ਨਿਰਭਯਾ ਮਾਮਲਾ: ਨਵੇਂ ਡੈੱਥ ਵਾਰੰਟ ਲਈ ਤਿਹਾੜ ਦੇ ਅਧਿਕਾਰੀ ਫਿਰ ਪਹੁੰਚੇ ਅਦਾਲਤ

02/06/2020 4:37:27 PM

ਨਵੀਂ ਦਿੱਲੀ—ਨਿਰਭਯਾ ਗੈਂਗਰੇਪ ਅਤੇ ਹੱਤਿਆ ਮਾਮਲੇ 'ਚ 4 ਦੋਸ਼ੀਆਂ ਦੀਆਂ ਸਾਰੀਆਂ ਕਾਨੂੰਨੀ ਬਦਲਾਂ ਖਤਮ ਹੋਣ ਤੋਂ ਬਾਅਦ ਤਿਹਾੜ ਪ੍ਰਸ਼ਾਸਨ ਅੱਜ ਭਾਵ ਵੀਰਵਾਰ ਨੂੰ ਪਟਿਆਲਾ ਹਾਊਸ ਕੋਰਟ ਪਹੁੰਚਿਆ। ਜੇਲ ਪ੍ਰਸ਼ਾਸਨ ਨੇ ਦੋਸ਼ੀਆਂ ਲਈ ਨਵਾਂ ਡੈੱਥ ਵਾਰੰਟ ਜਾਰੀ ਕਰਨ ਦੀ ਅਪੀਲ ਕੀਤੀ ਹੈ। ਜੇਲ ਪ੍ਰਸ਼ਾਸਨ ਦੀ ਪਟੀਸ਼ਨ 'ਤੇ ਕੋਰਟ ਨੇ ਦੋਸ਼ੀਆਂ ਸਮੇਤ ਸੰਬੰਧਿਤ ਪੱਖਾਂ ਤੋਂ ਉਨ੍ਹਾਂ ਦੀ ਸਲਾਹ ਮੰਗੀ ਹੈ ਅਤੇ ਸ਼ੁੱਕਰਵਾਰ ਨੂੰ ਇਸ 'ਤੇ ਸੁਣਵਾਈ ਦੀ ਤਾਰੀਕ ਤੈਅ ਕੀਤੀ ਹੈ।

ਦਰਅਸਲ ਹਾਈ ਕੋਰਟ ਨੇ ਕੱਲ ਭਾਵ ਬੁੱਧਵਾਰ ਨੂੰ ਚਾਰੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਦੇ ਆਦੇਸ਼ ਤੋਂ ਇਨਕਾਰ ਕਰ ਦਿੱਤਾ ਸੀ। ਕੋਰਟ ਨੇ ਦੋਸ਼ੀਆਂ ਨੂੰ 7 ਦਿਨ ਦਾ ਸਮਾਂ ਦਿੱਤਾ ਸੀ ਅਤੇ ਕਿਹਾ ਕਿ ਉਹ ਆਪਣੇ ਸਾਰੇ ਕਾਨੂੰਨੀ ਬਦਲਾਂ ਦਾ ਇਸਤੇਮਾਲ ਕਰ ਲੈਣ। ਕੇਂਦਰ ਸਰਕਾਰ ਨੇ ਦਿੱਲੀ ਹਾਈ ਕੋਰਟ ਦੇ ਇਸ ਫੈਸਲੇ ਨੂੰ ਅੱਜ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਹਾਲਾਂਕਿ ਸੁਪਰੀਮ ਕੋਰਟ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਲਾਉਣ ਦੀ ਪਟੀਸ਼ਨ 2017 ਨੂੰ ਹੀ ਖਾਰਜ ਕਰ ਚੁੱਕਾ ਹੈ। ਕੋਰਟ ਨੇ ਦਿੱਲੀ ਹਾਈ ਕੋਰਟ ਅਤੇ ਹੇਲਠੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਸਾਲ 2012 'ਚ ਵਾਪਰੇ ਇਸ ਗੰਭੀਰ ਅਪਰਾਧ ਤੋਂ ਬਾਅਦ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। 

ਦੱਸਣਯੋਗ ਹੈ ਕਿ ਹੇਠਲੀ ਅਦਾਲਤ ਨੇ 31 ਜਨਵਰੀ ਨਿਰਭਯਾ ਮਾਮਲੇ ਦੇ ਦੋਸ਼ੀਆਂ-ਮੁਕੇਸ਼ ਕੁਮਾਰ, ਪਵਨ ਗੁਪਤਾ, ਵਿਨੇ ਕੁਮਾਰ ਸ਼ਰਮਾ ਅਤੇ ਅਕਸ਼ੈ ਕੁਮਾਰ ਦੀ ਫਾਂਸੀ 'ਤੇ 'ਅਗਲੇ ਆਦੇਸ਼ ਤਕ ਰੋਕ'  ਲਾ ਦਿੱਤੀ ਸੀ ਫਿਲਹਾਲ ਚਾਰੇ ਦੋਸ਼ੀ ਤਿਹਾੜ ਜੇਲ 'ਚ ਬੰਦ ਹਨ।

Iqbalkaur

This news is Content Editor Iqbalkaur