ਨਿਤੀਸ਼ ਕੁਮਾਰ ਚੁਣੇ ਗਏ ਜੇਡੀਯੂ ਵਿਧਾਇਕ ਦਲ ਦੇ ਆਗੂ, ਭਲਕੇ ਚੁੱਕਣਗੇ CM ਵਜੋਂ ਸਹੁੰ
Wednesday, Nov 19, 2025 - 12:03 PM (IST)
ਪਟਨਾ : ਬਿਹਾਰ ਵਿੱਚ ਚੋਣ ਨਤੀਜਿਆਂ ਤੋਂ ਬਾਅਦ ਸਰਕਾਰ ਬਣਾਉਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਰਾਸ਼ਟਰੀ ਲੋਕਤੰਤਰੀ ਗੱਠਜੋੜ (ਐੱਨਡੀਏ) ਨੇ 243 ਮੈਂਬਰੀ ਵਿਧਾਨ ਸਭਾ ਵਿੱਚ 202 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਜਨਤਾ ਦਲ ਯੂਨਾਈਟਿਡ (ਜੇਡੀਯੂ) ਵਿਧਾਇਕ ਦਲ ਦੀ ਇੱਕ ਮੀਟਿੰਗ ਬੁੱਧਵਾਰ ਨੂੰ ਪਟਨਾ ਵਿੱਚ ਮੁੱਖ ਮੰਤਰੀ ਦੇ ਨਿਵਾਸ ਸਥਾਨ 'ਤੇ ਹੋਈ। ਇਸ ਦੌਰਾਨ ਨਿਤੀਸ਼ ਕੁਮਾਰ ਨੂੰ JDU ਵਿਧਾਇਕ ਦਲ ਦੇ ਨੇਤਾ ਚੁਣ ਲਿਆ ਗਿਆ ਹੈ।
ਪੜ੍ਹੋ ਇਹ ਵੀ : ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਖਾਤਿਆਂ 'ਚ ਅੱਜ ਆਉਣਗੇ 2-2 ਹਜ਼ਾਰ ਰੁਪਏ
ਸੂਤਰਾਂ ਤੋਂ ਮਿਲੀ ਰਿਪੋਰਟ ਮੁਤਾਬਕ ਇਸ ਵਾਰ ਵੀ ਨਿਤੀਸ਼ ਕੁਮਾਰ ਬਿਹਾਰ ਦੇ ਮੁੱਖ ਮੰਤਰੀ ਬਣਨਗੇ। ਇਸ ਦੌਰਾਨ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਜਨਤਾ ਦਲ (ਯੂ) ਦੀ ਨੇਤਾ ਮਨੋਰਮਾ ਦੇਵੀ ਨੇ ਕਿਹਾ, "...ਇਹ ਬਿਹਾਰ ਲਈ ਬਹੁਤ ਵਧੀਆ ਦਿਨ ਹੈ। ਸਾਡੇ ਸਰਪ੍ਰਸਤ ਨਿਤੀਸ਼ ਕੁਮਾਰ ਹਨ ਅਤੇ ਉਹ ਸਾਰਿਆਂ ਦੀ ਭਲਾਈ ਲਈ ਕੰਮ ਕਰਨਗੇ।" ਦੱਸ ਦੇਈਏ ਕਿ ਭਲਕੇ ਪਟਨਾ ਦੇ ਗਾਂਧੀ ਮੈਦਾਨ ਵਿੱਚ ਇੱਕ ਸ਼ਾਨਦਾਰ ਸਹੁੰ ਚੁੱਕ ਸਮਾਗਮ ਹੋਵੇਗਾ। ਨਿਤੀਸ਼ ਕੁਮਾਰ ਦਸਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅੱਜ ਉਹ ਰਾਜ ਭਵਨ ਜਾ ਕੇ ਰਾਜਪਾਲ ਆਰਿਫ ਮੁਹੰਮਦ ਖਾਨ ਨੂੰ ਆਪਣਾ ਅਸਤੀਫਾ ਸੌਂਪਣਗੇ। ਉਹ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਵੀ ਪੇਸ਼ ਕਰਨਗੇ।
ਪੜ੍ਹੋ ਇਹ ਵੀ : 20 ਸਾਲਾਂ ਤੱਕ ਨਹੀਂ ਮਿਲੇਗੀ PR! ਯੂਕੇ ਸਰਕਾਰ ਦਾ ਪ੍ਰਵਾਸੀਆਂ ਨੂੰ ਵੱਡਾ ਝਟਕਾ
