ਦਿੱਲੀ 'ਚ 8 ਦਿਨਾਂ ਤੱਕ ਉਡਾਣ ਨਹੀਂ ਭਰੇਗੀ ਕੋਈ ਫਲਾਈਟ, ਇਸ ਕਾਰਨ ਲਿਆ ਗਿਆ ਇਹ ਫ਼ੈਸਲਾ
Friday, Jan 19, 2024 - 03:23 PM (IST)
ਨਵੀਂ ਦਿੱਲੀ - ਦਿੱਲੀ ਏਅਰਪੋਰਟ ਤੋਂ ਸਫਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖਬਰ ਆਈ ਹੈ। ਗਣਤੰਤਰ ਦਿਵਸ 'ਤੇ ਸੁਰੱਖਿਆ ਦੇ ਮੱਦੇਨਜ਼ਰ ਅਗਲੇ 8 ਦਿਨਾਂ ਤੱਕ ਦਿੱਲੀ 'ਚ ਸਵੇਰੇ 10:20 ਵਜੇ ਤੋਂ ਦੁਪਹਿਰ 12:35 ਵਜੇ ਤੱਕ ਕੋਈ ਵੀ ਫਲਾਈਟ ਉਡਾਣ ਨਹੀਂ ਭਰੇਗੀ। ਅਜਿਹੇ 'ਚ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਹੁਕਮ ਕੇਂਦਰ ਸਰਕਾਰ ਨੇ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਹੁਣ ਵਿਦੇਸ਼ ’ਚ ਵੀ ਕਰ ਸਕੋਗੇ UPI ਰਾਹੀਂ ਪੇਮੈਂਟ, Google Pay ਨੇ NPCI ਨਾਲ ਕੀਤੀ ਡੀਲ
ਦੇਸ਼ ਇਸ ਸਾਲ 75ਵਾਂ ਗਣਤੰਤਰ ਦਿਵਸ ਮਨਾਏਗਾ। ਇਸ ਵਾਰ ਗਣਤੰਤਰ ਦਿਵਸ 'ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਮੁੱਖ ਮਹਿਮਾਨ ਹੋਣਗੇ। ਇਹ ਛੇਵੀਂ ਵਾਰ ਹੋਵੇਗਾ ਜਦੋਂ ਕੋਈ ਫਰਾਂਸੀਸੀ ਨੇਤਾ ਗਣਤੰਤਰ ਦਿਵਸ ਪਰੇਡ ਵਿੱਚ ਮਹਿਮਾਨ ਵਜੋਂ ਸ਼ਾਮਲ ਹੋਵੇਗਾ।
ਤੁਹਾਨੂੰ ਦੱਸ ਦੇਈਏ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਵਿੱਚ ਚੌਕਸੀ ਵਧਾ ਦਿੱਤੀ ਹੈ। ਧਿਆਨ ਯੋਗ ਹੈ ਕਿ ਸਾਰੇ 28 ਰਾਜਾਂ ਅਤੇ ਅੱਠ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੁੱਲ 2,274 ਕੈਡੇਟ ਮਹੀਨਾ ਭਰ ਚੱਲਣ ਵਾਲੇ ਨੈਸ਼ਨਲ ਕੈਡੇਟ ਕੋਰ (ਐਨਸੀਸੀ) ਗਣਤੰਤਰ ਦਿਵਸ ਕੈਂਪ 2024 ਵਿੱਚ ਹਿੱਸਾ ਲੈਣਗੇ। 907 ਲੜਕੀਆਂ ਦੇ ਨਾਲ, ਇਸ ਸਾਲ ਦੇ ਕੈਂਪ ਵਿੱਚ ਲੜਕੀਆਂ ਦੇ ਕੈਡਿਟਾਂ ਦੀ ਸਭ ਤੋਂ ਵੱਧ ਸ਼ਮੂਲੀਅਤ ਦੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ : PM ਮੋਦੀ ਅਤੇ CM ਯੋਗੀ ਨੂੰ ਪ੍ਰਾਣ ਪ੍ਰਤਿਸ਼ਠਾ 'ਚ ਸ਼ਾਮਲ ਹੋਣ ਤੋਂ ਰੋਕਣ ਲਈ ਪਟੀਸ਼ਨ ਦਾਇਰ, ਜਾਣੋ ਵਜ੍ਹਾ
ਇਹ ਵੀ ਪੜ੍ਹੋ : ED ਦੇ ਚੌਥੇ ਸੰਮਨ 'ਤੇ ਵੀ ਨਹੀਂ ਪੇਸ਼ ਹੋਏ ਕੇਜਰੀਵਾਲ, ਬਿਆਨ ਜਾਰੀ ਕਰਕੇ ਦੱਸੀ ਵਜ੍ਹਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8