ਨਿਤੀਸ਼ ਕੁਮਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

08/23/2016 4:32:08 PM

ਨਵੀਂ ਦਿੱਲੀ— ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਬਿਹਾਰ ''ਚ ਹੜ੍ਹ ਦੇ ਹਾਲਾਤਾਂ ''ਤੇ ਪ੍ਰਧਾਨ ਮੰਤਰੀ ਮੋਦੀ ਨਾਲ ਚਰਚਾ ਵੀ ਹੋਈ। ਬਿਹਾਰ ''ਚ ਹੜ੍ਹ ''ਤੇ ਪ੍ਰਧਾਨ ਮੰਤਰੀ ਮੋਦੀ ਪਹਿਲਾਂ ਹੀ ਚਿੰਤਾ ਜ਼ਾਹਰ ਕਰ ਚੁਕੇ ਹਨ। ਮੋਦੀ ਨੇ ਨਿਤੀਸ਼ ਕੁਮਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ ਹੈ।
ਨਿਤੀਸ਼ ਕੁਮਾਰ ਨੇ ਬਿਹਾਰ ''ਚ ਹੜ੍ਹ ਨਾਲ ਹੋਏ ਨੁਕਸਾਨ ਤੋਂ ਪ੍ਰਧਾਨ ਮੰਤਰੀ ਨੂੰ ਜਾਣੂੰ ਕਰਵਾਇਆ। ਨਿਤੀਸ਼ ਕੁਮਾਰ ਨੇ ਕਿਹਾ,''''ਸਾਡੀ ਪਹਿਲੀ ਪਹਿਲ ਹੜ੍ਹ ਪ੍ਰਭਾਵਿਤ ਇਲਾਕਿਆਂ ''ਚ ਫਸੇ ਲੋਕਾਂ ਨੂੰ ਬਚਾਅ ਮੁਹਿੰਮ ਰਾਹੀਂ ਬਾਹਰ ਕੱਢਣਾ ਹੈ। ਹੜ੍ਹ ਕਾਰਨ ਬਿਹਾਰ ''ਚ ਕਾਫੀ ਨੁਕਸਾਨ ਹੋਇਆ ਹੈ। ਨਿਤੀਸ਼ ਕੁਮਾਰ ਦੇ ਸਾਹਮਣੇ ਫਰੱਕਾ ਬੰਨ੍ਹ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਫਰੱਕਾ ਬੰਨ੍ਹ ਕਾਰਨ ਕਾਫੀ ਨੁਕਸਾਨ ਹੋ ਰਿਹਾ ਹੈ। ਨਿਤੀਸ਼ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ''ਤੇ ਤੁਰੰਤ ਅਤੇ ਸਕਾਰਾਤਮਕ ਕਾਰਵਾਈ ਕੀਤੀ ਜਾਵੇਗੀ, ਜਿਸ ''ਚ ਰਾਸ਼ਟਰੀ ਤਲਛੱਟ ਪ੍ਰਬੰਧਨ ਨੀਤੀ ਬਣਾਉਣਾ ਸ਼ਾਮਲ ਹੈ।

Disha

This news is News Editor Disha