CM ਨਿਤੀਸ਼ ਨੇ ਅਡਵਾਨੀ ਨਾਲ ਫੋਨ ''ਤੇ ਕੀਤੀ ਗੱਲ, ਭਾਰਤ ਰਤਨ ਲਈ ਦਿੱਤੀ ਵਧਾਈ

Saturday, Feb 03, 2024 - 05:29 PM (IST)

ਪਟਨਾ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ਨੀਵਾਰ ਨੂੰ ਭਾਜਪਾ ਦੇ ਕੱਦਾਵਰ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਭਾਰਤ ਰਤਨ ਦਿੱਤੇ ਜਾਣ ਲਈ ਉਨ੍ਹਾਂ ਦੇ ਨਾਂ ਦਾ ਐਲਾਨ ਹੋਣ 'ਤੇ ਵਧਾਈ ਦਿੱਤੀ। ਰਾਸ਼ਟਰ ਨਿਰਮਾਣ 'ਚ ਅਡਵਾਨੀ ਦੇ ਯੋਗਦਾਨ ਨੂੰ ਪ੍ਰੇਰਣਾਦਾਇਕ ਦੱਸਦੇ ਹੋਏ ਨਿਤੀਸ਼ ਨੇ ਕਿਹਾ ਕਿ ਉਨ੍ਹਾਂ ਨੂੰ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਸਰਕਾਰ 'ਚ ਉਨ੍ਹਾਂ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ।

ਇਹ ਵੀ ਪੜ੍ਹੋ- ਭਾਰਤ ਰਤਨ ਮਿਲਣ 'ਤੇ ਅਡਵਾਨੀ ਨੇ ਕਿਹਾ- ਇਹ ਮੇਰੇ ਆਦਰਸ਼ਾਂ ਅਤੇ ਸਿਧਾਂਤਾਂ ਦਾ ਸਨਮਾਨ ਹੈ

ਮੁੱਖ ਮੰਤਰੀ ਦਫ਼ਤਰ (CMO) ਦੇ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਭਾਰਤ ਰਤਨ ਨਾਲ ਸਨਮਾਨਤ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਅਡਵਾਨੀ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਕੁਮਾਰ ਨੇ ਕਿਹਾ ਕਿ ਅਡਵਾਨੀ ਦੇਸ਼ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ 'ਚੋਂ ਇਕ ਹਨ। ਉਨ੍ਹਾਂ ਕਿਹਾ ਕਿ ਅਡਵਾਨੀ ਜੀ ਨੇ ਆਪਣੇ ਲੰਬੇ ਜਨਤਕ ਜੀਵਨ ਦੌਰਾਨ ਦੇਸ਼ ਅਤੇ ਰਾਸ਼ਟਰ ਨਿਰਮਾਣ ਦੇ ਵਿਕਾਸ 'ਚ ਵੱਖ-ਵੱਖ ਭੂਮਿਕਾਵਾਂ 'ਚ ਜੋ ਯੋਗਦਾਨ ਪਾਇਆ ਹੈ, ਉਹ ਅਭੁੱਲ ਅਤੇ ਪ੍ਰੇਰਨਾਦਾਇਕ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਡਵਾਨੀ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਦੇਣ ਦਾ ਐਲਾਨ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News