ਹਰਿਆਣਾ 'ਚ ਡਬਲ ਨਹੀਂ ਨਵੇਂ ਇੰਜਣ ਦੀ ਲੋੜ, BJP 'ਤੇ ਵਰ੍ਹੇ CM ਭਗਵੰਤ ਮਾਨ

Friday, Sep 06, 2024 - 06:29 PM (IST)

ਹਰਿਆਣਾ 'ਚ ਡਬਲ ਨਹੀਂ ਨਵੇਂ ਇੰਜਣ ਦੀ ਲੋੜ, BJP 'ਤੇ ਵਰ੍ਹੇ CM ਭਗਵੰਤ ਮਾਨ

ਹਰਿਆਣਾ - ਹਰਿਆਣਾ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਆਪਣੀ ਤਾਕਤ ਲਗਾ ਰਹੀਆਂ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਵੀ ਆਪਣੀ ਲਹਿਰ ਪਹਿਲਾਂ ਨਾਲੋਂ ਵੀ ਤੇਜ਼ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਲਈ ਹਰਿਆਣਾ ਵਿਚ ਚੋਣ ਪ੍ਰਚਾਰ ਪਹੁੰਚੇ। ਮੁੱਖ ਮੰਤਰੀ ਨੇ ਹਰਿਆਣਾ ਦੇ ਕੈਥਲ, ਨਰਵਾਣਾ ਤੇ ਖਨੌਰੀ  ਵਿਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਅਕਤੂਬਰ ਵਿੱਚ ਇੱਥੇ ਇਤਿਹਾਸਕ ਚੋਣਾਂ ਹੋਣ ਜਾ ਰਹੀਆਂ ਹਨ। ਸਾਡੇ ਕੋਲ ਸਕੂਲ ਅਤੇ ਹਸਪਤਾਲ ਬਣਾਉਣ ਅਤੇ ਮੁਫਤ ਬਿਜਲੀ ਅਤੇ ਪਾਣੀ ਦੇਣ ਦਾ ਤਜਰਬਾ ਹੈ। ਸਾਡੇ ਕੋਲ ਦੋ ਸਾਲਾਂ ਵਿੱਚ 43 ਹਜ਼ਾਰ ਨੌਕਰੀਆਂ ਦੇਣ ਦਾ ਤਜਰਬਾ ਹੈ ਪਰ ਲੋਕਾਂ ਨੂੰ ਲੁੱਟਣ ਦਾ ਤਜਰਬਾ ਨਹੀਂ ਹੈ। 

ਇਹ ਵੀ ਪੜ੍ਹੋ ਵੱਡੀ ਖ਼ਬਰ : ਦੋ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜਿਸ ਦੇ ਲਈ ਕਿਸੇ ਨੂੰ ਕੋਈ ਸਿਫ਼ਾਰਸ਼ ਨਹੀਂ ਕਰਨੀ ਪਈ। ਦਿੱਲੀ ਅਤੇ ਪੰਜਾਬ ਵਿਚ ਜਿਸ ਤਰ੍ਹਾਂ ਦੇ ਸ਼ਾਨਦਾਰ ਸਰਕਾਰੀ ਸਕੂਲ ਬਣਾਏ ਗਏ ਹਨ, ਉਹ ਸਕੂਲ ਹੁਣ ਹਰਿਆਣਾ ਵਿਚ ਵੀ ਬਣਾਏ ਜਾਣਗੇ। ਹਰਿਆਣਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਪੰਜਾਬ ਦੇ ਲੋਕਾਂ ਵਾਂਗ ਹਰਿਆਣਾ ਦੇ ਲੋਕਾਂ ਨੂੰ ਵੀ ਸਸਤੀ ਬਿਜਲੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ 16 ਟੋਲ ਪਲਾਜ਼ੇ ਬੰਦ ਹਨ, ਜਿਹਨਾਂ ਨਾਲ ਇਕ ਦਿਨ ਦੇ 61 ਲੱਖ ਰੁਪਏ ਦਾ ਬਚਾਅ ਹੋ ਰਿਹਾ ਹੈ।  

