ਮੋਰੱਕੋ 'ਚ ਭੂਚਾਲ ਨਾਲ ਹੁਣ ਤੱਕ 2000 ਤੋਂ ਵੱਧ ਮੌਤਾਂ, ਦੂਤਘਰ ਵੱਲੋਂ ਭਾਰਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ
Monday, Sep 11, 2023 - 02:13 PM (IST)
ਰਬਾਤ (ਭਾਸ਼ਾ)- ਮੋਰੱਕੋ ਵਿਚ ਆਏ ਭਿਆਨਕ ਭੂਚਾਲ ਕਾਰਨ ਕਿਸੇ ਵੀ ਭਾਰਤੀ ਨਾਗਰਿਕ ਦੇ ਪ੍ਰਭਾਵਿਤ ਹੋਣ ਦੀ ਫਿਲਹਾਲ ਕੋਈ ਸੂਚਨਾ ਨਹੀਂ ਹੈ। ਇੱਥੇ ਸਥਿਤ ਭਾਰਤੀ ਦੂਤਘਰ ਨੇ ਇਹ ਜਾਣਕਾਰੀ ਦਿੱਤੀ। ਮੋਰੱਕੋ ਵਿਚ ਸ਼ੁੱਕਰਵਾਰ ਦੇਰ ਰਾਤ ਆਏ 6.8 ਤੀਬਰਤਾ ਦੇ ਭੂਚਾਲ ਕਾਰਨ 2000 ਤੋਂ ਵੱਧ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੂਤਘਰ ਨੇ ਮੋਰੱਕੋ ਵਿਚ ਰਹਿ ਰਹੇ ਭਾਰਤੀਆਂ ਨੂੰ ਹੌਂਸਲਾ ਰੱਖਣ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਮੋਰੱਕੋ ਦੇ ਗ੍ਰਹਿ ਮੰਤਰਾਲਾ ਨੇ ਸ਼ਨੀਵਾਰ ਦੇਰ ਰਾਤ ਦੱਸਿਆ ਕਿ ਭੂਚਾਲ ਵਿਚ 2,021 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਘੱਟੋ-ਘੱਟ 2,059 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿਚੋਂ 1,404 ਦੀ ਹਾਲਤ ਗੰਭੀਰ ਹੈ।
ਭੂਚਾਲ ਦੇ ਬਾਅਦ ਰਬਾਤ ਵਿਚ ਭਾਰਤੀ ਦੂਤਘਰ ਨੇ ਸ਼ਨੀਵਾਰ ਨੂੰ ਇਕ ਐਡਵਾਈਜ਼ਰੀ ਜਾਰੀ ਕੀਤੀ ਅਤੇ ਕਿਹਾ ਕਿ ਉਹ ਭਾਰਤੀ ਭਾਈਚਾਰੇ ਦੇ ਸੰਪਰਕ ਵਿਚ ਹੈ। ਦੂਤਘਰ ਨੇ ਕਿਹਾ, 'ਭੂਚਾਲ ਕਾਰਨ ਕਿਸੇ ਵੀ ਭਾਰਤੀ ਨਾਗਰਿਕ ਦੇ ਪ੍ਰਭਾਵਿਤ ਹੋਣ ਦੀ ਅਜੇ ਤੱਕ ਕੋਈ ਸੂਚਨਾ ਨਹੀਂ ਹੈ।' ਉਸ ਨੇ ਮੋਰੱਕੋ ਵਿਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਹੌਸਲਾ ਰੱਖਣ ਅਤੇ ਸਮੇਂ-ਸਮੇਂ 'ਤੇ ਸਥਾਨਕ ਅਧਿਕਾਰੀਆਂ ਵੱਲੋਂ ਜਾਰੀ ਸਲਾਹਾਂ/ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕ ਕਿਸੇ ਵੀ ਮਦਦ ਲਈ 24 ਘੰਟੇ ਸੇਵਾ ਵਿਚ ਉਪਲੱਬਧ ਦੂਤਘਰ ਦੇ ਹੈਲਪਲਾਈਨ ਨੰਬਰ 'ਤੇ ਫੋਨ ਕਰ ਸਕਦੇ ਹਨ। ਇਸ ਤੋਂ ਪਹਿਲਾਂ ਮੋਰੱਕੋ ਵਿਚ ਭਾਰਤੀ ਦੂਤਘਰ ਨੇ ਭੂਚਾਲ ਪੀੜਤਾਂ ਪ੍ਰਤੀ ਹਮਦਰਦੀ ਜ਼ਾਹਰ ਕਰਦੇ ਹੋਏ ਕਿਹਾ ਸੀ ਕਿ ਭਾਰਤ ਇਸ ਮੁਸ਼ਕਲ ਸਮੇਂ ਵਿਚ ਮੋਰੱਕੋ ਨੂੰ ਮਦਦ ਦੇਣ ਲਈ ਤਿਆਰ ਹੈ। ਪੀ.ਐੱਮ. ਮੋਦੀ ਨੇ ਮੋਰੱਕੋ ਵਿਚ ਭਿਆਨਕ ਭੂਚਾਲ ਨਾਲ ਪ੍ਰਭਾਵਿਤ ਲੋਕਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।