ਨਿਤੀਸ਼ ਕੁਮਾਰ ਨੇ ਰਿਕਾਰਡ ਨੌਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
Sunday, Jan 28, 2024 - 06:30 PM (IST)
ਪਟਨਾ (ਭਾਸ਼ਾ)- ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੇ ਐਤਵਾਰ ਨੂੰ ਰਿਕਾਰਡ ਨੌਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇੱਥੇ ਰਾਜ ਭਵਨ ਵਿਖੇ ਰਾਜਪਾਲ ਰਾਜੇਂਦਰ ਅਰਲੇਕਰ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਕੁਮਾਰ ਦੇ ਨਾਲ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਵਿਜੇ ਕੁਮਾਰ ਸਿਨਹਾ, ਸਮਰਾਟ ਚੌਧਰੀ ਅਤੇ ਪ੍ਰੇਮ ਕੁਮਾਰ ਅਤੇ ਜਨਤਾ ਦਲ (ਯੂ) ਦੇ ਵਿਜੇਂਦਰ ਯਾਦਵ ਅਤੇ ਸ਼ਰਵਨ ਕੁਮਾਰ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ।
ਇਸ ਤੋਂ ਇਲਾਵਾ ਐੱਚਏਐੱਮ ਦੇ ਸੰਤੋਸ਼ ਕੁਮਾਰ ਸੁਮਨ, ਸੁਮਿਤ ਕੁਮਾਰ ਸਿੰਘ (ਆਜ਼ਾਦ) ਨੇ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਨਵੀਂ ਸਰਕਾਰ ਵਿਚ ਮੰਤਰੀ ਵਜੋਂ ਸਹੁੰ ਚੁੱਕੀ। ਕੁਮਾਰ ਨੇ ਦਿਨ 'ਚ ਹੋਏ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਕਿ ਬਿਹਾਰ ਵਿਚ ਸੱਤਾਧਾਰੀ ਮਹਾਗਠਜੋੜ ਅਤੇ ਵਿਰੋਧੀ 'ਇੰਡੀਆ' ਗਠਜੋੜ ਵਿਚ ਉਨ੍ਹਾਂ ਲਈ "ਚੀਜ਼ਾਂ ਠੀਕ ਨਹੀਂ ਚੱਲ ਰਹੀਆਂ ਹਨ"। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਦੀ ਮਦਦ ਨਾਲ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਕਰੀਬ ਡੇਢ ਸਾਲ ਪਹਿਲਾਂ ਉਨ੍ਹਾਂ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8