ਨਿਤੀਸ਼ ਨੇ ਵਿਰੋਧੀ ਗਠਜੋੜ ‘ਇੰਡੀਆ’ ਦਾ ਕਨਵੀਨਰ ਬਣਨ ਤੋਂ ਕੀਤਾ ਇਨਕਾਰ, ਕਿਹਾ- ਮੈਂ ਸਭ ਨੂੰ ਇਕਜੁੱਟ ਕਰਨਾ ਚਾਹੁੰਦਾ ਹਾਂ

Tuesday, Aug 29, 2023 - 02:53 PM (IST)

ਪਟਨਾ, (ਭਾਸ਼ਾ)- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਉਨ੍ਹਾਂ ਨੂੰ ਵਿਰੋਧੀ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਦਾ ਕਨਵੀਨਰ ਬਣਾਏ ਜਾਣ ਦੀਆਂ ਅਟਕਲਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੋਈ ਨਿੱਜੀ ਇੱਛਾ ਨਹੀਂ ਅਤੇ ਉਹ ਸਾਰਿਆਂ ਨੂੰ ਇਕਜੁੱਟ ਕਰਨਾ ਚਾਹੁੰਦੇ ਹਨ।

ਨਿਤੀਸ਼ ਕੁਮਾਰ ਨੇ ਸੋਮਵਾਰ ਕਿਹਾ ਕਿ ਉਹ ਚਾਹੁੰਦੇ ਹਨ ਕਿ ਕਿਸੇ ਹੋਰ ਨੂੰ ਵਿਰੋਧੀ ਗਠਜੋੜ ਦਾ ਕੋਆਰਡੀਨੇਟਰ ਬਣਾਇਆ ਜਾਵੇ। ਨਿਤੀਸ਼ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਵਿਰੋਧੀ ਗਠਜੋੜ ਦੀ ਮੁੰਬਈ ’ਚ ਹੋਣ ਵਾਲੀ ਬੈਠਕ ’ਚ ਵਿਰੋਧੀ ਗਠਜੋੜ ‘ਇੰਡੀਆ’ ਦਾ ਕਨਵੀਨਰ ਬਣਾਇਆ ਜਾ ਸਕਦਾ ਹੈ ਤਾਂ ਉਨ੍ਹਾਂ ਕਿਹਾ ‘ਹਮ ਕੋ ਕੁਛ ਨਹੀਂ ਬਨਨਾ ਹੈ।’

ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਇਕਜੁੱਟ ਕਰਨਾ ਚਾਹੁੰਦਾ ਹਾਂ। ਮੈਂ ਸਾਰਿਆਂ ਦੀ ਭਲਾਈ ਚਾਹੁੰਦਾ ਹਾਂ, ਇਸ ਲਈ ਕਦੇ ਵੀ ਇਹ ਨਾ ਸੋਚੋ ਕਿ ਮੈਂ ਕੁਝ ਚਾਹੁੰਦਾ ਹਾਂ। ਮੈਂ ਸਾਰਿਆਂ ਨੂੰ ਇਕਜੁੱਟ ਕਰ ਰਿਹਾ ਹਾਂ।


Rakesh

Content Editor

Related News