈ 'ਇੰਡੀਆ ਗੱਠਜੋੜ' ਦੇ ਨੇਤਾ ਰਾਹੁਲ ਗਾਂਧੀ ਕਰ ਰਹੇ ਹਨ ਅਤੇ ਦੂਜੇ ਦੀ ਅਗਵਾਈ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਸਹਿਯੋਗੀ ਸੀਜੇਪੀ ਕਰ ਰਹੇ ਹਨ।
चुनाव में लगातार हार से हताश राहुल गांधी का ‘INDI गठबंधन’ और CJP की आड़ में अरविंद केजरीवाल, विदेशी ताकतों के साथ मिलकर देश को अस्थिर करने की होड़ में लगे हैं। भारत के लोकतंत्र और जनादेश का यह अपमान देश देख रहा है। भाजपा और देश की राष्ट्रभक्त जनता इन अराजकतावादी ताकतों को करारा जवाब देगी।
— Nitin Nabin (@NitinNabin) October 10, 2026
ਭਾਜਪਾ ਪ੍ਰਧਾਨ ਨੇ ਕਿਹਾ ਕਿ ਦੋਵੇਂ ਸਮੂਹ ਇਕ ਦੂਜੇ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਇਹ ਸਾਬਤ ਕੀਤਾ ਜਾ ਸਕੇ ਕਿ ਅਰਾਜਕਤਾ ਫੈਲਾਉਣ ਦੀ ਸੰਭਾਵਨਾ ਕਿਸ ਕੋਲ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਆਪਣੇ ਇਰਾਦਿਆਂ ਤੋਂ ਪੂਰੀ ਤਰ੍ਹਾਂ ਜਾਣੂ ਹਨ। ਨਬੀਨ ਨੇ ਕਿਹਾ, "ਮੈਂ ਅੱਜ ਤੁਹਾਨੂੰ ਸਪੱਸ਼ਟ ਤੌਰ 'ਤੇ ਚੇਤਾਵਨੀ ਦਿੰਦਾ ਹਾਂ ਕਿ ਜਿਸ ਤਰ੍ਹਾਂ ਦੀ ਬਿਕਾਊ ਰਾਜਨੀਤੀ ਤੁਸੀਂ ਕਰ ਰਹੇ ਹੋ ਅਤੇ ਵਿਦੇਸ਼ੀ ਤਾਕਤਾਂ ਨਾਲ ਮਿਲੀਭਗਤ ਕਰਕੇ ਭਾਰਤ ਨੂੰ ਅਸਥਿਰ ਕਰਨ ਦੀਆਂ ਤੁਹਾਡੀਆਂ ਕੋਸ਼ਿਸ਼ਾਂ ਕਦੇ ਸਫਲ ਨਹੀਂ ਹੋਣਗੀਆਂ। ਮੈਂ ਤੁਹਾਨੂੰ ਚੇਤਾਵਨੀ ਦਿੰਦਾ ਹਾਂ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਇਸ ਦੇਸ਼ ਦੇ ਦੇਸ਼ ਭਗਤ ਲੋਕ ਤੁਹਾਨੂੰ ਢੁਕਵਾਂ ਜਵਾਬ ਦੇਣਗੇ।" ਉਨ੍ਹਾਂ ਕਿਹਾ, "ਤੁਸੀਂ ਤਣਾਅ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹੋ। ਭਾਰਤ ਸਰਕਾਰ ਇਸ ਸਥਿਤੀ ਨਾਲ ਮਜ਼ਬੂਤੀ ਨਾਲ ਨਜਿੱਠੇਗੀ ਅਤੇ ਭਾਜਪਾ ਵਰਕਰ ਲੋਕਾਂ 'ਚ ਮਜ਼ਬੂਤੀ ਨਾਲ ਮੌਜੂਦ ਰਹਿ ਕੇ ਤੁਹਾਡੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦੇਣਗੇ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
