ਬਿਹਾਰ ਦੀ ਸਿਆਸਤ ''ਚ ਵੱਡਾ ਉਲਟਫੇਰ: ਨਿਤੀਸ਼ ਕੁਮਾਰ ਬਣੇ ਰਾਜ ਸਭਾ ਮੈਂਬਰ

Friday, Apr 10, 2026 - 12:51 PM (IST)

ਬਿਹਾਰ ਦੀ ਸਿਆਸਤ ''ਚ ਵੱਡਾ ਉਲਟਫੇਰ: ਨਿਤੀਸ਼ ਕੁਮਾਰ ਬਣੇ ਰਾਜ ਸਭਾ ਮੈਂਬਰ

ਨਵੀਂ ਦਿੱਲੀ/ਪਟਨਾ : ਬਿਹਾਰ ਦੀ ਸਿਆਸਤ ਵਿੱਚ ਅੱਜ ਇੱਕ ਯੁੱਗ ਦਾ ਅੰਤ ਹੋ ਗਿਆ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਨਵੀਂ ਦਿੱਲੀ ਵਿਖੇ ਰਾਜ ਸਭਾ ਦੇ ਸਪੀਕਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਆਪਣੇ ਚੈਂਬਰ ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਹੁੰ ਚੁਕਵਾਈ।

ਇਹ ਵੀ ਪੜ੍ਹੋ - Heavy Rainfall: ਅਗਲੇ 3 ਦਿਨ ਭਾਰੀ ਮੀਂਹ! ਕਈ ਸੂਬਿਆਂ 'ਚ ਡਿੱਗੇਗੀ ਬਿਜਲੀ, ਚੱਲਣਗੀਆਂ ਤੂਫ਼ਾਨੀ ਹਵਾਵਾਂ

ਕੇਂਦਰੀ ਮੰਤਰੀਆਂ ਦੀ ਮੌਜੂਦਗੀ ਵਿੱਚ ਚੁੱਕੀ ਸਹੁੰ
ਨਿਤੀਸ਼ ਕੁਮਾਰ ਨੇ ਹਿੰਦੀ ਵਿੱਚ ਸਹੁੰ ਚੁੱਕੀ। ਇਸ ਮੌਕੇ ਕੇਂਦਰੀ ਮੰਤਰੀ ਅਤੇ ਸਦਨ ਦੇ ਨੇਤਾ ਜੇ.ਪੀ. ਨੱਡਾ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕਾਨੂੰਨ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਤੋਂ ਇਲਾਵਾ ਜੇਡੀਯੂ ਦੇ ਕਾਰਜਕਾਰੀ ਪ੍ਰਧਾਨ ਸੰਜੇ ਕੁਮਾਰ ਝਾਅ, ਕਾਂਗਰਸ ਨੇਤਾ ਜੈਰਾਮ ਰਮੇਸ਼ ਅਤੇ ਭਾਜਪਾ ਸਾਂਸਦ ਰਾਜੀਵ ਪ੍ਰਤਾਪ ਰੂਡੀ ਵੀ ਇਸ ਸਮਾਗਮ ਦਾ ਹਿੱਸਾ ਬਣੇ।

ਇਹ ਵੀ ਪੜ੍ਹੋ - ਸਕੂਲਾਂ 'ਚ Reels ਤੇ ਸ਼ਾਰਟ ਵੀਡੀਓਜ਼ ਬਣਾਉਣ 'ਤੇ ਲੱਗੀ ਪਾਬੰਦੀ! ਦਿੱਲੀ ਸਰਕਾਰ ਵਲੋਂ ਜਾਰੀ ਸਖ਼ਤ ਹੁਕਮ

ਬਿਹਾਰ ਵਿੱਚ ਨਿਤੀਸ਼ ਯੁੱਗ ਦਾ ਅੰਤ
ਨਿਤੀਸ਼ ਕੁਮਾਰ ਦੇ ਰਾਜ ਸਭਾ ਵਿੱਚ ਜਾਣ ਨਾਲ ਬਿਹਾਰ ਵਿੱਚ ਉਨ੍ਹਾਂ ਦੇ ਲੰਬੇ ਸ਼ਾਸਨ ਦਾ ਅੰਤ ਹੋ ਗਿਆ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਬਿਹਾਰ ਦੀ ਵਾਗਡੋਰ ਕਿਸ ਦੇ ਹੱਥ ਆਵੇਗੀ। ਸੂਤਰਾਂ ਅਨੁਸਾਰ, ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਵੱਲੋਂ 14 ਅਪ੍ਰੈਲ ਨੂੰ ਬਿਹਾਰ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ - ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ ਭੁਗਤਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News