ਤਿੰਨ ਗੁਣਾ ਮਹਿੰਗੀ ਹੋਣ ਦੇ ਬਾਵਜੂਦ ਦਿੱਲੀ ’ਚ 24 ਘੰਟੇ ਬਿਜਲੀ ਨਹੀਂ : ਯੋਗੀ
Friday, Jan 24, 2025 - 01:05 PM (IST)
ਨਵੀਂ ਦਿੱਲੀ (ਭਾਸ਼ਾ) - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ’ਤੇ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦਿੱਲੀ ਨੂੰ ‘ਕੂੜੇ ਦੇ ਢੇਰ’ ਵਿਚ ਬਦਲ ਦਿੱਤਾ ਹੈ ਅਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ‘ਆਪ’ ਸਰਕਾਰ ਖਪਤਕਾਰਾਂ ਤੋਂ ਤਿੰਨ ਗੁਣਾ ਬਿਜਲੀ ਦਰਾਂ ਵਸੂਲ ਰਹੀ ਹੈ ਪਰ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਵਿਚ ਅਸਮਰੱਥ ਹੈ।
ਇਹ ਵੀ ਪੜ੍ਹੋ - IIT ਬਾਬਾ ਤੋਂ ਬਾਅਦ ਮਹਾਕੁੰਭ 'ਚ ਛਾਏ 'ਪਹਿਲਵਾਨ ਬਾਬਾ', ਫਿਟਨੈਸ ਤੇ ਡੋਲੇ ਦੇਖ ਲੋਕ ਹੋਏ ਹੈਰਾਨ
ਯੋਗੀ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਸ਼ਹਿਰ ਦੇ ਓਖਲਾ ਖੇਤਰ ਵਿਚ ਗੈਰ-ਕਾਨੂੰਨੀ ਬੰਗਲਾਦੇਸ਼ੀਆਂ ਅਤੇ ਰੋਹਿੰਗਿਆਂ ਨੂੰ ਵਸਣ ਵਿਚ ਮਦਦ ਕੀਤੀ। ਦਿੱਲੀ ਵਿਧਾਨ ਸਭਾ ਚੋਣਾਂ ਲਈ ਕਿਰਾੜੀ ਇਲਾਕੇ ਵਿਚ ਆਪਣੀ ਪਹਿਲੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਯੋਗੀ ਆਦਿੱਤਿਆਨਾਥ ਨੇ ਦੋਸ਼ ਲਾਇਆ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਯਮੁਨਾ ਨੂੰ ‘ਗੰਦੇ ਨਾਲੇ’ ਵਿਚ ਬਦਲਣ ਦਾ ਪਾਪ ਕੀਤਾ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 4 ਦਿਨ ਬੰਦ ਰਹਿਣਗੇ ਠੇਕੇ, ਹੋਟਲਾਂ ਤੇ ਰੈਸਟੋਰੈਂਟਾਂ 'ਚ ਵੀ ਨਹੀਂ ਮਿਲੇਗੀ ਸ਼ਰਾਬ
ਉਨ੍ਹਾਂ ਨੇ ਕਿਹਾ ਕਿ ਕੱਲ, ਮੈਂ ਆਪਣੇ ਸਾਰੇ ਮੰਤਰੀਆਂ ਨਾਲ ਪ੍ਰਯਾਗਰਾਜ ’ਚ ਸੰਗਮ ਵਿਚ ਡੁਬਕੀ ਲਗਾਈ, ਜਿੱਥੇ ਮਹਾਕੁੰਭ ਚੱਲ ਰਿਹਾ ਹੈ। ਮੈਂ ਕੇਜਰੀਵਾਲ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਕੀ ਉਹ ਆਪਣੇ ਮੰਤਰੀਆਂ ਨਾਲ ਦਿੱਲੀ ਵਿਚ ਯਮੁਨਾ ਵਿਚ ਇਸ਼ਨਾਨ ਕਰ ਸਕਦੇ ਹਨ? ਜੇਕਰ ਉਨ੍ਹਾਂ ਵਿਚ ਥੋੜ੍ਹੀ ਜਿਹੀ ਵੀ ਨੈਤਿਕ ਹਿੰਮਤ ਹੈ, ਤਾਂ ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਦੇ ਨੋਇਡਾ-ਗਾਜ਼ੀਆਬਾਦ ਦੀਆਂ ਸੜਕਾਂ ਦਿੱਲੀ ਤੋਂ ਕਿਤੇ ਬਿਹਤਰ ਹਨ।
ਇਹ ਵੀ ਪੜ੍ਹੋ - ਬਿਜਲੀ ਦਾ ਬਿੱਲ ਨਾ ਭਰਨ ਵਾਲੇ ਹੋ ਜਾਣ ਸਾਵਧਾਨ, ਕਿਸੇ ਸਮੇਂ ਵੀ ਕੱਟਿਆ ਜਾ ਸਕਦੈ ਕੁਨੈਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8