ਭ੍ਰਿਸ਼ਟਾਚਾਰ ''ਚ ਸ਼ਾਮਲ ਸੀਨੀਅਰ ਨੌਕਰਸ਼ਾਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੁੰਦੀ : ਮਹਿਬੂਬਾ
Friday, Oct 14, 2022 - 05:25 PM (IST)
ਸ਼੍ਰੀਨਗਰ (ਭਾਸ਼ਾ)- ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਜੂਨੀਅਰ ਅਧਿਕਾਰੀਆਂ ਨੇ ਬਿਨਾਂ ਕਿਸੇ ਜਾਂਚ ਦੇ ਬਰਖ਼ਾਸਤ ਕਰ ਦਿੱਤਾ ਜਾਂਦਾ ਹੈ, ਜਦੋਂ ਕਿ ਭ੍ਰਿਸ਼ਟਾਚਾਰ 'ਚ ਸ਼ਾਮਲ ਸੀਨੀਅਰ ਨੌਕਰਸ਼ਾਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੁੰਦੀ ਹੈ। ਪੀ.ਡੀ.ਪੀ. ਮੁਖੀ ਦੀ ਇਹ ਟਿੱਪਣੀ ਜੰਮੂ ਕਸ਼ਮੀਰ ਸਰਕਾਰ ਵਲੋਂ ਭ੍ਰਿਸ਼ਟਾਚਾਰ, ਖ਼ਰਾਬ ਪ੍ਰਦਰਸ਼ਨ ਅਤੇ ਅਸਮਾਜਿਕ ਗਤੀਵਿਧੀਆਂ 'ਚ ਸ਼ਮੂਲੀਅਤ ਦੀ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਦੇ ਆਦੇਸ਼ ਤੋਂ ਬਾਅਦ ਆਈ ਹੈ।
ਮਹਿਬੂਬਾ ਨੇ ਟਵੀਟ ਕੀਤਾ,''ਅਜੀਬ ਗੱਲ ਹੈ ਕਿ ਉੱਪ ਰਾਜਪਾਲ ਪ੍ਰਸ਼ਾਸਨ ਨੇ ਸਰਕਾਰੀ ਨੌਕਰੀਆਂ ਲਈ ਨਕਦ ਲੈਣ ਦੇ ਘਪਲਿਆਂ-ਐੱਪ.ਏ.ਏ., ਜੇ.ਕੇ.ਐੱਸ.ਈ. ਆਦਿ 'ਚ ਸ਼ਾਮਲ ਸੀਨੀਅਰ ਨੌਕਰਸ਼ਾਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਹੈ।'' ਉਨ੍ਹਾਂ ਦੋਸ਼ ਲਗਾਇਆ,''2019 ਤੋਂ ਬਾਅਦ ਅਧਿਕਾਰੀਆਂ ਦਾ ਇਕ ਨਵਾਂ ਵਰਗ ਉੱਭਰਿਆ ਹੈ ਜੋ ਬਿਨਾਂ ਕਿਸੇ ਜਵਾਬਦੇਹੀ ਦੇ ਲੱਖਾਂ ਰੁਪਏ ਜਮ੍ਹ ਕਰ ਰਹੇ ਹਨ, ਜਦੋਂ ਕਿ ਜੂਨੀਅਰ ਅਧਿਕਾਰੀਆਂ ਨੂੰ ਬਿਨਾਂ ਕਿਸੇ ਜਾਂਚ ਦੇ ਤੁਰੰਤ ਕੱਢ ਦਿੱਤਾ ਜਾਂਦਾ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