ਇਕੱਲੀ ਹਿੰਦੀ ਨੂੰ ਰਾਸ਼ਟਰ ਭਾਸ਼ਾ ਬਣਾਉਣ ਦਾ ਕੋਈ ਇਰਾਦਾ ਨਹੀਂ ਹੈ : ਰਾਹੁਲ ਗਾਂਧੀ
Saturday, Oct 08, 2022 - 01:03 PM (IST)
ਮਾਂਡਯਾ (ਭਾਸ਼ਾ)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਇਕੱਲੇ ਹਿੰਦੀ ਨੂੰ ਰਾਸ਼ਟਰ ਭਾਸ਼ਾ ਬਣਾਉਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਕੰਨੜ ਵਰਗੀਆਂ ਖੇਤਰੀ ਭਾਸ਼ਾਵਾਂ ਦੀ ਪਛਾਣ ਨੂੰ ਕੋਈ ਖ਼ਤਰਾ ਨਹੀਂ ਹੈ। ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਈ ਸਿੱਖਿਆ ਸੰਸਥਾਵਾਂ ਦੇ ਪ੍ਰਤੀਨਿਧੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ 'ਚ ਇਹ ਗੱਲ ਕਹੀ। ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਪ੍ਰਿਯਾਂਗ ਖੜਗੇ ਨੇ ਪੱਤਰਕਾਰਾਂ ਨੂੰ 'ਭਾਰਤ ਜੋੜੋ ਯਾਤਰਾ' ਦੀ ਜਾਣਕਾਰੀ ਦਿੰਦੇ ਹੋਏ ਕਿਹਾ,''ਰਾਹੁਲ ਗਾਂਧੀ ਨਾਲ ਕੰਨੜ ਦੀ ਪਛਾਣ ਨੂੰ ਲੈ ਕੇ ਗੱਲਬਾਤ ਕੀਤੀ ਗਈ। ਫਿਰ ਉਨ੍ਹਾਂ ਕਿਹਾ ਕਿ ਹਰ ਮਾਂ-ਬੋਲੀ ਅਹਿਮ ਹੈ। ਅਸੀਂ ਸਾਰੀਆਂ ਭਾਸ਼ਾਵਾਂ ਦਾ ਸਨਮਾਨ ਕਰਦੇ ਹਾਂ। ਸੰਵਿਧਾਨ 'ਚ ਸਾਰਿਆਂ ਨੂੰ ਅਧਿਕਾਰ ਪ੍ਰਾਪਤ ਹੈ।''
ਇਹ ਵੀ ਪੜ੍ਹੋ : ਗੁਜਰਾਤ ਤੋਂ ਵੱਡੀ ਖ਼ਬਰ : ਪਾਕਿਸਤਾਨੀ ਕਿਸ਼ਤੀ 'ਚੋਂ ਜ਼ਬਤ ਹੋਈ 360 ਕਰੋੜ ਰੁਪਏ ਦੀ ਹੈਰੋਇਨ
ਕਾਂਗਰਸ ਦੀ ਕਰਨਾਟਕ ਇਕਾਈ ਦੇ ਮੀਡੀਆ ਸੈੱਲ ਦੇ ਇੰਚਾਰਜ ਖੜਗੇ ਨੇ ਕਿਹਾ,''ਉਨ੍ਹਾਂ ਨੇ (ਰਾਹੁਲ ਗਾਂਧੀ) ਸਾਫ਼ ਤੌਰ 'ਤੇ ਕਿਹਾ ਕਿ ਇਕੱਲੀ ਹਿੰਦੀ ਨੂੰ ਰਾਸ਼ਟਰ ਭਾਸ਼ਾ ਬਣਾਉਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਤੁਹਾਡੀ ਭਾਸ਼ਾ (ਕੰਨੜ) ਦੀ ਪਛਾਣ ਨੂੰ ਕੋਈ ਖ਼ਤਰਾ ਨਹੀਂ ਹੈ।'' ਉਨ੍ਹਾਂ ਕਿਹਾ ਕਿ ਗੱਲਬਾਤ 'ਚ ਹਿੱਸਾ ਲੈਣ ਵਾਲੇ ਲੋਕਾਂ ਦੀ ਪੁਸ਼ਟੀ ਕੀਤੀ ਕਿ ਉਹ ਕਾਂਗਰਸ ਪਾਰਟੀ ਨਾਲ ਜੁੜੇ ਨਹੀਂ ਹਨ ਪਰ ਸੰਵਿਧਾਨ ਨੂੰ ਬਚਾਉਣ ਲਈ ਯਾਤਰਾ 'ਚ ਹਿੱਸਾ ਲੈ ਰਹੇ ਹਨ। ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਰਿਸਰਚ ਵਿਭਾਗ ਦੇ ਪ੍ਰਧਾਨ ਰਾਜੀਵ ਗੌੜਾ ਨੇ ਕਿਹਾ ਕਿ ਗੱਲਬਾਤ 'ਚ ਸ਼ਾਮਲ ਹੋਏ ਜ਼ਿਆਦਾਤਰ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੱਤਾ 'ਚ ਆਉਣ ਅਤੇ ਰਾਸ਼ਟਰੀ ਸਿੱਖਿਆ ਨੀਤੀ ਲਾਗੂ ਕਰਨ ਦੇ ਬਾਅਦ ਤੋਂ ਸਿੱਖਿਆ ਖੇਤਰ 'ਚ ਸਮੱਸਿਆਵਾਂ ਦਾ ਮੁੱਦਾ ਉਠਾਇਆ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