ਇਹ ਵੀ ਪੜ੍ਹੋ ਪਰਿਵਾਰ ਲਈ ਕਾਲ ਬਣਿਆ ਸੱਪ, ਜ਼ਮੀਨ 'ਤੇ ਸੁੱਤੇ 4 ਬੱਚਿਆਂ ਨੂੰ ਡੰਗਿਆ, 3 ਦੀ ਮੌਤ

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸੂਬੇ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਕੱਸੇ ਹਨ। ਹਰਿਆਣਾ ਵਿਚ ਬੇਰੁਜ਼ਗਾਰੀ ਬਹੁਤ ਜ਼ਿਆਦਾ ਹੈ, ਕਿਉਂਕਿ ਇਥੇ ਦੇ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲੀਆਂ। ਉਹਨਾਂ ਨੇ ਕਿਹਾ ਕਿ ਮੋਦੀ ਜੀ ਕਹਿੰਦੇ ਸਨ ਕਿ ਡਬਲ ਇੰਜਣ ਵਾਲੀ ਸਰਕਾਰ ਚਾਹੀਦੀ ਹੈ। ਹਰਿਆਣਾ ਵਿਚ ਵੀ ਡਬਲ ਇੰਜਣ ਦੀ ਸਰਕਾਰ ਬਣੀ ਸੀ ਪਰ ਇਕ ਇੰਜਣ ਵਿਚਾਲੇ ਹੀ ਖ਼ਰਾਬ ਹੋ ਗਿਆ। ਖੱਟਰ ਸਾਹਬ ਨੂੰ ਹਟਾ ਕੇ ਦੂਜਾ ਇੰਜਣ ਲਿਆਂਦਾ ਗਿਆ। ਕਿਸੇ ਵੀ ਦੇਸ਼ ਅਤੇ ਸੂਬੇ ਨੂੰ ਡਬਲ ਇੰਜਣ ਦੀ ਨਹੀਂ ਸਗੋਂ ਨਵੇਂ ਇੰਜਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ, ਭਾਜਪਾ ਅਤੇ ਕਾਂਗਰਸ ਨੂੰ ਕਈ ਮੌਕੇ ਦਿੱਤੇ ਅਤੇ ਹਰਿਆਣਾ ਦੇ ਲੋਕਾਂ ਨੇ ਵੀ ਉਨ੍ਹਾਂ ਨੂੰ ਮੌਕੇ ਦਿੱਤੇ। ਹਰਿਆਣਾ ਨਾਲ ਵੀ ਉਹੀ ਹੋਇਆ, ਜੋ ਪੰਜਾਬ ਨਾਲ ਹੋਇਆ। ਉਨ੍ਹਾਂ ਨੇ ਆਪਣੇ ਘਰ ਭਰ ਲਏ ਤੇ ਆਪਣੇ ਰਿਸ਼ਤੇਦਾਰਾਂ ਵਾਰੇ ਹੀ ਸੋਚਿਆ, ਜਨਤਾ ਬਾਰੇ ਕਦੇ ਨਹੀਂ ਸੋਚਿਆ। ਕਰੀਬ ਢਾਈ ਸਾਲ ਪਹਿਲਾਂ ਪੰਜਾਬ ਦੇ ਲੋਕਾਂ ਨੇ ਇਹਨਾਂ ਦੇ ਸਾਰੇ ਰਿਸ਼ਤੇਦਾਰਾਂ ਨੂੰ ਹਰਾ ਦਿੱਤਾ। ਮੈਂ 117 ''ਚੋਂ 92 ਸੀਟਾਂ ਜਿੱਤ ਕੇ ਤੁਹਾਡੇ ਸਾਹਮਣੇ ਖੜ੍ਹਾ ਹਾਂ। ਇਸ ਵਾਰ ਦੀਆਂ ਚੋਣਾਂ ਵਿਚ ਲੋਕ ਹਰਿਆਣਾ ਤੋਂ ਭਾਜਪਾ ਦਾ ਪਤਾ ਸਾਫ਼ ਕਰ ਦੇਣਗੇ। 

ਇਹ ਵੀ ਪੜ੍ਹੋ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ

ਜੇਲ੍ਹ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਇਹ ਲੋਕ ਕਿੰਨੀ ਦੇਰ ਤੱਕ ਅੰਦਰ ਰੱਖ ਸਕਦੇ ਹਨ ਇਕ ਨਾ ਇਕ ਦਿਨ ਉਹ ਬਾਹਰ ਜ਼ਰੂਰ ਆਉਣਗੇ। ਅਜਿਹਾ ਉਹਨਾਂ ਨੇ ਇਸ ਕਰਕੇ ਕੀਤਾ ਹੈ ਤਾਂਕਿ ਉਹ ਚੋਣਾਂ ਲਈ ਚੋਣ ਪ੍ਰਚਾਰ ਨਾ ਕਰ ਸਕਣ। ਇਹ ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੇ। ਮਨੀਸ਼ ਸਿਸੋਦੀਆ ਵੀ ਬਾਹਰ ਆ ਗਏ ਹਨ। ਸੀਐੱਮ ਭਗਵੰਤ ਮਾਨ ਨੇ ਹਰਿਆਣਾ ਦੇ ਸਾਬਕਾ ਸੀਐੱਮ ਮਨੋਹਰ ਲਾਲ ਖੱਟਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਉਹਨਾਂ ਨੇ ਹਰਿਆਣਾ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਸਗੋਂ ਨੌਜਵਾਨਾਂ ਨੂੰ ਰੁਜ਼ਗਾਰ ਲਈ ਵਿਦੇਸ਼ ਭੇਜ ਦਿੱਤਾ। ਉਹਨਾਂ ਨੇ ਸਵਾਲ ਉਠਾਇਆ ਕਿ ਹਰਿਆਣਾ ਦੇ ਨੌਜਵਾਨਾਂ ਨੂੰ ਰੁਜ਼ਗਾਰ ਦਾ ਵਿਕਲਪ ਕਿਉਂ ਨਹੀਂ ਦਿੱਤਾ ਗਿਆ?

ਇਹ ਵੀ ਪੜ੍ਹੋ ਸ਼ਰਾਬੀ ਅਧਿਆਪਕ ਦਾ ਕਾਰਾ: ਸਕੂਲ 'ਚ ਵਿਦਿਆਰਥਣ ਦੀ ਕੀਤੀ ਕੁੱਟਮਾਰ, ਕੈਂਚੀ ਨਾਲ ਕੱਟੇ ਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News