ਅਯੁੱਧਿਆ ਜਾਣ ਲਈ ਸੱਦੇ ਦੀ ਜ਼ਰੂਰਤ ਨਹੀਂ : ਸੁਖਵਿੰਦਰ ਸੁੱਖੂ
Wednesday, Jan 10, 2024 - 11:08 AM (IST)
ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੰਗਲਵਾਰ ਨੂੰ ਕਿਹਾ ਕਿ ਸਾਡਾ ਜੀਵਨ ਮਰਿਆਦਾ ਪੁਰਸ਼ੋਤਮ ਭਗਵਾਨ ਰਾਮ ਦੇ ਨਾਂ ਨਾਲ ਸ਼ੁਰੂ ਹੁੰਦਾ ਹੈ ਅਤੇ ਅਯੁੱਧਿਆ ਜਾਣ ਲਈ ਉਨ੍ਹਾਂ ਨੂੰ ਕਿਸੇ ਸੱਦੇ ਦੀ ਲੋੜ ਨਹੀਂ ਹੈ। ਸੁੱਖੂ ਦਾ ਇਹ ਵੀ ਕਹਿਣਾ ਹੈ ਕਿ ਉਹ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਤੋਂ ਬਾਅਦ ਅਯੁੱਧਿਆ ਜਾਣਗੇ। ਉਨ੍ਹਾਂ ਕਿਹਾ,''ਭਗਵਾਨ ਰਾਮ ਮਰਿਆਦਾ ਪੁਰਸ਼ੋਤਮ ਹਨ ਅਤੇ ਸਾਡਾ ਜੀਵਨ ਰਾਮ ਦੇ ਨਾਂ ਨਾਲ ਸ਼ੁਰੂ ਹੁੰਦਾ ਹੈ। ਅਸੀਂ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਤੋਂ ਬਾਅਦ ਅਯੁੱਧਿਆ ਜਾਵਾਂਗੇ।''
ਇਹ ਵੀ ਪੜ੍ਹੋ : ਭਗਵਾਨ ਰਾਮ ਦੇ ਰੰਗ 'ਚ ਰੰਗਿਆ ਸੋਸ਼ਲ ਮੀਡੀਆ, ਪੰਜਾਬੀ 'ਚ ਰਾਮ ਭਜਨ ਦੀ ਵੀਡੀਓ ਵਾਇਰਲ
ਮੁੱਖ ਮੰਤਰੀ ਦੀ ਇਹ ਟਿੱਪਣੀ ਹਿਮਾਚਲ ਪ੍ਰਦੇਸ਼ ਦੇ ਮੰਤਰੀ ਵਿਕਰਮਾਦਿਤਿਆ ਸਿੰਘ ਦੇ ਉਸ ਬਿਆਨ ਦੇ ਇਕ ਦਿਨ ਬਾਅਦ ਆਈ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਉਹ ਅਯੁੱਧਿਆ 'ਚ ਰਾਮ ਮੰਦਰ ਦੇ ਪ੍ਰਤਿਸ਼ਠਾ ਸਮਾਰੋਹ 'ਚ ਸ਼ਾਮਲ ਹੋਣਗੇ। ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੁਖੀ ਪ੍ਰਤਿਭਾ ਸਿੰਘ ਦੇ ਪੁੱਤ ਵਿਕਰਮਾਦਿਤਿਆ ਨੇ ਸੋਮਵਾਰ ਨੂੰ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ 'ਚ ਸ਼ਾਮਲ ਹੋਣ ਦੇ ਸੱਦੇ ਲਈ ਰਾਸ਼ਟਰੀ ਸਵੈਮ ਸੇਵਕ ਸਿੰਘ (ਆਰ.ਐੱਸ.ਐੱਸ.) ਅਤੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀ.ਐੱਚ.ਪੀ.) ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਸੀ ਕਿ ਉਹ ਅਯੁੱਧਿਆ 'ਚ ਸਮਾਰੋਹ 'ਚ ਸ਼ਾਮਲ ਹੋਣਗੇ ਜਾਂ ਨਹੀਂ, ਇਸ 'ਤੇ ਬਹੁਤ ਜਲਦ ਫ਼ੈਸਲਾ ਲੈਣਗੇ। ਸਮਾਰੋਹ ਲਈ ਖੜਗੇ, ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਲੋਕ ਸਭਾ 'ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੂੰ ਸੱਦਾ ਦਿੱਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8