ਭਾਰਤ ''ਚ ਕਿਸੇ ਵੀ ਲੋਕਤੰਤਰਿਕ ਮੁੱਲ ਵਿੱਚ ਕੋਈ ਕਟੌਤੀ ਨਹੀਂ ਕੀਤੀ ਹੋਈ : ਉਪ ਰਾਸ਼ਟਰਪਤੀ ਧਨਖੜ

Sunday, May 07, 2023 - 10:32 PM (IST)

ਭਾਰਤ ''ਚ ਕਿਸੇ ਵੀ ਲੋਕਤੰਤਰਿਕ ਮੁੱਲ ਵਿੱਚ ਕੋਈ ਕਟੌਤੀ ਨਹੀਂ ਕੀਤੀ ਹੋਈ : ਉਪ ਰਾਸ਼ਟਰਪਤੀ ਧਨਖੜ

ਲੰਡਨ : ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਹੈ ਕਿ ਭਾਰਤ ਵਿੱਚ ਕਿਸੇ ਵੀ ਜਮਹੂਰੀ ਕਦਰਾਂ-ਕੀਮਤਾਂ ਵਿੱਚ ਕੋਈ ਕਮੀ ਨਹੀਂ ਆਈ ਹੈ ਅਤੇ ਇਹ ਪਹਿਲਾਂ ਨਾਲੋਂ ਕਿਤੇ ਵੱਧ ਵਧ-ਫੁੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰਤਾਨੀਆ 'ਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਦੇਸ਼ ਬਾਰੇ ਗਲਤ ਪ੍ਰਵਚਨ ਦਾ ਵਿਰੋਧ ਕਰਨ। ਉਪ ਰਾਸ਼ਟਰਪਤੀ ਨੇ ਸ਼ਨੀਵਾਰ ਨੂੰ ਇੱਥੇ ਵੈਸਟਮਿੰਸਟਰ ਐਬੇ ਵਿਖੇ ਬ੍ਰਿਟੇਨ ਦੇ ਰਾਜਾ ਚਾਰਲਸ ਤੀਜੇ ਦੇ ਇਤਿਹਾਸਕ ਤਾਜਪੋਸ਼ੀ ਸਮਾਰੋਹ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ। ਧਨਖੜ ਨੇ ਨਵੀਂ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਸ਼ਨੀਵਾਰ ਸ਼ਾਮ ਨੂੰ ਭਾਰਤੀ ਹਾਈ ਕਮਿਸ਼ਨ ਦੁਆਰਾ ਆਯੋਜਿਤ ਇਕ ਸਮਾਗਮ ਵਿੱਚ ਭਾਰਤ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਇਹ ਵੀ ਪੜ੍ਹੋ : ਭਾਰਤੀ ਸਰਹੱਦ 'ਚ 10 ਮਿੰਟ ਠਹਿਰਿਆ ਰਿਹਾ ਪਾਕਿਸਤਾਨ ਏਅਰਲਾਈਨਜ਼ ਦਾ ਜਹਾਜ਼, ਜਾਣੋ ਵਜ੍ਹਾ

ਉਪ ਰਾਸ਼ਟਰਪਤੀ ਨੇ ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੂੰ ਕਿਹਾ ਕਿ ਭਾਰਤ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਪ੍ਰਤਿਭਾ 'ਤੇ ਮਾਣ ਹੈ ਅਤੇ ਉਨ੍ਹਾਂ ਨੂੰ ਦੇਸ਼ ਦੇ ਸਦਭਾਵਨਾ ਦੂਤ ਦੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਅਤੇ ਇਸ ਦੀ ਮਜ਼ਬੂਤ ਲੋਕਤੰਤਰੀ ਪਛਾਣ 'ਤੇ ਜ਼ੋਰ ਦਿੱਤਾ। ਉਪ ਰਾਸ਼ਟਰਪਤੀ ਨੇ ਕਿਹਾ, “ਭਾਰਤ ਆਲਮੀ ਮਾਮਲਿਆਂ ਵਿੱਚ ਆਪਣੀ ਸਮਝ, ਕਲਿਆਣ ਅਤੇ ਵਿਸ਼ਵ ਸ਼ਾਂਤੀ ਦੇ ਅਨੁਸਾਰ ਆਪਣਾ ਰੁਖ ਤੈਅ ਕਰਦਾ ਹੈ। ਭਾਰਤ ਇਕ ਮਹਾਸ਼ਕਤੀ ਵਜੋਂ ਉੱਭਰ ਰਿਹਾ ਹੈ।” ਉਨ੍ਹਾਂ ਕਿਹਾ, “ਭਾਰਤ ਤੋਂ ਇਲਾਵਾ ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਪ੍ਰਗਟਾਵੇ ਦੀ ਆਜ਼ਾਦੀ ਨਹੀਂ ਹੈ। ਸਾਡੇ ਦੇਸ਼ ਵਿੱਚ ਕਿਸੇ ਵੀ ਲੋਕਤੰਤਰਿਕ ਮੁੱਲ ਵਿੱਚ ਕੋਈ ਕਮੀ ਨਹੀਂ ਆਈ ਹੈ, ਸਗੋਂ ਇਹ ਪਹਿਲਾਂ ਨਾਲੋਂ ਵੱਧ ਫੁੱਲ ਰਿਹਾ ਹੈ।”

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News