ਔਰਤਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਠਾਕਰੇ

Tuesday, Sep 14, 2021 - 02:41 AM (IST)

ਮੁੰਬਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਸੋਮਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਔਰਤਾਂ ਦੀ ਸੁਰੱਖਿਆ ਯਕੀਨੀ ਕਰਨ ਦੇ ਉਪਰਾਲਿਆਂ ਵਿੱਚ ਕਿਸੇ ਪ੍ਰਕਾਰ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਠਾਕਰੇ ਨੇ ਸਾਕੀਨਾਕਾ ਉਪਨਗਰ ਵਿੱਚ ਇੱਕ ਮਹਿਲਾ ਨਾਲ ਬਲਾਤਕਾਰ ਅਤੇ ਉਸ ਦੀ ਹੱਤਿਆ ਦੇ ਪਿਛੋਕੜ ਵਿੱਚ ਕਿਹਾ ਕਿ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦਾ ਰਿਕਾਰਡ ਹੋਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਉੱਤਰ ਪ੍ਰਦੇਸ਼ ਦੇ ਜੌਨਪੁਰ ਦਾ ਨਿਵਾਸੀ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਦੋਸ਼ ਹੁੰਦਾ ਹੈ, ਤਾਂ ਵਿਅਕਤੀ ਜਾਗਰੂਕਤਾ ਫੈਲਾਉਣ ਅਤੇ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨ 'ਤੇ ਬਹਿਸ ਹੁੰਦੀ ਹੈ।

ਇਹ ਵੀ ਪੜ੍ਹੋ - ਰਾਜਸਥਾਨ: ਪੁਲਸ ਸਬ-ਇੰਸਪੈਕਟਰ ਦੀ ਪ੍ਰੀਖਿਆ 'ਚ ਨਕਲ 'ਚ ਸ਼ਾਮਿਲ 17 ਲੋਕ ਗ੍ਰਿਫਤਾਰ

ਉਨ੍ਹਾਂ ਪੁੱਛਿਆ ਕਿ ਕੀ ਅਜਿਹੇ ਪ੍ਰੋਗਰਾਮ ਸਿਰਫ ਮਹਾਰਾਸ਼ਟਰ ਦੇ ਲੋਕਾਂ ਲਈ ਹਨ ਜਾਂ ਬਾਹਰੋਂ ਸੂਬਿਆਂ ਵਿੱਚ ਆਉਣ ਵਾਲਿਆਂ ਲਈ ਵੀ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਬੇਸਹਾਰਾ ਔਰਤਾਂ ਨੂੰ ਸੁਵਿਧਾਵਾਂ ਉਪਲੱਬਧ ਕਰਾਉਣ ਲਈ ਨੀਤੀ ਬਣਾਉਣ ਲਈ ਸੂਬਾ ਸਰਕਾਰਾਂ ਅਤੇ ਕੇਂਦਰ ਵਿਚਾਲੇ ਸੰਯੁਕਤ ਕੋਸ਼ਿਸ਼ਾਂ ਦੀ ਲੋੜ 'ਤੇ ਜ਼ੋਰ ਦਿੱਤਾ। ਸਾਕੀਨਾਕਾ ਬਲਾਤਕਾਰ-ਹੱਤਿਆ ਦੀ ਘਟਨਾ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸਾਹਮਣੇ ਆਏ ਅਜਿਹੇ ਮਾਮਲਿਆਂ ਦੇ ਪਿਛੋਕੜ ਵਿੱਚ ਪੁਲਸ ਦੇ ਉੱਚ ਅਧਿਕਾਰੀਆਂ ਅਤੇ ਨੌਕਰਸ਼ਾਹਾਂ ਦੇ ਨਾਲ ਬੈਠਕ ਵਿੱਚ ਉਨ੍ਹਾਂ ਨੇ ਇਹ ਗੱਲ ਕਹੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News