ਸਕੂਲ ਲਾਗੇ ਫੱਟ ਗਿਆ ਨਾਈਟ੍ਰੋਜਨ ਸਿਲੰਡਰ, 4 ਦੀ ਮੌਤ, ਦਾਦਰਾ ਪ੍ਰਸਾਸਨ ਵਲੋਂ ਬਚਾਅ ਕਾਰਜ਼ ਸ਼ੁਰੂ

Saturday, Apr 04, 2026 - 01:33 PM (IST)

ਸਕੂਲ ਲਾਗੇ ਫੱਟ ਗਿਆ ਨਾਈਟ੍ਰੋਜਨ ਸਿਲੰਡਰ, 4 ਦੀ ਮੌਤ, ਦਾਦਰਾ ਪ੍ਰਸਾਸਨ ਵਲੋਂ ਬਚਾਅ ਕਾਰਜ਼ ਸ਼ੁਰੂ

ਨੈਸ਼ਨਲ ਡੈਸਕ : ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਤੇ ਨਗਰ ਹਵੇਲੀ ਦੇ ਦਾਦਰਾ ਇਲਾਕੇ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਸ਼ਨੀਵਾਰ ਨੂੰ ਇਕ ਸਕੂਲ ਦੇ ਨੇੜੇ ਨਾਈਟ੍ਰੋਜਨ ਗੈਸ ਦੇ ਗੋਦਾਮ ਵਿੱਚ ਜ਼ਬਰਦਸਤ ਧਮਾਕਾ ਹੋ ਗਿਆ, ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿਚ 6 ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਧਮਾਕਾ ਇੰਨਾ ਭਿਆਨਕ ਸੀ ਕਿ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਿਸ ਨਾਲ ਅਫ਼ਰਾ-ਤਫ਼ਰੀ ਮਚ ਗਈ।

ਇਹ ਵੀ ਪੜ੍ਹੋ - ਹੁਣ ਬਿਨਾਂ ਕੁਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ! ਕਿੱਲਤ ਵਿਚਾਲੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ

ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਦਯੋਗਿਕ ਨਾਈਟ੍ਰੋਜਨ ਗੈਸ ਦੇ ਸਿਲੰਡਰਾਂ ਵਿੱਚ ਅਚਾਨਕ ਧਮਾਕਾ ਹੋ ਗਿਆ। ਧਮਾਕੇ ਦੀ ਆਵਾਜ਼ ਕਈ ਕਿਲੋਮੀਟਰ ਦੂਰ ਤੱਕ ਸੁਣੀ ਗਈ। ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ। ਸਾਰੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਕੁਝ ਜ਼ਖ਼ਮੀਆਂ ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ - ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ ਜਾਰੀ ਹੁਕਮ

ਦਾਦਰਾ ਤੇ ਨਗਰ ਹਵੇਲੀ ਦੇ ਕਲੈਕਟਰ ਨੇ ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਸਿਲੰਡਰ ਫਟਣ ਦਾ ਅਸਲ ਕਾਰਨ ਕੀ ਸੀ। ਪ੍ਰਸ਼ਾਸਨ ਅਤੇ ਪੁਲਸ ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ ਅਤੇ ਘਟਨਾ ਸਥਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵਲਸਾਡ ਤੋਂ ਫੋਰੈਂਸਿਕ ਸਾਇੰਸ ਲੈਬੋਰਟਰੀ (FSL) ਦੀ ਟੀਮ ਨੂੰ ਬੁਲਾਇਆ ਗਿਆ ਹੈ। ਪੁਲਸ ਨੇ ਇਲਾਕੇ ਨੂੰ ਸੀਲ ਕਰਕੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News