ਨਿਤੀਸ਼ ਸਰਕਾਰ ਦਾ ਫੈਸਲਾ, 16 ਤੋਂ 31 ਜੁਲਾਈ ਤੱਕ ਬਿਹਾਰ ''ਚ ਪੂਰੀ ਤਰ੍ਹਾਂ ਰਹੇਗੀ ਤਾਲਾਬੰਦੀ

07/14/2020 4:13:01 PM

ਪਟਨਾ- ਕੋਰੋਨਾ ਮਹਾਮਾਰੀ ਦੇ ਵੱਧਦੇ ਪ੍ਰਕੋਪ ਦਰਮਿਆਨ ਬਿਹਾਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ 'ਚ ਨਿਤੀਸ਼ ਕੁਮਾਰ ਨੇ ਬਿਹਾਰ 'ਚ ਇਕ ਵਾਰ ਫਿਰ ਤਾਲਾਬੰਦੀ ਕਰਨ ਦਾ ਫੈਸਲਾ ਕੀਤਾ ਹੈ। ਕੋਰੋਨਾ ਦੀ ਰੋਕਥਾਮ ਨੂੰ ਲੈ ਕੇ ਸੂਬਾ ਸਰਕਾਰ ਨੇ ਫੈਸਲਾ ਲੈਂਦੇ ਹੋਏ ਇਕ ਵਾਰ ਫਿਰ ਤੋਂ ਪੂਰੀ ਤਰ੍ਹਾਂ ਤਾਲਾਬੰਦੀ ਕਰ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਬਿਹਾਰ 'ਚ 16 ਤੋਂ ਲੈ ਕੇ 31 ਜੁਲਾਈ ਤੱਕ ਪੂਰੀ ਤਰ੍ਹਾਂ ਲਾਕਡਾਊਨ (ਤਾਲਾਬੰਦੀ) ਰਹੇਗੀ। ਹਾਲਾਂਕਿ ਇਸ ਦੌਰਾਨ ਸਾਰੀਆਂ ਐਮਰਜੈਂਸੀ ਸੇਵਾਵਾਂ ਸਹੀ ਢੰਗ ਨਾਲ ਜਾਰੀ ਰਹਿਣਗੀਆਂ।

PunjabKesariਬਿਹਾਰ ਸਰਕਾਰ ਨੇ ਇਹ ਫੈਸਲਾ ਮੰਗਲਵਾਰ ਨੂੰ ਮੁੱਖ ਸਕੱਤਰ ਦੀਪਕ ਕੁਮਾਰ ਦੀ ਪ੍ਰਧਾਨਗੀ 'ਚ ਕ੍ਰਾਈਸਿਸ ਮੈਨੇਜਮੈਂਟ ਗਰੁੱਪ (ਸੀ.ਐੱਮ.ਜੀ.) ਦੀ ਬੈਠਕ ਤੋਂ ਬਾਅਦ ਲਿਆ। ਫੈਸਲੇ ਤੋਂ ਪਹਿਲਾਂ ਮੁੱਖ ਸਕੱਤਰ ਨੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਵੀਡੀਓ ਕਾਨਫਰੈਂਸਿੰਗ ਨਾਲ ਸਮੀਖਿਆ ਬੈਠਕ ਕੀਤੀ। ਇਸ ਬੈਠਕ 'ਚ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨ ਵੀ ਹਾਜ਼ਰ ਰਹੇ। ਤਾਲਾਬੰਦੀ ਲਾਗੂ ਕੀਤੇ ਜਾਣ ਦੀ ਜਾਣਕਾਰੀ ਉੱਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਦਿੱਤੀ।

ਦੱਸਣਯੋਗ ਹੈ ਕਿ ਪੂਰੇ ਬਿਹਾਰ ਸਮੇਤ ਪੂਰੇ ਦੇਸ਼ 'ਚ 24 ਮਾਰਚ ਦੀ ਰਾਤ ਤੋਂ 31 ਮਈ ਤੱਕ ਪੂਰੀ ਤਰ੍ਹਾਂ ਤਾਲਾਬੰਦੀ ਰਹੀ। ਇਸ ਤੋਂ ਬਾਅਦ ਜੂਨ 'ਚ ਅਨਲੌਕ-1 ਅਤੇ ਫਿਰ ਜੁਲਾਈ 'ਚ ਅਨਲੌਕ-2 ਲਾਗੂ ਹੋਇਆ ਪਰ ਇਸ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਵਧਦਾ ਗਿਆ, ਜਿਸ ਤੋਂ ਬਾਅਦ ਸੂਬਾ ਸਰਕਾਰ ਨੂੰ ਚੌਕਸੀ ਵਜੋਂ ਫਿਰ ਤਾਲਾਬੰਦੀ ਦਾ ਫੈਸਲਾ ਕਰਨਾ ਪਿਆ।


DIsha

Content Editor

Related News