ਨਿਤਿਨ ਨਬੀਨ ਹੋਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ, ਭਲਕੇ ਹੋ ਸਕਦੈ ਰਸਮੀ ਐਲਾਨ

Monday, Jan 19, 2026 - 06:54 PM (IST)

ਨਿਤਿਨ ਨਬੀਨ ਹੋਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ, ਭਲਕੇ ਹੋ ਸਕਦੈ ਰਸਮੀ ਐਲਾਨ

ਨੈਸ਼ਨਲ ਡੈਸਕ:  ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਆਪਣਾ ਨਵਾਂ ਰਾਸ਼ਟਰੀ ਪ੍ਰਧਾਨ ਮਿਲਣ ਜਾ ਰਿਹਾ ਹੈ। ਸੋਮਵਾਰ ਨੂੰ 45 ਸਾਲਾ ਨਿਤਿਨ ਨਬੀਨ ਨੇ ਇਸ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਦੇ ਪ੍ਰਸਤਾਵਕ ਬਣੇ ਹਨ, ਜਿਸ ਕਾਰਨ ਉਨ੍ਹਾਂ ਦਾ ਨਿਰਵਿਰੋਧ ਚੁਣਿਆ ਜਾਣਾ ਤੈਅ ਮੰਨਿਆ ਜਾ ਰਿਹਾ ਹੈ। ਨਿਤਿਨ ਨਵੀਨ ਲਈ 37 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।

 

 ਨਿਤਿਨ ਨਬੀਨ ਪਾਰਟੀ ਦੇ 45 ਸਾਲਾਂ ਦੇ ਸਿਆਸੀ ਇਤਿਹਾਸ ਵਿੱਚ ਸਭ ਤੋਂ ਘੱਟ ਉਮਰ ਦੇ ਰਾਸ਼ਟਰੀ ਪ੍ਰਧਾਨ ਹੋਣਗੇ। ਇਸ ਤੋਂ ਪਹਿਲਾਂ ਇਹ ਰਿਕਾਰਡ ਅਮਿਤ ਸ਼ਾਹ ਦੇ ਨਾਮ ਸੀ, ਜੋ 49 ਸਾਲ ਦੀ ਉਮਰ ਵਿੱਚ ਪ੍ਰਧਾਨ ਬਣੇ ਸਨ। ਨਿਤਿਨ ਨਬੀਨ ਜੇਪੀ ਨੱਡਾ ਦੀ ਜਗ੍ਹਾ ਲੈਣਗੇ, ਜਿਨ੍ਹਾਂ ਦਾ ਕਾਰਜਕਾਲ ਲੋਕ ਸਭਾ ਚੋਣਾਂ 2024 ਤੋਂ ਬਾਅਦ ਖਤਮ ਹੋ ਗਿਆ ਸੀ। ਉਹ ਭਾਜਪਾ ਦੇ 12ਵੇਂ ਰਾਸ਼ਟਰੀ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣਗੇ। ਜ਼ਿਕਰਯੋਗ ਹੈ ਕਿ ਪਾਰਟੀ ਦੇ ਗਠਨ (1980) ਤੋਂ ਲੈ ਕੇ ਹੁਣ ਤੱਕ ਅਟਲ ਬਿਹਾਰੀ ਵਾਜਪਾਈ, ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਨਿਤਿਨ ਗਡਕਰੀ ਅਤੇ ਰਾਜਨਾਥ ਸਿੰਘ ਵਰਗੇ ਦਿੱਗਜ ਨੇਤਾ ਇਸ ਅਹੁਦੇ 'ਤੇ ਰਹਿ ਚੁੱਕੇ ਹਨ। ਨਿਤਿਨ ਨਬੀਨ ਦੇ ਨਾਮ ਦਾ ਅਧਿਕਾਰਤ ਐਲਾਨ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shubam Kumar

Content Editor

Related News