ਨਿਤੀਸ਼ ਕੁਮਾਰ ਨੇ 8ਵੀਂ ਵਾਰ ਸੰਭਾਲੀ ਬਿਹਾਰ ਦੀ ਸੱਤਾ ਦੀ ‘ਚਾਬੀ’, ਚੁੱਕੀ CM ਅਹੁਦੇ ਦੀ ਸਹੁੰ

Wednesday, Aug 10, 2022 - 02:12 PM (IST)

ਨਿਤੀਸ਼ ਕੁਮਾਰ ਨੇ 8ਵੀਂ ਵਾਰ ਸੰਭਾਲੀ ਬਿਹਾਰ ਦੀ ਸੱਤਾ ਦੀ ‘ਚਾਬੀ’, ਚੁੱਕੀ CM ਅਹੁਦੇ ਦੀ ਸਹੁੰ

ਪਟਨਾ– ਜਨਤਾ ਦਲ ਯੂਨਾਈਟੇਡ ਦੇ ਸੀਨੀਅਰ ਨੇਤਾ ਨਿਤੀਸ਼ ਕੁਮਾਰ ਨੇ ਬੁੱਧਵਾਰ ਯਾਨੀ ਕਿ ਅੱਜ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਬਿਹਾਰ ਦੇ ਰਾਜਪਾਲ ਫਾਗੂ ਚੌਹਾਨ ਨੇ ਰਾਜ ਭਵਨ ’ਚ ਆਯੋਜਿਤ ਇਕ ਸਮਾਰੋਹ ’ਚ 71 ਸਾਲਾ ਨਿਤੀਸ਼ ਨੂੰ ਮੁੱਖ ਮੰਤਰੀ ਅਹੁਦੇ ਦੀ ਸੁਹੰ ਚੁੱਕਾਈ। ਉੱਥੇ ਹੀ ਰਾਸ਼ਟਰੀ ਜਨਤਾ ਦਲ (ਰਾਜਦ) ਦੇ ਨੇਤਾ ਤੇਜਸਵੀ ਯਾਦਵ ਨੇ ਦੂਜੀ ਵਾਰ ਉੱਪ ਮੁੱਖ ਮੰਤਰੀ ਦੇ ਰੂਪ ’ਚ ਸਹੁੰ ਚੁੱਕੀ ਅਤੇ ਸੱਤਾ ’ਚ ਵਾਪਸੀ ਕੀਤੀ। 

PunjabKesari

ਇਹ ਵੀ ਪੜ੍ਹੋ- ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, BJP ਨਾਲੋਂ ਗਠਜੋੜ ਤੋੜਿਆ

ਦੱਸ ਦੇਈਏ ਕਿ ਭਾਜਪਾ ਨਾਲੋਂ ਗਠਜੋੜ ਤੋੜ ਕੇ ਜਨਤਾ ਦਲ ਯੂਨਾਈਟੇਡ ਨੇ ਰਾਜਦ ਦਾ ਪੱਲਾ ਫੜਿਆ ਹੈ। ਰਾਜਦ ਉਸ ਮਹਾਗਠਜੋੜ ਦੀ ਅਗਵਾਈ ਕਰ ਰਿਹਾ ਹੈ, ਜਿਸ ਨੇ ਮੰਗਲਵਾਰ ਨੂੰ ਨਿਤੀਸ਼ ਨੂੰ ਆਪਣਾ ਨੇਤਾ ਚੁਣਿਆ ਸੀ। ਮਹਾਗਠਜੋੜ ’ਚ ਰਾਸ਼ਟਰੀ ਜਨਤਾ ਦਲ (ਰਾਜਦ), ਜਨਤਾ ਦਲ ਯੂਨਾਈਟੇਡ, ਕਾਂਗਰਸ ਅਤੇ ਖੱਬੇਪੱਖੀ ਪਾਰਟੀਆਂ ਤੋਂ ਇਲਾਵਾ ਜੀਤਨ ਰਾਮ ਮਾਂਝੀ ਦੀ ਪਾਰਟੀ ‘ਹਮ’ ਸ਼ਾਮਲ ਹੈ। ਬੀਤੇ ਕੱਲ ਨਿਤੀਸ਼ ਨੇ ਮੰਗਲਵਾਰ ਨੂੰ ਜਨਤਾ ਦਲ ਯੂਨਾਈਟੇਡ ਦੇ ਸੰਸਦ ਮੈਂਬਰਾਂ ਅਤੇ ਵਿਧਾਇਕ ਦਲ ਦੀ ਬੈਠਕ ’ਚ ਭਾਜਪਾ ਨਾਲੋਂ ਨਾਤਾ ਤੋੜਨ ਦੇ ਫ਼ੈਸਲੇ ’ਤੇ ਮੋਹਰ ਲੱਗੀ। ਨਿਤੀਸ਼ ਨੇ ਬੈਠਕ ’ਚ ਸਾਫ਼ ਕੀਤਾ ਸੀ ਕਿ ਭਾਜਪਾ ਉਨ੍ਹਾਂ ਦੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੇ ’ਚ ਅਸੀਂ ਹੁਣ ਭਾਜਪਾ ਨਾਲ ਨਾਤਾ ਨਹੀਂ ਰੱਖਣਾ ਚਾਹੁੰਦੇ। 

