ਕਿਸੇ ਅੰਦੋਲਨ ਨੂੰ ਕੁਚਲ ਕੇ ਸ਼ਾਂਤ ਨਹੀਂ ਕੀਤਾ ਜਾ ਸਕਦਾ- ਗਵਰਨਰ ਮਲਿਕ
Monday, Feb 01, 2021 - 01:50 AM (IST)
ਸ਼ਿਲਾਂਗ/ਨਵੀਂ ਦਿੱਲੀ - ਮੇਘਾਲਿਆ ਦੇ ਗਵਰਨਰ ਸੱਤਿਆਪਾਲ ਮਲਿਕ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਨੂੰ ਮਿਲ ਕੇ ਹੱਲ ਲੱਭਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੁਨੀਆ ਦੇ ਕਿਸੇ ਵੀ ਅੰਦੋਲਨ ਨੂੰ ਕੁਚਲ ਕੇ ਸ਼ਾਂਤ ਨਹੀਂ ਕੀਤਾ ਜਾ ਸਕਦਾ। ਦਿੱਲੀ ਦੀਆਂ ਵੱਖ-ਵੱਖ ਹੱਦਾਂ 'ਤੇ ਪਿਛਲੇ 2 ਮਹੀਨਿਆਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਮੈਂ ਖੁਦ ਕਿਸਾਨਾਂ ਵਿਚੋਂ ਨਿਕਲਿਆ ਨੇਤਾ ਹਾਂ। ਮੈਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਸਕਦਾ ਹਾਂ। ਇਸ ਮਾਮਲੇ ਦਾ ਜਲਦੀ ਹੀ ਹੱਲ ਲੱਭਣਾ ਚਾਹੀਦਾ ਹੈ। ਦੇਸ਼ ਦੇ ਹਿੱਤਾਂ ਵਿਚ ਵੀ ਇਹੀ ਗੱਲ ਜਾਂਦੀ ਹੈ। ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਸਾਨਾਂ ਦੀ ਸਮੱਸਿਆ ਨੂੰ ਸੁਣੇ। ਦੋਹਾਂ ਧਿਰਾਂ ਨੂੰ ਜ਼ਿੰਮੇਵਾਰੀ ਨਾਲ ਗੱਲਬਾਤ ਵਿਚ ਸ਼ਾਮਲ ਹੋਣਾ ਚਾਹੀਦਾ ਹੈ। ਵਧੇਰੇ ਕਿਸਾਨ ਹੁਣ ਤੱਕ ਸ਼ਾਂਤਮਈ ਰਹੇ ਹਨ। ਮੈਂ ਉਨ੍ਹਾਂ ਨੂੰ ਸਰਕਾਰ ਨਾਲ ਗੱਲਬਾਤ ਕਰਨ ਅਤੇ ਮਸਲੇ ਦਾ ਹੱਲ ਲੱਭਣ ਦੀ ਅਪੀਲ ਕਰਦਾ ਹਾਂ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।