ਮਹਾਰਾਸ਼ਟਰ ਭਾਜਪਾ ਦੀ ਲੀਡਰਸ਼ਿਪ 'ਚ ਨਹੀਂ ਹੋਵੇਗਾ ਕੋਈ ਬਦਲਾਅ, ਹਾਈਕਮਾਂਡ ਨੇ ਲਿਆ ਵੱਡਾ ਫ਼ੈਸਲਾ
Thursday, Jun 20, 2024 - 10:51 AM (IST)
ਨੈਸ਼ਨਲ ਡੈਸਕ : ਹਾਲ ਹੀ 'ਚ ਸੰਪੰਨ ਹੋਈਆਂ ਲੋਕ ਸਭਾ ਚੋਣਾਂ 'ਚ ਮਹਾਰਾਸ਼ਟਰ 'ਚ ਭਾਰਤੀ ਜਨਤਾ ਪਾਰਟੀ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਪਾਰਟੀ ਸੂਬੇ ਦੇ ਸੰਗਠਨ 'ਚ ਵੱਡਾ ਬਦਲਾਅ ਕਰ ਸਕਦੀ ਹੈ। ਹਾਲਾਂਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨਾਲ ਮੀਟਿੰਗ ਤੋਂ ਬਾਅਦ ਇਹ ਸਪੱਸ਼ਟ ਕੀਤਾ ਗਿਆ ਕਿ ਮਹਾਰਾਸ਼ਟਰ 'ਚ ਭਾਜਪਾ ਦੀ ਸਿਆਸੀ ਲੀਡਰਸ਼ਿਪ 'ਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਹੋਵੇਗਾ। ਭਾਜਪਾ ਪ੍ਰਧਾਨ ਜੇ. ਪੀ. ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਹਾਰਾਸ਼ਟਰ ਭਾਜਪਾ ਦੇ ਮੁੱਖ ਨੇਤਾਵਾਂ ਦੀ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ - ਰੂੰਹ ਕੰਬਾਊ ਘਟਨਾ : ਭੈਣ ਦੇ ਸਹੁਰੇ ਘਰ ਮੁੰਡੇ ਨੇ ਵਰ੍ਹਾ ਤਾਂ ਗੋਲੀਆਂ ਦਾ ਮੀਂਹ, ਪ੍ਰੇਮ ਵਿਆਹ ਤੋਂ ਸੀ ਨਾਰਾਜ਼
ਜੇ. ਪੀ. ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ 'ਚ ਮਹਾਰਾਸ਼ਟਰ ਭਾਜਪਾ ਦੇ ਮੁਖੀ ਚੰਦਰਸ਼ੇਖਰ ਬਾਵਨਕੁਲੇ, ਸੀਨੀਅਰ ਨੇਤਾ ਸੁਧੀਰ ਮੁਨਗੰਟੀਵਾਰ, ਚੰਦਰਕਾਂਤ ਪਾਟਿਲ, ਪੰਕਜਾ ਮੁੰਡੇ ਅਤੇ ਵਿਨੋਦ ਤਾਵੜੇ ਸਮੇਤ ਹੋਰ ਲੋਕ ਸ਼ਾਮਲ ਸਨ। ਮੀਟਿੰਗ 'ਚ ਸੂਬੇ ਦੇ ਉੱਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੀ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਮਹਾਰਾਸ਼ਟਰ 'ਚ ਲੀਡਰਸ਼ਿਪ 'ਚ ਕੋਈ ਬਦਲਾਅ ਨਹੀਂ ਹੋਵੇਗਾ। ਕੇਂਦਰੀ ਲੀਡਰਸ਼ਿਪ ਨਾਲ ਮਹਾਰਾਸ਼ਟਰ ਭਾਜਪਾ ਕੋਰ ਗਰੁੱਪ ਦੀ ਮੀਟਿੰਗ 'ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਉਣ ਲਈ ਵਿਚਾਰ-ਵਟਾਂਦਰਾ ਹੋਇਆ।
ਇਹ ਵੀ ਪੜ੍ਹੋ - Amazon ਤੋਂ ਮੰਗਵਾਇਆ ਪਾਰਸਲ, ਬਾਕਸ ਵਿਚ ਜਿਊਂਦਾ ਕੋਬਰਾ ਦੇਖ ਜੋੜੇ ਦੇ ਉੱਡੇ ਹੋਸ਼ (ਵੀਡੀਓ)
ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅੱਜ ਮਹਾਰਾਸ਼ਟਰ ਦੀ ਕੋਰ ਟੀਮ ਨੇ ਕੇਂਦਰੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਅਤੇ ਨਤੀਜਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਕਿੱਥੋਂ ਵੋਟਾਂ ਪਈਆਂ, ਕਿੱਥੋਂ ਨਹੀਂ ਪਈਆਂ ਅਤੇ ਕਿਹੜੇ ਸੁਧਾਰ ਹੋਣੇ ਚਾਹੀਦੇ ਹਨ, ਇਸ ਬਾਰੇ ਚਰਚਾ ਹੋਈ। ਫੜਨਵੀਸ ਨੇ ਕਿਹਾ ਕਿ ਜਲਦ ਹੀ ਸਹਿਯੋਗੀਆਂ ਨਾਲ ਇਸ ਗੱਲ 'ਤੇ ਚਰਚਾ ਕਰਾਂਗੇ ਕਿ ਵਿਧਾਨ ਸਭਾ ਚੋਣਾਂ ਕਿਵੇਂ ਜਿੱਤੀਆਂ ਜਾਣ। ਹਾਲ ਹੀ 'ਚ ਹੋਈਆਂ ਲੋਕ ਸਭਾ ਚੋਣਾਂ 2024 'ਚ ਭਾਜਪਾ ਨੇ ਮਹਾਰਾਸ਼ਟਰ ਵਿਚ ਸਿਰਫ਼ 9 ਸੀਟਾਂ ਜਿੱਤੀਆਂ ਸਨ। ਜਦਕਿ 2019 ਦੀਆਂ ਲੋਕ ਸਭਾ ਚੋਣਾਂ 'ਚ ਪਾਰਟੀ ਨੇ ਇਕੱਲਿਆਂ 23 ਸੀਟਾਂ ਜਿੱਤੀਆਂ ਸਨ। ਸੂਬੇ ਦੇ ਉੱਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਚੋਣ ਨਤੀਜਿਆਂ ਦੀ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8