ਇਹ ਵੀ ਪੜ੍ਹੋ- ਜੇਲ੍ਹ ’ਚ ਬੰਦ ਪਾਰਥ ਚੈਟਰਜੀ ਨੂੰ ਯਾਦ ਆਏ ਭਗਵਾਨ, ਪੜ੍ਹ ਰਹੇ ਹਨ ‘ਪੈਸਾ ਮਿੱਟੀ ਹੈ, ਮਿੱਟੀ ਪੈਸਾ ਹੈ’

ਨਿਤੀਸ਼ ਕਦੋਂ-ਕਦੋਂ ਬਣੇ ਮੁੱਖ ਮੰਤਰੀ

ਦੱਸ ਦੇਈਏ ਕਿ ਨਿਤੀਸ਼ ਕੁਮਾਰ ਨੇ ਪਹਿਲੀ ਵਾਰ 2000 ਵਿਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਜਦੋਂ ਉਨ੍ਹਾਂ ਰਾਸ਼ਟਰੀ ਲੋਕਤੰਤਰੀ ਗਠਜੋੜ (ਐੱਨ.ਡੀ. ਏ) ਸਰਕਾਰ ਦੀ ਅਗਵਾਈ ਕੀਤੀ ਸੀ ਜੋ ਸਿਰਫ ਇਕ ਹਫ਼ਤਾ ਚੱਲੀ ਸੀ। 2005 ਦੀਆਂ ਵਿਧਾਨ ਸਭਾ ਚੋਣਾਂ ਵਿਚ ਐੱਨ. ਡੀ.ਏ ਗਠਜੋੜ ਨੂੰ ਪੂਰਨ ਬਹੁਮਤ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਇਕ ਵਾਰ ਫਿਰ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ। ਇਸ ਤੋਂ ਬਾਅਦ 2010 ’ਚ ਉਨ੍ਹਾਂ ਦੀ ਅਗਵਾਈ ’ਚ 5 ਸਾਲ ਬਾਅਦ ਵਿਧਾਨ ਸਭਾ ਚੋਣਾਂ ਵਿਚ ਐੱਨ.ਡੀ. ਏ  ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਅਤੇ ਕੁਮਾਰ ਤੀਜੀ ਵਾਰ ਮੁੱਖ ਮੰਤਰੀ ਬਣੇ। ਹਾਲਾਂਕਿ ਕੁਮਾਰ ਨੇ ਲੋਕ ਸਭਾ ਚੋਣਾਂ ਵਿਚ ਜਨਤਾ ਦਲ (ਯੂ) ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ 2014 ਵਿਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਪਰ ਉਹ ਇਕ ਸਾਲ ਤੋਂ ਵੀ ਘੱਟ ਸਮੇਂ ਬਾਅਦ ਵਾਪਸ ਪਰਤੇ ਅਤੇ ਚੌਥੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। 

ਇਹ ਵੀ ਪੜ੍ਹੋ- ਕੇਂਦਰ ਸਰਕਾਰ ’ਤੇ ਵਰ੍ਹੇ ਵਰੁਣ ਗਾਂਧੀ, ਬੋਲੇ- ਗਰੀਬਾਂ ਦੀ ਬੁਰਕੀ ਖੋਹ ਕੇ ਤਿਰੰਗੇ ਦੀ ਕੀਮਤ ਵਸੂਲਣਾ ਸ਼ਰਮਨਾਕ

2015 ਵਿਚ ਕੁਮਾਰ ਵਿਧਾਨ ਸਭਾ ਚੋਣਾਂ ’ਚ ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਨਾਲ ਮਹਾਗਠਜੋੜ ਬਣਾ ਕੇ ਵਿਧਾਨ ਸਭਾ ’ਚ ਬਹੁਮਤ ਹਾਸਲ ਕਰ ਮੁੱਖ ਮੰਤਰੀ ਬਣੇ। ਉਨ੍ਹਾਂ ਨੇ ਜੁਲਾਈ 2017 'ਚ ਆਰ.ਜੇ.ਡੀ ਨਾਲ ਮਤਭੇਦਾਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ  ਦੇ ਦਿੱਤਾ ਸੀ। ਹਾਲਾਂਕਿ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਨਾਲ ਮਿਲ ਕੇ ਨਵੀਂ ਸਰਕਾਰ ਬਣਾ ਲਈ। ਕੁਮਾਰ ਨੇ 2020 ਦੀਆਂ ਬਿਹਾਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਨਵੰਬਰ ਵਿਚ ਸੱਤਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।


author

Tanu

Content Editor

Related News