ਭਾਜਪਾ ਨੇਤਾ ਦਾ ਦਿਮਾਗ ਕੰਮ ਨਹੀਂ ਕਰ ਰਿਹਾ : ਨਿਤੀਸ਼ ਕੁਮਾਰ

Monday, Apr 24, 2023 - 12:22 PM (IST)

ਭਾਜਪਾ ਨੇਤਾ ਦਾ ਦਿਮਾਗ ਕੰਮ ਨਹੀਂ ਕਰ ਰਿਹਾ : ਨਿਤੀਸ਼ ਕੁਮਾਰ

ਪਟਨਾ,(ਭਾਸ਼ਾ)- ਭਾਜਪਾ ਦੀ ਬਿਹਾਰ ਇਕਾਈ ਦੇ ਪ੍ਰਧਾਨ ਸਮਰਾਟ ਚੌਧਰੀ ਵੱਲੋਂ ਅਗਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਨ੍ਹਾਂ ਦੀ ਪਾਰਟੀ ਨੂੰ ਵਿਸ਼ਵਾਸਘਾਤ ਲਈ ‘ਮਿੱਟੀ ’ਚ ਮਿਲਾ ਦੇਣ’ ਦੀ ਟਿੱਪਣੀ ਕੀਤੇ ਜਾਣ ਤੋਂ ਇਕ ਦਿਨ ਬਾਅਦ ਨਿਤੀਸ਼ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਭਾਜਪਾ ਦੇ ਨੇਤਾ ਦਾ ‘ਦਿਮਾਗ ਕੰਮ ਨਹੀਂ ਕਰ ਰਿਹਾ’।

ਨਿਤੀਸ਼ ਨੇ ਕਿਹਾ ਕਿ ਸਮਰਾਟ ਚੌਧਰੀ ਨੂੰ ਦੱਸ ਦਿਓ ਕਿ ਜੋ ਉਨ੍ਹਾਂ ਨੇ ਕਿਹਾ ਹੈ, ਉਹ ਕਰੋ। ਮੈਂ ਆਪਣੇ ਪੂਰੇ ਰਾਜਨੀਤਿਕ ਕਰੀਅਰ ’ਚ ਕਦੇ ਅਜਿਹੇ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ ਹੈ। ਕੋਈ ਵੀ ਸੰਵੇਦਨਸ਼ੀਲ ਨੇਤਾ ਅਜਿਹੇ ਸ਼ਬਦਾਂ ਦੀ ਵਰਤੋਂ ਨਹੀਂ ਕਰੇਗਾ। ਮੈਂ ਅਟਲ ਬਿਹਾਰੀ ਵਾਜਪਾਈ ਦੇ ਨਾਲ ਵੀ ਕੰਮ ਕੀਤਾ ਹੈ ਅਤੇ ਉਨ੍ਹਾਂ ਪ੍ਰਤੀ ਅਥਾਹ ਸਤਿਕਾਰ ਹੈ।

ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਦਾ ਮੁਕਾਬਲਾ ਕਰਨ ਲਈ ਵਿਰੋਧੀ ਧਿਰਾਂ ਦਾ ਗਠਜੋੜ ਬਣਾਉਣ ਦੀਆਂ ਆਪਣੀਆਂ ਕੋਸ਼ਿਸ਼ਾਂ ਬਾਰੇ ਨਿਤੀਸ਼ ਨੇ ਕਿਹਾ ਕਿ ਅਸੀਂ ਭਾਜਪਾ ਦੇ ਖਿਲਾਫ ਦੇਸ਼ ਦੀਆਂ ਵੱਧ ਤੋਂ ਵੱਧ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਸਾਰੀਆਂ ਕੋਸ਼ਿਸ਼ਾਂ ਕਰਾਂਗੇ ਅਤੇ ਇਕਜੁੱਟ ਹੋ ਕੇ ਕੰਮ ਕਰਾਂਗੇ।


author

Rakesh

Content Editor

Related News