ਦਿੱਲੀ ''ਚ ਕੇਜਰੀਵਾਲ ਨੂੰ ਮਿਲੇ ਨਿਤੀਸ਼ ਕੁਮਾਰ, ਇਕ ਮਹੀਨੇ ''ਚ ਦੂਜੀ ਮੁਲਾਕਾਤ

Sunday, May 21, 2023 - 12:36 PM (IST)

ਦਿੱਲੀ ''ਚ ਕੇਜਰੀਵਾਲ ਨੂੰ ਮਿਲੇ ਨਿਤੀਸ਼ ਕੁਮਾਰ, ਇਕ ਮਹੀਨੇ ''ਚ ਦੂਜੀ ਮੁਲਾਕਾਤ

ਨਵੀਂ ਦਿੱਲੀ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਵੀ ਨਿਤੀਸ਼ ਨਾਲ ਮੌਜੂਦ ਰਹੇ। ਇਹ ਨਿਤੀਸ਼ ਅਤੇ ਕੇਜਰੀਵਾਲ ਵਿਚਾਲੇ ਪਿਛਲੇ ਲੱਗਭਗ ਇਕ ਮਹੀਨੇ ਵਿਚ ਦੂਜੀ ਮੁਲਾਕਾਤ ਹੈ।

PunjabKesari

ਦੱਸ ਦੇਈਏ ਕਿ ਬਿਹਾਰ ਦੇ ਮੁੱਖ ਮੰਤਰੀ ਨੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕੱਠੇ ਲਿਆਉਣ ਦੀ ਆਪਣੀ ਕੋਸ਼ਿਸ਼ ਤਹਿਤ 12 ਅਪ੍ਰੈਲ ਨੂੰ ਕੇਜਰੀਵਾਲ ਦੀ ਰਿਹਾਇਸ਼ 'ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਕੇਜਰੀਵਾਲ ਨੇ ਨਿਤੀਸ਼ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਸੀ ਅਤੇ ਇਸ ਪ੍ਰਤੀ ਪੂਰਨ ਸਮਰਥਨ ਜਤਾਇਆ ਸੀ।

PunjabKesari


author

Tanu

Content Editor

Related News