ਹਾਸੇ ''ਤੇ ਕੋਈ ਜੀ.ਐੱਸ.ਟੀ. ਨਹੀਂ ਲੱਗਾ, ਹੱਸਣ ਲਈ ਇਜਾਜ਼ਤ ਦੀ ਲੋੜ ਨਹੀਂ- ਰੇਣੂਕਾ

02/12/2018 10:25:52 AM

ਪਣਜੀ— ਸੰਸਦ 'ਚ ਆਪਣੇ ਉੱਪਰ ਹੋਏ 'ਰਾਮਾਇਣ' ਵਿਅੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਮੋੜਵਾਂ ਵਾਰ ਕਰਦੇ ਹੋਏ ਕਾਂਗਰਸੀ ਸੰਸਦ ਮੈਂਬਰ ਰੇਣੂਕਾ ਚੌਧਰੀ ਨੇ ਸੋਮਵਾਰ ਨੂੰ ਕਿਹਾ ਕਿ ਹੱਸਣ 'ਤੇ ਕੋਈ ਜੀ.ਐੱਸ.ਟੀ. ਨਹੀਂ ਲੱਗਾ ਅਤੇ ਉਨ੍ਹਾਂ ਨੂੰ ਹੱਸਣ ਲਈ ਕਿਸੇ ਦੀ ਇਜਾਜ਼ਤ ਦੀ ਲੋੜ ਨਹੀਂ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਮੋਦੀ ਦੀ ਟਿੱਪਣੀ ਔਰਤਾਂ ਪ੍ਰਤੀ ਉਨ੍ਹਾਂ ਦੀ ਮਾਨਸਿਕਤਾ ਦਰਸਾਉਂਦੀ ਹੈ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਹੱਸਣ 'ਤੇ ਮੋਦੀ ਦੀ ਟਿੱਪਣੀ ਮਗਰੋਂ ਉਨ੍ਹਾਂ ਨੂੰ ਦੇਸ਼ ਭਰ ਵਿਚੋਂ ਔਰਤਾਂ ਕੋਲੋਂ ਅਥਾਹ ਸਮਰਥਨ ਮਿਲਿਆ ਹੈ।
ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ,''ਮੈਂ 5 ਵਾਰ ਦੀ ਸੰਸਦ ਮੈਂਬਰ ਹਾਂ ਪਰ ਪ੍ਰਧਾਨ ਮੰਤਰੀ ਮੈਨੂੰ ਨਕਾਰਾਤਮਕ ਪਾਤਰ ਦੇ ਬਰਾਬਰ ਸਮਝਦੇ ਹਨ। ਉਹ ਭੁੱਲ ਜਾਂਦੇ ਹਨ ਕਿ ਅੱਜ ਔਰਤਾਂ ਬਦਲ ਗਈਆਂ ਹਨ।''