ਨਿਤੀਸ਼ ਵਲੋਂ ‘ਇੰਡੀਆ’ ਗਠਜੋੜ ਨਾਲੋਂ ਨਾਅਤਾ ਤੋੜਨ 'ਤੇ ਕੇਜਰੀਵਾਲ ਬੋਲੇ- 'ਜੋ ਕੀਤਾ ਉਹ ਠੀਕ ਨਹੀਂ ਕੀਤਾ'
Tuesday, Jan 30, 2024 - 10:20 AM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਬਿਹਾਰ ਦੇ ਉਨ੍ਹਾਂ ਦੇ ਹਮਰੁਤਬਾ ਨਿਤੀਸ਼ ਕੁਮਾਰ ਨੇ ਵਿਰੋਧੀ ਧਿਰ ‘ਇੰਡੀਆ’ ਗਠਜੋੜ ਨਾਲੋਂ ਨਾਅਤਾ ਤੋੜ ਕੇ ਠੀਕ ਨਹੀਂ ਕੀਤਾ। ਕੇਜਰੀਵਾਲ ਨੇ ਉਨ੍ਹਾਂ ਦੇ ਆਚਰਣ ਨੂੰ ਲੋਕਤੰਤਰ ਲਈ ਚੰਗਾ ਨਹੀਂ ਦੱਸਿਆ। ਕੇਜਰੀਵਾਲ ਨੇ ਇਹ ਟਿੱਪਣੀ ਬਿਹਾਰ ਵਿਚ ਭਾਜਪਾ ਨਾਲ ਮਿਲ ਕੇ ਨਵੀਂ ਸਰਕਾਰ ਬਣਾਉਣ ਬਾਰੇ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਨਿਤੀਸ਼ ਕੁਮਾਰ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੀਤੀ।
ਇਹ ਵੀ ਪੜ੍ਹੋ- ਅਯੁੱਧਿਆ 'ਚ ਆਸਥਾ ਦਾ ਸੈਲਾਬ, 7 ਦਿਨਾਂ 'ਚ 19 ਲੱਖ ਸ਼ਰਧਾਲੂਆਂ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ
ਕੇਜਰੀਵਾਲ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਹ ਗਲਤ ਹੈ ਅਤੇ ਉਨ੍ਹਾਂ ਨੂੰ ਇੰਡੀਆ ਗਠਜੋੜ ਨਹੀਂ ਛੱਡਣਾ ਚਾਹੀਦਾ ਸੀ। ਇਸ ਤਰ੍ਹਾਂ ਦਾ ਵਤੀਰਾ ਲੋਕਤੰਤਰ ਲਈ ਚੰਗਾ ਨਹੀਂ ਹੈ। ਨਿਤੀਸ਼ ਕੁਮਾਰ ਨੇ ਐਤਵਾਰ ਨੂੰ ਇਹ ਕਹਿੰਦੇ ਹੋਏ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਕਿ ਬਿਹਾਰ 'ਚ ਸੱਤਾਧਾਰੀ ਮਹਾਗਠਜੋੜ ਅਤੇ ਰਾਸ਼ਟਰੀ ਪੱਧਰ 'ਤੇ ਵਿਰੋਧੀ ਧਿਰ 'ਇੰਡੀਆ' ਗਠਜੋੜ ਵਿਚ ਉਨ੍ਹਾਂ ਲਈ ਚੀਜ਼ਾਂ ਠੀਕ ਨਹੀਂ ਚੱਲ ਰਹੀ ਸੀ। ਉਸ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਦੇ ਸਹਿਯੋਗ ਨਾਲ ਨਵੀਂ ਸਰਕਾਰ ਬਣਾ ਲਈ। ਲੱਗਭਗ ਡੇਢ ਸਾਲ ਪਹਿਲਾਂ ਹੀ ਉਨ੍ਹਾਂ ਨੇ ਭਾਜਪਾ ਤੋਂ ਨਾਅਤਾ ਤੋੜ ਕੇ ਮਹਾਗਠਜੋੜ ਦੀ ਸਰਕਾਰ ਬਣਾਈ ਸੀ।
ਇਹ ਵੀ ਪੜ੍ਹੋ- ਕਸ਼ਮੀਰ 'ਚ ਬਰਫ਼ਬਾਰੀ ਨਾਲ ਸੈਲਾਨੀਆਂ ਤੇ ਸੈਰ-ਸੈਪਾਟਾ ਕਾਰੋਬਾਰੀਆਂ ਦੇ ਖਿੜੇ ਚਿਹਰੇ
ਦੱਸਣਯੋਗ ਹੈ ਕਿ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਵਿਰੋਧੀ ਧਿਰ 'ਇੰਡੀਆ' ਗਠਜੋੜ ਦਾ ਹਿੱਸਾ ਹੈ ਅਤੇ ਉਹ 5 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ- ਦਿੱਲੀ, ਪੰਜਾਬ, ਗੁਜਰਾਤ, ਗੋਆ ਅਤੇ ਹਰਿਆਣਾ ਵਿਚ ਕਾਂਗਰਸ ਨਾਲ ਸੀਟ ਵੰਡ 'ਤੇ ਗੱਲਬਾਤ ਕਰ ਰਹੀ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈਆਂ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਸੂਬੇ ਵਿਚ ਦੋਹਾਂ ਪਾਰਟੀਆਂ ਵਿਚਾਲੇ ਕਿਸੇ ਵੀ ਗਠਜੋੜ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ, ਹਾਲਾਂਕਿ ਆਖ਼ਰੀ ਫ਼ੈਸਲੇ ਦਾ ਐਲਾਨ ਅਜੇ ਬਾਕੀ ਹੈ।
ਇਹ ਵੀ ਪੜ੍ਹੋ- 'ਮੰਮੀ-ਪਾਪਾ ਮੈਂ JEE ਨਹੀਂ ਕਰ ਸਕਦੀ', ਇਮਤਿਹਾਨ ਤੋਂ ਦੋ ਦਿਨ ਪਹਿਲਾਂ ਵਿਦਿਆਰਥਣ ਨੇ ਮੌਤ ਨੂੰ ਲਾਇਆ ਗਲ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8