ਜੱਜ ਪੈਂਡਿੰਗ ਮਾਮਲਿਆਂ ਬਾਰੇ ਇੰਟਰਵਿਊ ਨਹੀਂ ਦੇ ਸਕਦੇ : ਸੁਪਰੀਮ ਕੋਰਟ

Tuesday, Apr 25, 2023 - 10:36 AM (IST)

ਜੱਜ ਪੈਂਡਿੰਗ ਮਾਮਲਿਆਂ ਬਾਰੇ ਇੰਟਰਵਿਊ ਨਹੀਂ ਦੇ ਸਕਦੇ : ਸੁਪਰੀਮ ਕੋਰਟ

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸੋਮਵਾਰ ਕਲਕੱਤਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ 4 ਦਿਨਾਂ ਅੰਦਰ ਇਸ ਸਬੰਧੀ ਰਿਪੋਰਟ ਦੇਣ ਲਈ ਕਿਹਾ ਹੈ ਕਿ ਕੀ ਪੱਛਮੀ ਬੰਗਾਲ ਵਿਚ ਸਕੂਲ ਭਰਤੀ ਘਪਲੇ ਨਾਲ ਸਬੰਧਤ ਇਕ ਪੈਂਡਿਗ ਮਾਮਲੇ ਵਿਚ ਜਸਟਿਸ ਅਭਿਜੀਤ ਗੰਗੋਪਾਧਿਆਏ ਨੇ ਇਕ ਨਿਊਜ਼ ਚੈਨਲ ਨੂੰ ਕੋਈ ਇੰਟਰਵਿਊ ਦਿੱਤੀ ਸੀ?

ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਅਤੇ ਜਸਟਿਸ ਪੀ. ਐੱਸ. ਨਰਸਿਮ੍ਹਾ ਦੀ ਬੈਂਚ ਨੇ ਇਸ ਮਾਮਲੇ ’ਤੇ ਇਕ ਨਿਊਜ਼ ਚੈਨਲ ਨੂੰ ਜਸਟਿਸ ਗੰਗੋਪਾਧਿਆਏ ਦੀ ਕਥਿਤ ਇੰਟਰਵਿਊ ਦਾ ਸਖ਼ਤ ਨੋਟਿਸ ਲਿਆ ਅਤੇ ਕਿਹਾ ਕਿ ਕੋਈ ਵੀ ਜੱਜ ਪੈਂਡਿੰਗ ਮਾਮਲਿਆਂ ਬਾਰੇ ਇੰਟਰਵਿਊ ਨਹੀਂ ਦੇ ਸਕਦਾ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਵੀਰਵਾਰ ਜਾਂ ਇਸ ਤੋਂ ਪਹਿਲਾਂ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਤੇ ਤ੍ਰਿਣਮੂਲ ਕਾਂਗਰਸ ਦੇ ਨੇਤਾ ਅਭਿਸ਼ੇਕ ਬੈਨਰਜੀ ਦੀ ਪਟੀਸ਼ਨ ’ਤੇ ਸੁਣਵਾਈ ਲਈ ਉਸ ਤੋਂ ਇਕ ਦਿਨ ਪਹਿਲਾਂ ਦੀ ਤਾਰੀਖ਼ ਤੈਅ ਕੀਤੀ। ਇਸ ਤੋਂ ਪਹਿਲਾਂ ਅਭਿਸ਼ੇਕ ਬੈਨਰਜੀ ਨੂੰ ਵੱਡੀ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਲਕੱਤਾ ਹਾਈ ਕੋਰਟ ਦੇ 13 ਅਪ੍ਰੈਲ ਦੇ ਆਦੇਸ਼ ’ਤੇ ਰੋਕ ਲਾ ਦਿੱਤੀ ਜਿਸ ਵਿਚ ਕੇਂਦਰੀ ਜਾਂਚ ਬਿਊਰੋ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਕੁੰਤਲ ਘੋਸ਼ ਤੋਂ ਪੁੱਛ-ਪੜਤਾਲ ਦੇ ਹੁਕਮ ਦਿੱਤੇ ਗਏ ਹਨ। ਹਾਈ ਕੋਰਟ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੇ ਉਸ ਭਾਸ਼ਣ ਦਾ ਨੋਟਿਸ ਲਿਆ ਸੀ, ਜਿਸ ਵਿਚ ਉਸ ਨੇ ਕਿਹਾ ਸੀ ਕਿ ਜਾਂਚ ਏਜੰਸੀਆਂ ਘਪਲੇ ਦੇ ਮੁਲਜ਼ਮਾਂ ਵਿਚੋਂ ਇਕ ਕੁੰਤਲ ਘੋਸ਼ ਦਾ ਨਾਂ ਲੈਣ ਲਈ ਦਬਾਅ ਪਾ ਰਹੀਆਂ ਹਨ।


author

DIsha

Content Editor

Related News